Skip to content
Independent perspectives. Global stories.
BREAKING

ਪੰਜਾਬ ਵੱਲੋਂ ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ਨੂੰ ਕੌਮਾਂਤਰੀ ਕੇਂਦਰ ਬਣਾਏ ਜਾਣ ਦੀ ਮੰਗ

Share this story

Page-1_22 ਨਵੀਂ ਦਿੱਲੀ/ਚੰਡੀਗੜ੍ਹ, 30 ਦਸੰਬਰ (ਪੀ. ਟੀ.)- ਪੰਜਾਬ ਨੇ ਅੱਜ ਕੇਂਦਰ ਸਰਕਾਰ ’ਤੇ ਜ਼ੋਰ ਦਿੱਤਾ ਹੈ ਕਿ ਏਅਰਲਾਈਨਾਂ ਨੂੰ ਸਿਰਫ 6 ਮਹਾਨਗਰਾਂ ਦੇ ਹਵਾਈ ਅੱਡਿਆਂ ਦੀ ਬਜਾਏ ਕਿਸੇ ਵੀ ਕੌਮਾਂਤਰੀ ਹਵਾਈ ਅੱਡੇ ਨੂੰ ਆਪਣਾ ਕੇਂਦਰ ਬਣਾਉਣ ਦੀ ਆਗਿਆ ਦਿੱਤੀ ਜਾਵੇ ਤਾਂ ਜੋ ਦੇਸ਼ ਅੰਦਰ ਸੰਤੁਲਤ ਖੇਤਰੀ ਆਰਥਿਕ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਸ਼੍ਰੀ ਹਰਮੰਦਿਰ ਸਾਹਿਬ, ਅੰਮ੍ਰਿਤਸਰ ਦੀ ਭਾਰੀ ਧਾਰਮਿਕ ਮਹੱਤਤਾ ਅਤੇ ਇਥੇ ਦੇਸ਼ ਵਿਦੇਸ਼ ਤੋਂ ਆਉਂਦੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਅਤੇ ਸੈਲਾਨੀਆਂ ਦੀ ਸਹੂਲਤ ਲਈ ਸ਼੍ਰੀ ਗੁਰੂ ਰਾਮ ਦਾਸ ਕੌਮਾਂਤਰੀ ਹਵਾਈ ਅੱਡੇ ਨੂੰ ਵੀ ਕੌਮਾਂਤਰੀ ਕੇਂਦਰ ਵਜੋਂ ਵਿਕਸਤ ਕੀਤੇ ਜਾਣ ਖਾਸ ਕਰਕੇ ਮੱਧ ਪੂਰਬੀ ਵਪਾਰਕ ਸੰਭਾਵਨਾਵਾਂ ਨੂੰ ਉਭਾਰਣ ਲਈ ਉਥੇ ਕਾਰਗੋ ਕੇਂਦਰ ਵਿਕਸਤ ਕੀਤੇ ਜਾਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਅੱਜ ਨਵੀਂ ਦਿੱਲੀ ਸਥਿਤ ਵਿਗਿਆਨ ਭਵਨ ਵਿਖੇ ਪ੍ਰਸਤਾਵਿਤ ਸ਼ਹਿਰੀ ਹਵਾਬਾਜ਼ੀ ਨੀਤੀ ਖਰੜੇ ’ਤੇ ਵਿਚਾਰ ਵਟਾਂਦਰੇ ਲਈ ਮੁੱਖ ਮੰਤਰੀਆਂ ਅਤੇ ਰਾਜਾਂ ਦੇ ਸ਼ਹਿਰੀ ਹਵਾਬਾਜ਼ੀ ਮੰਤਰੀਆਂ ਦੀ ਕੇਂਦਰੀ

ਸ਼ਹਿਰੀ ਹਵਾਬਾਜ਼ੀ ਮੰਤਰੀ ਸ਼੍ਰੀ ਅਸ਼ੋਕ ਗਜਪਤੀ ਰਾਜੂ ਪੁਸਾਪਤੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਪੰਜਾਬ ਦੀ ਪ੍ਰਤੀਨਿੱਧਤਾ ਕਰਦਿਆਂ ਰਾਜ ਦੇ ਮਾਲ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਪ੍ਰਸਤਾਵਿਤ ਨੀਤੀ ਵਿਚ ਸਿਰਫ 6 ਮਹਾਂਨਗਰਾਂ ਦੇ ਹਵਾਈ ਅੱਡਿਆਂ ਨੂੰ ਕੌਮਾਂਤਰੀ ਕੇਂਦਰਾਂ ਵਜੋਂ ਵਿਕਸਤ ਕੀਤੇ ਜਾਣ ਦਾ ਪ੍ਰਭਾਵਸ਼ਾਲੀ ਢੰਗ ਨਾਲ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ ਸਰਕਾਰ ਦੇ ਪੱਖਪਾਤੀ ਰਵੱਈਏ ਕਾਰਨ ਬੇਹੱਦ ਸਫਲ ਅੰਮ੍ਰਿਤਸਰ-¦ਡਨ-ਬਰਮਿੰਘਮ-ਟੋਰੋਂਟੋ ਕੌਮਾਂਤਰੀ ਉਡਾਣ ਨੂੰ ਅੰਮ੍ਰਿਤਸਰ ਤੋਂ ਰੋਕ ਦਿੱਤਾ ਗਿਆ ਸੀ, ਜਿਸ ਕਾਰਨ ਪੰਜਾਬ ਵਾਸੀਆਂ ਨੂੰ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਹ ਇਨ੍ਹਾਂ ਟਿਕਾਣਿਆਂ ਲਈ ਪਹਿਲਾਂ ਦਿੱਲੀ ਜਾਂਦੇ ਹਨ ਅਤੇ ਉਹ ਉਡਾਣਾ ਦਿੱਲੀ ਤੋਂ ਚਲ ਕੇ ਅੰਮ੍ਰਿਤਸਰ ਦੇ ਉਪਰੋਂ ਜਾਂਦੀਆਂ ਹਨ ਜੋ ਕਿ ਪੰਜਾਬ ਨਾਲ ਵੱਡੀ ਬੇਇਨਸਾਫੀ ਹੋਈ ਹੈ। ਉਨ੍ਹਾਂ ਕਿਹਾ ਕਿ ਦੁਨੀਆਂ ਭਰ ਵਿਚ ਵਸਦੇ ਲੋਕ ਸ੍ਰੀ ਹਰਮੰਦਿਰ ਸਾਹਿਬ ਦੇ ਦਰਸ਼ਨਾਂ ਲਈ ਆਉਣਾ ਲੋਚਦੇ ਹਨ ਪਰ ਸਿੱਧੀਆਂ ਉਡਾਣਾਂ ਨਾ ਹੋਣ ਕਾਰਨ ਉਨ੍ਹਾਂ ਨੂੰ ਵੱਡੀ ਸਮੱਸਿਆ ਦਰਪੇਸ਼ ਆਉਂਦੀ ਹੈ।
ਉਨ੍ਹਾਂ ਅੰਮ੍ਰਿਤਸਰ ਦੇ ਨਾਲ ਨਾਲ ਚੰਡੀਗੜ੍ਹ ਨੂੰ ਵੀ ਕੌਮਾਂਤਰੀ ਕੇਂਦਰ ਵਜੋਂ ਵਿਕਸਤ ਕੀਤੇ ਜਾਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਦਿੱਲੀ ਤੋਂ ਉਡਾਣ ਭਰਨ ਵਾਲੇ ਅਤੇ ਉਥੇ ਉਤਰਣ ਵਾਲੇ ਹਵਾਈ ਮੁਸਾਫਿਰਾਂ ਵਿਚ 25 ਫੀਸਦੀ ਤੋਂ ਜਿਆਦਾ ਪੰਜਾਬ ਨਾਲ ਸਬੰਧਤ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਹਵਾਈ ਅੱਡੇ ’ਤੇ ਯਾਤਰੀਆਂ ਦੀ ਗਿਣਤੀ 20 ਫੀਸਦੀ ਦੀ ਦਰ ਨਾਲ ਵੱਧ ਰਹੀ ਹੈ ਅਤੇ ਉਥੋਂ ਸਫਰ ਕਰਨ ਵਾਲੇ ਹਵਾਈ ਯਾਤਰੀਆਂ ਦੀ ਗਿਣਤੀ 10 ਲੱਖ ਤੋਂ ਵੱਧ ਗਈ ਹੈ। ਉਨ੍ਹਾਂ ਚੰਡੀਗੜ੍ਹ ਹਵਾਈ ਅੱਡੇ ਨੂੰ ਮੌਜੂਦਾ 8 ਘੰਟੇ ਤੋਂ ਵਧਾ ਕੇ 24 ਘੰਟੇ ਚਾਲੂ ਰੱਖਣ ’ਤੇ ਜ਼ੋਰ ਦਿੱਤਾ।
ਉਨਾਂ ਨਾਲ ਹੀ ਮੰਗ ਕੀਤੀ ਕਿ ਦਿੱਲੀ ਤੇ ਮੁੰਬਈ ਤੋਂ ਸ੍ਰੀਨਗਰ ਜਾਣ ਵਾਲੀਆਂ  ਉਡਾਣਾਂ ਨੂੰ ਪਠਾਨਕੋਟ ਵਿਖੇ ਰੁਕਣ ਲਈ ਵੀ ਕਿਹਾ ਜਾਵੇ। ਇਸ ਤੋਂ ਇਲਾਵਾ ਸਨਅਤੀ ਸ਼ਹਿਰ ਲੁਧਿਆਣਾ ਦੇ ਹਵਾਈ ਅੱਡੇ ਤੋਂ ਘਰੇਲੂ ਉਡਾਣਾ ਸ਼ੁਰੂ ਕਰਨ ਬਾਰੇ ਵੀ ਸ. ਮਜੀਠੀਆ ਨੇ ਮੰਗ ਰੱਖੀ।

WRITTEN BY