Skip to content
Independent perspectives. Global stories.
BREAKING

ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਮ੍ਰਿਤਕ ਦੇਹ ਦੇ ਕੀਤੇ ਵਿਧਾਇਕ ਪ੍ਰਨੀਤ ਕੌਰ ਨੇ ਅੰਤਿਮ ਦਰਸ਼ਨ

Share this story

ਪਟਿਆਲਾ, 3 ਜਨਵਰੀ (ਅਰਵਿੰਦਰ ਸਿੰਘ)- ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲੇ ਜੋ ਕਿ ¦ਘੇ ਦਿਨੀਂ ਬ੍ਰਹਮਲੀਨ ਹੋ ਗਏ ਸਨ, ਉਨ੍ਹਾਂ ਦੀ ਮ੍ਰਿਤਕ ਦੇਹ ਦੇ ਦਰਸ਼ਨ ਕਰਨ ਲਈ ਜਿਥੇ ਲੱਖਾਂ ਦੀ ਗਿਣਤੀ ਵਿਚ ਦੇਸ਼ ਭਰ ਤੋਂ ਸ਼ਰਧਾਲੂ ਪਹੁੰਚ ਰਹੇ ਹਨ, ਉਥੇ ਹੀ ਸ਼ਨੀਵਾਰ ਨੂੰ ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਦੀ ਵਿਧਾਇਕ ਪ੍ਰਨੀਤ ਕੌਰ ਡੇਰਾ ਹੰਸਾਲੀ ਵਿਖੇ ਪਹੁੰਚੇ ਅਤੇ ਉਨ੍ਹਾਂ ਸੰਤਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਪ੍ਰਨੀਤ ਕੌਰ ਦੇ ਨਾਲ ਜ਼ਿਲਾ ਕਾਂਗਰਸ ਕਮੇਟੀ ਪਟਿਆਲਾ ਦਿਹਾਤੀ ਦੇ ਪ੍ਰਧਾਨ ਤੇ ਵਿਧਾਇਕ ਹਰਦਿਆਲ ਸਿੰਘ ਕੰਬੋਜ, ਵਿਧਾਇਕ ਸਾਧੂ ਸਿੰਘ ਧਰਮਸੌਤ, ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ, ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ, ਸਰਹਿੰਦ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਧਰਮਪਤਨੀ, ਗੁਰਦੀਪ ਸਿੰਘ ਧਮੋਲੀ, ਗੁਰਦਿਤ ਸਿੰਘ ਦੁਆ, ਗੁਰਦੀਪ ਸਿੰਘ ਉਟਸਰ, ਕਰਨੈਲ ਸਿੰਘ, ਅਮ੍ਰਿਤਪਾਲ ਸਿੰਘ ਟਿਵਾਣਾ, ਪੰਜਾਬ ਕਾਂਗਰਸ ਦੇ ਸਕੱਤਰ ਹਰਦੇਵ ਸਿੰਘ ਬੱਲੀ, ਜ਼ਿਲਾ ਕਾਂਗਰਸ ਦੇ ਜਨਰਲ ਸਕੱਤਰ ਵਿਜੇ ਕੁਮਾਰ ਕੂਕਾ ਤੇ ਮੀਡੀਆ ਇੰਚਾਰਜ ਜਸਵਿੰਦਰ ਜੁਲਕਾਂ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਪ੍ਰਨੀਤ ਕੌਰ ਨੇ ਆਪਣੇ ਪਰਿਵਾਰ ਵਲੋਂ ਬਾਬਾ ਜੀ ਦੀ ਮ੍ਰਿਤਕ ਦੇਹ ’ਤੇ ਦੁਸ਼ਾਲਾ ਭੇਂਟ ਕੀਤਾ ਅਤੇ ਉਨ੍ਹਾਂ ਨੂੰ ਨਮਨ ਕੀਤਾ। ਇਸ ਮੌਕੇ ਪ੍ਰਨੀਤ

ਕੌਰ ਨੇ ਕਿਹਾ ਕਿ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲੇ 20ਵੀਂ ਸਦੀ ਦੇ ਮਹਾਨ ਯੁਗ ਪੁਰਸ਼, ਮਹਾਨ ਕਰਮਯੋਗੀ ਅਤੇ ਧਰਤੀ ਨੂੰ ਧੀਰਜ ਦੇਣ ਵਾਲੇ ਮਹਾਨ ਤਪੱਸਵੀ ਸਨ। ਮਹਾਨ ਯੁਗ ਪੁਰਸ਼ ਦੇ ਅਕਾਲ ਚਲਾਣੇ ਕਾਰਨ ਪੂਰੀ ਮਨੁੱਖਤਾ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲੇ ਜਿਥੇ ਲੱਖਾਂ ਲੋਕਾਂ ਨੂੰ ਗੁਰੂ ਦੇ ਲੜ ਲਾ ਰਹੇ ਹਨ, ਉਥੇ ਹੀ ਉਹ ਵੱਡੇ ਪੱਧਰ ’ਤੇ ਸਮਾਜ ਸੇਵਾ ਦੇ ਕੰਮ ਕਰ ਰਹੇ ਸਨ। ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਨੇ ਸਿੱਖਿਆ, ਖੇਡਾਂ ਅਤੇ ਸੱਭਿਆਚਾਰਕ ਖੇਤਰ ਵਿਚ ਅਹਿਮ ਯੋਗਦਾਨ ਪਾਇਆ। ਉਨ੍ਹਾਂ ਦੇ ਸਹਿਯੋਗ ਨਾਲ ਕਈ ਵੱਡੇ ਵਿਦਿਅਕ ਅਦਾਰੇ ਚੱਲ ਰਹੇ ਹਨ। ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਵੀ ਸੰਤਾਂ ਨੇ ਵੱਡੀ ਆਰਥਿਕ ਸਹਾਇਤਾ ਦਿੱਤੀ ਸੀ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਜਿੰਨੇ ਵੀ ਖੇਡ ਮੇਲੇ ਹੁੰਦੇ ਸਨ, ਉਨ੍ਹਾਂ ਨੂੰ ਵੀ ਬਾਬਾ ਜੀ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾਂਦਾ ਸੀ।

WRITTEN BY