Skip to content
Independent perspectives. Global stories.
BREAKING

ਭਾਈ ਗੁਰਬਖ਼ਸ਼ ਸਿੰਘ ਆਪਣੀ ਕੀਮਤੀ ਜਾਨ ਦੀ ਸੰਭਾਲ ਕਰਨ : ਜਥੇ. ਅਵਤਾਰ ਸਿੰਘ

Share this story

Page-1_19 ਅੰਮ੍ਰਿਤਸਰ, 5 ਜਨਵਰੀ (ਪੀ. ਟੀ.)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਹੈ ਤੇ ਹਮੇਸ਼ਾਂ ਹੀ ਆਪਣੀ ਜਿੰਮੇਵਾਰੀ ਨੂੰ ਸਮਝਦਿਆਂ ਕੌਮੀ ਮਸਲਿਆਂ ਤੋਂ ਕਦੇ ਵੀ ਪਿੱਛੇ ਨਹੀਂ ਹਟੀ। ਜਦੋਂ ਵੀ ਕਿਤੇ ਕੌਮ ਤੇ ਸੰਕਟ ਆਇਆ ਹੈ ਸ਼੍ਰੋਮਣੀ ਕਮੇਟੀ ਨੇ ਉਸ ਦੇ ਹੱਲ ਲਈ ਹਮੇਸ਼ਾਂ ਹੀ ਮੋਹਰੀ ਰੋਲ ਅਦਾ ਕੀਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਇਥੋਂ ਜਾਰੀ ਪ੍ਰੈਸ ਬਿਆਨ ‘ਚ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਹੈ ਕਿ ਭਾਈ ਗੁਰਬਖ਼ਸ਼ ਸਿੰਘ ਖਾਲਸਾ ਦਾ ਜੀਵਨ ਬਹੁਤ ਕੀਮਤੀ ਹੈ।ਸ਼੍ਰੋਮਣੀ ਕਮੇਟੀ ਭਾਈ ਖਾਲਸਾ ਨੂੰ ਅਪੀਲ ਕਰਦੀ ਹੈ ਕਿ ਉਹ ਆਪਣੀ ਸਿਹਤ ਵੱਲ ਧਿਆਨ ਕਰਨ ਕਿਉਂਕਿ ਉਨ੍ਹਾਂ ਦੀ ਕੀਮਤੀ ਜਾਨ ਪੰਥ ਦੀ ਅਮਾਨਤ ਹੈ। ਉਨ੍ਹਾਂ ਕਿਹਾ ਕਿ ਜਿਥੋਂ ਤੀਕ ਭਾਈ ਖਾਲਸਾ ਵੱਲੋਂ

ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਸਵਾਲ ਹੈ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਪਰੀਮ ਕੋਰਟ ਦੇ ਮਾਹਰ ਵਕੀਲਾਂ ਦੇ ਸੰਪਰਕ ‘ਚ ਹੈ ਤੇ ਉਨ੍ਹਾਂ ਨਾਲ ਉ¤ਚ ਪੱਧਰੀ ਗੱਲਬਾਤ ਕਰ ਰਹੀ ਹੈ। ਜਲਦੀ ਹੀ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਪਰੀਮ ਕੋਰਟ ‘ਚ ਪਹੁੰਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਕਾਨੂੰਨੀ ਮਸਲੇ ਹਨ ਉਹ ਕਨੂੰਨੀ ਪਰੀਕ੍ਰਿਆ ਰਾਹੀਂ ਹੀ ਹੱਲ ਕੀਤੇ ਜਾ ਸਕਦੇ ਹਨ।

WRITTEN BY