ਚੰਡੀਗੜ੍ਹ, 6 ਜਨਵਰੀ (ਨਾਗਪਾਲ)– ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਰਾਜ ਵਿਚ ਬਰਾਬਰ ¦ਿਗਾਨੁਪਾਤ ਕਰਨ ਦੇ ਮੰਤਵ ਨਾਲ ਇਕ ਹੀ ਮਾਂ-ਪਿਓ ਦੀ ਦੋ ਲੜਕੀਆਂ ਨੂੰ ਦਿੱਤੀ ਜਾਣ ਵਾਲੀ ਆਰਥਿਕ ਮਦਦ ਵਾਲੀ ਕੰਨਿਆਦਾਨ ਤੇ ਲਾਡਲੀ ਯੋਜਨਾਵਾਂ ਦਾ ਵਿਸਥਾਰ ਕੀਤਾ ਜਾਵੇਗਾ । ਹੁਣ ਰਾਜ ਦੀ ਸਾਰੀਆਂ ਲੜਕੀਆਂ ਇੰਨ੍ਹਾਂ ਯੋਜਨਾਵਾਂ ਦਾ ਲਾਭ ਚੁੱਕ ਸਕੇਗੀ> ਮੁੱਖ ਮੰਤਰੀ ਅੱਜ ਈ.ਐਸ.ਆਈ., ਕਿਰਤ ਤੇ ਰੁਜ਼ਗਾਰ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ । ਉਨ੍ਹਾਂ ਕਿਹਾ ਕਿ ਕੰਨਿਆਦਾਨ ਯੋਜਨਾ ਦੇ ਤਹਿਤ ਸੂਬੇ ਦੇ ਰਜਿਸਟਰਡ ਸਨਅਤੀ ਖੇਤਰ ਵਿਚ ਕੰਮ ਕਰਨ ਵਾਲੇ ਕਾਮਿਆਂ ਨੂੰ ਮਦਦ ਦਿੱਤੀ ਜਾਂਦੀ ਹੈ । ਇਸ ਤੋਂ ਪਹਿਲਾਂ ਯੋਜਨਾ ਦੇ ਤਹਿਤ ਪਰਿਵਾਰ ਦੀ ਸਿਰਫ ਦੋ ਲੜਕੀਆਂ ਨੂੰ ਇਸ ਦਾ ਲਾਭ ਮਿਲਦਾ ਸੀ, ਪਰ ਹੁਣ ਇਸ ਯੋਜਨਾ ਦੇ ਤਹਿਤ ਮਾਂ-ਪਿਓ ਦੀ ਸਾਰੀਆਂ ਲੜਕੀਆਂ ਨੂੰ ਇਸ ਦਾ ਫ਼ਾਇਦਾ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਰਾਜ ਵਿਚ ਸਨਅਤੀ ਕਾਮਿਆਂ ਦੇ ਕਲਿਆਣ ਲਈ ਵੱਖ-ਵੱਖ ਯੋਜਨਾਵਾਂ ਨੂੰ ਨਵਾਂ ਰੂਪ ਦੇ ਲਈ ਗੈਰ-ਸਰਕਾਰੀ ਸੰਗਠਨ ਜਾਂ ਕਿਸੇ ਨਿੱਜੀ ਏਜੰਸੀ ਦੀ ਮਦਦ ਲਈ ਜਾਵੇਗੀ।



