Skip to content
Independent perspectives. Global stories.
BREAKING

ਜਗਮੀਤ ਬਰਾੜ ਵੱਲੋਂ ਕਾਂਗਰਸ ਤੋਂ ਅਸਤੀਫ਼ਾ

Share this story

ਇਸ ਮਹੀਨੇ ਦੇ ਅੰਤ ’ਚ ਹੋਣਗੇ ਭਾਜਪਾ ’ਚ ਸ਼ਾਮਿਲ
Page-1_11 ਚੰਡੀਗੜ੍ਹ, 5 ਜਨਵਰੀ (ਨਾਗਪਾਲ)- ਸਾਬਕਾ ਸੰਸਦ ਮੈਂਬਰ ਤੇ ਆਲ ਇੰਡੀਆ ਕਾਂਗਰਸ ਵਰਕਿੰਗ ਕਮੇਟੀ ਦੇ ਸਾਬਕਾ ਮੈਂਬਰ ਜਗਮੀਤ ਸਿੰਘ ਬਰਾੜ ਨੇ ਸੋਮਵਾਰ ਨੂੰ ਕਾਂਗਰਸ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿ¤ਤਾ।ਇ¤ਥੇ ਇ¤ਕ ਪ¤ਤਰ ਪ੍ਰੇਰਕ ਸੰਮੇਲਨ ’ਚ ਉਨ੍ਹਾਂ ਨੇ ਕਿਹਾ ਕਿ ਉਹ ਕਾਂਗਰਸ ਦੇ ਨਾਲ ਆਪਣੇ ਕਰੀਬ 35 ਸਾਲ ਪੁਰਾਣੇ ਸੰਬੰਧ ਤੋੜ ਰਹੇ ਹਨ।ਲੋਕਸਭਾ ਚੋਣ ’ਚ ਪਾਰਟੀ ਦੀ ਹਾਰ ਨੂੰ ਲੈ ਕੇ ਆਪਣੀਆਂ ਭਾਵਨਾਵਾਂ ਦਾ ਇਜ਼ਹਾਰ ਕਰਨ ਤੋਂ ਬਾਅਦ 56 ਸਾਲਾ ਨੇਤਾ ਨੂੰ ਪਿਛਲੇ ਸਾਲ ਅਗਸਤ ’ਚ ਪਾਰਟੀ ਨੇ ਮੁਅ¤ਤਲ ਕਰ ਦਿ¤ਤਾ ਸੀ। ਉਨ੍ਹਾਂ ਨੇ ਪਾਰਟੀ ਦੇ ਕੰਮਕਾਰ ਦੀ ਆਲੋਚਨਾ ਕੀਤੀ ਸੀ ਤੇ ਸੁਝਾਅ ਦਿ¤ਤਾ ਸੀ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਉਪ-ਪ੍ਰਧਾਨ ਰਾਹੁਲ ਗਾਂਧੀ ਨੂੰ ਛੁ¤ਟੀ ਲੈ ਲੈਣੀ ਚਾਹੀਦੀ ਹੈ ਤੇ ਪਾਰਟੀ ਦੀ ਵਾਗਡੋਰ ਕਿਸੇ ਹੋਰ ਨੂੰ

ਸੌਂਪਣੀ ਚਾਹੀਦੀ ਹੈ।ਪਤਾ ਲੱਗਾ ਹੈ ਕਿ ਸ. ਬਰਾੜ ਅਗਲੇ ਹਫਤੇ ਭਾਜਪਾ ’ਚ ਸ਼ਾਮਿਲ ਹੋਣਗੇ। ਇਸ ਸਬੰਧੀ ਉਨ੍ਹਾਂ ਦੀ ਭਾਜਪਾ ਆਗੂਆਂ ਨਾਲ ਹੋ ਚੁੱਕੀ ਹੈ। ਉਹ ਪੰਜਾਬ ਭਾਜਪਾ ਦੇ ਪ੍ਰਧਾਨ ਬਣਨ ਦੇ ਇਛੁਕ ਸਨ ਪ੍ਰੰਤੂ ਭਾਜਪਾ ਲੀਡਰਸ਼ਿਪ ਨੇ ਉਨ੍ਹਾਂ ਨੂੰ ਪ੍ਰਧਾਨਗੀ ਦੀ ਥਾਂ ਰਾਜ ਸਭਾ ਦਾ ਮੈਂਬਰ ਬਣਾਉਣ ਦੀ ਪੇਸ਼ਕਸ਼ ਕੀਤੀ ਦੱਸੀ ਜਾਂਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਕੁਝ ਸਾਥੀਆਂ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੀਆਂ ਟਿਕਟਾਂ ਦੇਣ ਦਾ ਭਰੋਸਾ ਦਿੱਤਾ ਗਿਆ ਦੱਸਿਆ ਜਾਂਦਾ ਹੈ।

WRITTEN BY