Skip to content
Independent perspectives. Global stories.
BREAKING

ਬਾਘਾ ਵੱਲੋਂ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਵੈਲਫੇਅਰ ਫੈਡਰੇਸ਼ਨ ਦਾ ਸਾਲ-2015 ਦਾ ਕੈਲੰਡਰ ਜਾਰੀ

Share this story

ਚੰਡੀਗੜ੍ਹ, 06 ਜਨਵਰੀ (ਪੀ. ਟੀ.)- ਅੱਜ ਇਥੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸਨ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ ਨੇ ਆਪਣੇ ਦਫਤਰ ਵਿੱਚ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ੍ਰੇਣੀਆਂ ਕਰਮਚਾਰੀ ਵੈਲਫੇਅਰ ਫੈਡਰੇਸ਼ਨ ਪੰਜਾਬ ਸਟੇਟ ਪਾਵਰ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਿਟਡ ਦਾ ਸਾਲ-2015 ਦਾ ਕੈਲੰਡਰ ਜਾਰੀ ਕੀਤਾ। ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇਥੇ ਸ੍ਰੀ ਬਾਘਾ ਨੇ ਦੱਸਿਆ ਕਿ ਇਸ ਕੈਲਡੰਰ ‘ਤੇ  ਡਾ.ਬੀ.ਆਰ.ਅੰਬੇਦਕਰ ਦੀ ਫੋਟੋ ਲਗਾਈ ਗਈ ਹੈ। ਇਸ ਮੌਕੇ ਹੋਰਨਾ ਤੋ‘ ਇਲਾਵਾ ਫੈਡਰੇਸ਼ਨ ਦੇ ਪ੍ਰਧਾਨ ਸ੍ਰੀ ਅਵਤਾਰ ਸਿੰਘ ਕ੍ਯੈਥ, ਸੀਨੀਅਰ ਮੀਤ ਪ੍ਰਧਾਨ ਸ੍ਰੀ ਗੁਰਮੱਖ ਸਿੰਘ, ਮੀਤ ਪ੍ਰਧਾਨ ਸ੍ਰੀ ਅਮਰਜੀਤ ਸਿੰਘ ਬਾਗੀ, ਵਿੱਤ ਸਕੱਤਰ ਸ੍ਰੀ ਸਿੰਘ, ਪ੍ਰੈਸ ਸਕੱਤਰ ਸ੍ਰੀ ਨਰਿੰਦਰ ਸਿੰਘ ਅਤੇ ਸਕੱਤਰ ਜਨਰਲ ਸ੍ਰੀ ਹਰਬੰਸ ਸਿੰਘ ਗੁਰੂ ਮੌਜੂਦ ਸਨ।

WRITTEN BY