ਚੰਡੀਗੜ੍ਹ, 1 ਜਨਵਰੀ (ਨਾਗਪਾਲ)- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਅੱਜ ਰਾਜਭਵਨ ਜਾ ਕੇ ਰਾਜਪਾਲ ਪ੍ਰੋ. ਕਪਤਾਨ ਸਿੰਘ ਸੋ¦ਕੀ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਮੁੱਖ ਮੰਤਰੀ ਨੇ ਨਵੇਂ ਸਾਲ ਵਿਚ ਉਨ੍ਹਾਂ ਦੀ ਸਿਹਤ ਤੇ ਖੁਸ਼ਹਾਲ ਜੀਵਨ ਦੀ ਕਾਮਨਾ ਵੀ ਕੀਤੀ। ਇਸ ਮੌਕੇ ਰਾਜਪਾਲ ਨੇ ਇੱਛਾ ਪ੍ਰਗਟ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਿਚ ਇਸ ਸਾਲ ਹਰਿਆਣਾ ਹਰ ਖੇਤਰ ਵਿਚ ਨਵੀਆਂ ਬੁ¦ਦੀਆਂ ਨੂੰ ਛੂੰਹੇ। ਇਸ ਤੋਂ ਬਾਅਦ ਰਾਜਭਵਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਰਾਜਪਾਲ ਨੂੰ ਨਵੇਂ ਸਾਲ ਦੀ ਵਧਾਈ ਤੇ ਸ਼ੁਭਕਾਮਨਾਵਾਂ ਦਿੱਤੀਆਂ। ਰਾਜਪਾਲ ਨੇ ਰਾਜਭਵਨ ਆਉਣ ਵਾਲੇ ਸਾਰੇ ਮਹਿਮਾਨਾਂ ਨਾਲ ਨਵੇਂ ਸਾਲ ਦੀ ਵਧਾਈ ਤੇ ਸ਼ੁਭਕਾਮਨਾਵਾਂ ਦਾ ਆਦਾਨ ਪ੍ਰਦਾਨ ਕੀਤਾ।



