ਚੰਡੀਗੜ੍ਹ, 31 ਦਸੰਬਰ (ਪੀ. ਟੀ.)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅਤੇ ਉ¤ਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਦੁਨੀਆਂ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਨਵੇਂ ਵਰ੍ਹੇ ਦੀ ਵਧਾਈ ਦਿੰਦਿਆਂ ਉਨ੍ਹਾਂ ਲਈ ਸਾਲ-2015 ਖੁਸ਼ੀਆਂ ਭਰਿਆ, ਸ਼ਾਂਤੀ ਤੇ ਖੁਸ਼ਹਾਲੀ ਪੂਰਨ ਹੋਣ ਦੀ ਕਾਮਨਾ ਕੀਤੀ ਹੈ। ਇਕ ਸੰਦੇਸ਼ ਰਾਹੀਂ ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਨੂੰ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਉਤਸ਼ਾਹ ਨਾਲ ਕੰਮ ਕਰਨ ਦਾ ਸੱਦਾ ਦਿੱਤਾ ਹੈ। ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਵੀ ਦੇਸ਼ ਵਿਦੇਸ਼ ਵਿਚ ਵਸਦੇ ਸਮੁੱਚੇ ਪੰਜਾਬੀਆਂ ਨੂੰ ਨਵੇਂ ਸਾਲ ਦੇ ਮੌਕੇ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਸ. ਬਾਦਲ ਨੇ ਭਾਰਤ ਅਤੇ ਦੁਨੀਆਂ ਭਰ ਵਿੱਚ ਵਸਦੇ ਸਮੂਹ ਪੰਜਾਬੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਨਵਾਂ ਸਾਲ 2015 ਖੁਸ਼ੀਆਂ ਭਰਿਆ ਹੋਣ ਦੀ ਕਾਮਨਾ ਕਰਦਿਆਂ ਕਿਹਾ ਕਿ ਪ੍ਰਮਾਤਮਾ ਲੋਕਾਂ ਦੇ ਅੰਗ ਸੰਗ ਰਹੇਗਾ ਅਤੇ ਉਨ੍ਹਾਂ ਨੂੰ ਆਪਣੇ ਸਿਰਜੇ ਸੁਪਨੇ ਪੂਰੇ ਕਰਨ ਵਿੱਚ ਸਹਾਈ ਹੋਵੇਗਾ।
ਮੁੱਖ ਮੰਤਰੀ ਤੇ ਸੁਖਬੀਰ ਬਾਦਲ ਵੱਲੋਂ ਨਵੇਂ ਵਰ੍ਹੇ ਦੀ ਵਧਾਈ



