ਬਰਨਾਲਾ, 5 ਜਨਵਰੀ (ਰਾਮ ਸਿੰਘ ਧਨੌਲਾ)- ਵ¤ਖ-ਵ¤ਖ ਜੇਲਾਂ ਵਿਚ ਸਜ਼ਾ ਪੂਰੀ ਕਰ ਚੁ¤ਕੇ ਸਿ¤ਖ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਭਾਈ ਗੁਰਬਖਸ਼ ਸਿੰਘ ਖਾਲਸਾ ਦੀ ਭੁ¤ਖ-ਹੜਤਾਲ 54ਵੇਂ ਦਿਨ ‘ਚ ਦਾਖਲ ਹੋ ਗਈ ਹੈ। ਅੰਬਾਲਾ ਦੇ ਲਖਨੌਰ ਸਾਹਿਬ ਗੁਰਦੁਆਰੇ ਵਿਚ ਪਿਛਲੇ 54 ਦਿਨਾਂ ਤੋਂ ਭੁ¤ਖ-ਹੜਤਾਲ ‘ਤੇ ਬੈਠੇ ਭਾਈ ਗੁਰਬਖਸ਼ ਸਿੰਘ ਖਾਲਸਾ ਨੇ ਸਿ¤ਖਾਂ ਨੂੰ ਅਪੀਲ ਕੀਤੀ ਹੈ ਕਿ ਉਹ 7 ਜਨਵਰੀ ਨੂੰ ਸੜਕਾਂ ‘ਤੇ ਉਤਰ ਕੇ ਸ਼ਾਂਤੀਪੂਰਨ ਢੰਗ ਨਾਲ ਉਨ੍ਹਾਂ ਦੀ ਮੰਗ ਦਾ ਸਮਰਥਨ ਕਰਨ।ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਦੇ ਜ਼ਰੀਏ ਭਾਈ ਗੁਰਬਖਸ਼ ਸਿੰਘ ਨੇ 7 ਜਨਵਰੀ ਨੂੰ ਦੇਸ਼-ਵਿਦੇਸ਼ ਵਿਚ ਬੈਠੇ ਸਿ¤ਖਾਂ ਨੂੰ ਕਾਫਲੇ ਦੇ ਰੂਪ ਵਿਚ ਸੜਕਾਂ ‘ਤੇ ਉਤਰਨ ਅਤੇ ਸ਼ਾਂਤੀਪੂਰਨ ਢੰਗ ਨਾਲ ਮਾਰਚ ਕਰਦੇ ਹੋਏ ਜ਼ਿਲਾ ਅਧਿਕਾਰੀਆਂ ਨੂੰ ਮੰਗ ਪ¤ਤਰ ਸੌਂਪਣ ਦੀ ਅਪੀਲ ਕੀਤੀ ਹੈ।



