ਸੰਗਰੂਰ, 8 ਜਨਵਰੀ (ਹਰਜੀਤ ਸਿੰਘ ਹਸਨਪੁਰੀ)- ਪੰਜਾਬ ਵਿੱਚ ਯੂਰੀਆ ਦੀ ਕਮੀ ਨਾਲ ਪਿਛਲੇ ਕਈ ਦਿਨਾਂ ਤੋਂ ਦੇਸ਼ ਦਾ ਅੰਨਦਾਤਾ ਪੰਜਾਬ ਦਾ ਕਿਸਾਨ ਧੱਕੇ ਖਾ ਰਿਹਾ ਹੈ। ਪਰ ਪੰਜਾਬ ਦੀ ਬਾਦਲ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਹੁਣ ਤੱਕ ਯੂਰੀਆ ਦੀ ਕਮੀ ਨੂੰ ਪੂਰਾ ਕਰਨ ਵਿੱਚ ਹੁਣ ਤੱਕ ਨਾਕਾਮ ਰਹੀ ਹੈ ਜਿਸ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ ਹੁਣ ਵਿਰੋਧੀ ਕਾਂਗਰਸ ਪਾਰਟੀ ਨੇ ਵੀ ਮੋਰਚਾ ਖੋਲ ਦਿੱਤਾ ਹੈ। ਅੱਜ ਜ਼ਿਲ੍ਹਾ ਸੰਗਰੂਰ ਨਾਲ ਜੁੜੇ ਸੈਂਕੜਾਂ ਕਾਂਗਰਸੀਆਂ ਨੇ ਪੰਜਾਬ ਰਾਜ ਕਾਂਗਰਸ ਦੇ ਮੀਤ ਪ੍ਰਧਾਨ ਸੁਰਿੰਦਰ ਪਾਲ ਸਿੰਘ ਸਿਬੀਆ ਦੀ ਅਗਵਾਈ ਵਿੱਚ ਸੰਗਰੂਰ ਵਿੱਚ ਬਠਿੰਡਾ ,ਲੁਧਿਆਣਾ ਰਾਜਮਾਰਗ ’ਤੇ ਯੂਰੀਆ ਦੀ ਬੋਰੀ ਨੂੰ ਸੰਕੇਤਿਕ ਰੂਪ ਵਿੱਚ ਮੁੂਹਰੇ ਰੱਖ ਕੇ ਜਾਮ ਲਗਾਇਆ ਅਤੇ ਆਵਾਜਾਈ ਠੱਪ ਰੱਖੀ। ਰੋਹ ਵਿੱਚ ਆਏ ਕਾਂਗਰਸੀ ਵਰਕਰਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ।ਇਸ ਮੌਕੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ
ਕੋਸਦਿਆਂ ਸੁਰਿੰਦਰ ਪਾਲ ਸਿੰਘ ਸਿਬੀਆ ਨੇ ਕਿਹਾ ਕਿ ਪੰਜਾਬ ਦੀ ਬਾਦਲ ਅਤੇ ਕੇਂਦਰ ਦੀ ਭਾਜਪਾ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋਣ ਲੱਗਿਆ ਹੈ। ਪਹਿਲਾਂ ਤਾਂ ਕਿਸਾਨਾਂ ਨੂੰ ਲੰਮਾਂ ਸਮਾਂ ਝੋਨੇ ਦੀ ਅਦਾਇਗੀ ਨਹੀਂ ਕੀਤੀ ਅਤੇ ਹੁਣ ਯੂਰੀਆ ਖਾਦ ਲਈ ਥਾਂ ਥਾਂ ਦੇ ਧੱਕੇ ਖਾਣੇ ਪੈ ਰਹੇ ਹਨ।ਉਹਨਾਂ ਦੋਸ਼ ਲਗਾਇਆ ਕਿ ਮੁੱਖ ਮੰਤਰੀ ਬਾਦਲ ਸਿਰਫ ਯੂਰੀਆ ਭਰਪੂਰ ਮਾਤਰਾ ਵਿੱਚ ਹੋਣ ਦਾ ਬਿਆਨ ਦੇ ਰਹੇ ਹਨ ਪਰੰਤੂ ਉਸਦਾ ਪ੍ਰਬੰਧ ਨਹੀਂ ਕਰ ਰਹੇ ।ਸਿਬੀਆ ਨੇ ਮੁੱਖ ਮੰਤਰੀ ’ਤੇ ਤਿੱਖਾ ਹਮਲਾ ਬੋਲਦੇ ਹੋਏ ਕਿਹਾ ਕਿ ਬਾਦਲ ਨੇ ਪਹਿਲਾਂ ਆਪਣੀ ਨੂੰਹ ਹਰਸਿਮਰਤ ਕੌਰ ਬਾਦਲ ਨੂੰ ਕੇਂਦਰ ਵਿੱਚ ਮੰਤਰੀ ਬਣਾਉਣ ਲਈ ਗੁਜਰਾਤ ਦੇ ਮੋਦੀ ਸਰਕਾਰ ਦੁਆਰਾ ਉਜਾੜੇ ਜਾ ਰਹੇ ਕਿਸਾਨਾਂ ਦਾ ਸੌਦਾ ਕਰ ਲਿਆ ਅਤੇ ਹੁਣ ਸਨਅਤਕਾਰਾਂ ਦੇ ਪੱਖ ਵਿੱਚ ਕੇਂਦਰੀ ਸਰਕਾਰ ਨੇ ਭੌ ਪ੍ਰਾਪਤੀ ਕਾਨੂੰਨ ਵਿੱਚ ਕਿਸਾਨਾਂ ਵਿਰੁੱਧ ਤਬਦੀਲੀਆਂ ਕਰ ਦਿੱਤੀਆਂ ਹਨ ਜਿਸ ਨਾਲ ਦੇਸ਼ ਦੇ ਕਿਸਾਨਾਂ ਦੇ ਤਬਾਹ ਹੋਣ ਦਾ ਰਸਤਾ ਸਾਫ ਹੋ ਗਿਆ ਹੈ। ਸੰਗਰੂਰ ਕਾਂਗਰਸ ਦੇ ਬਲਾਕ ਪ੍ਰਧਾਨ ਨੱਥੂ ਲਾਲ ਢੀਂਗਰਾ ਨੇ ਕਿਹਾ ਕਿ ਅੱਜ ਕੇਂਦਰ ਅਤੇ ਪੰਜਾਬ ਸਰਕਾਰ ਦੋਵੇਂ ਹੀ ਗਰੀਬਾਂ ਅਤੇ ਕਿਸਾਨਾਂ ਨੂੰ ਲੁੱਟਣ ਲੱਗੀਆਂ ਹੋਈਆਂ ਹਨ। ਜਿੱਥੇ ਪੰਜਾਬ ਦੇ ਮੰਤਰੀ ਕਿਸਾਨਾਂ ’ਤੇ ਸੂਬੇ ਦੀ ਜਨਤਾ ਪ੍ਰਤੀ ਬਣਦੀ ਜਿੰਮੇਵਾਰੀ ਤੋਂ ਮੁੂੰਹ ਮੋੜ ਕੇ ਆਪਣੀਆਂ ਤਿਜੋਰੀਆਂ ਭਰਨ ਵਿੱਚ ਲੱਗੇ ਹੋਏ ਹਨ ਉ¤ਥੇ ਕੇਂਦਰ ਦੀ ਸਰਕਾਰ ਸਿਰਫ ਅਮੀਰ ਅਤੇ ਸਨਅਤਕਾਰਾਂ ਦੇ ਹੱਕ ਵਿੱਚ ਹੋਕਰੇ ਮਾਰਦੀ ਦਿਸ ਰਹੀ ਹੈ। ਉਹਨਾਂ ਦੋਸ਼ ਲਾਇਆ ਕਿ ਕੌਮਾਂਤਰੀ ਪੱਧਰ ’ਤੇ ਤੇਲ ਦੀਅ ਕੀਮਤਾਂ ਵਿੱਚ 35 ਪ੍ਰਤੀਸ਼ਤ ਕਟੌਤੀ ਹੋਣ ਦੇ ਬਾਵਜੂਦ ਕੇਂਦਰ ਸਰਕਾਰ ਨੇ ਇਸਦੀਆਂ ਕੀਮਤਾਂ ਵਿੱਚ ਸਿਰਫ 12 ਤੋਂ 15 ਪ੍ਰਤੀਸ਼ਤ ਕਟੌਤੀ ਕੀਤੀ ਹੈ।ਉਹਨਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਕਿਸਾਨਾਂ ਦੀ ਸਮੱਸਿਆ ਤੁਰੰਤ ਹੱਲ ਨਾ ਕੀਤੀ ਤਾਂ ਸਰਕਾਰ ਨੂੰ ਵੱਡੇ ਸੰਘਰਸ਼ ਦਾ ਸਾਹਮਣਾ ਕਰਨਾ ਪਵੇਗਾ।ਅੱਜ ਦੇ ਇਸ ਪ੍ਰੋਗਰਾਮ ਵਿੱਚ ਸਾਬਕਾ ਨਗਰ ਕੌਸ਼ਲ ਪ੍ਰਧਾਨ ਮਹੇਸ਼ ਕੁਮਾਰ ਮੇਸ਼ੀ ਅਤੇ ਹਰਬੰਸ ਲਾਲ,ਰਜਿੰਦਰ ਪਾਲ ਭੱਲੂ, ਐਡਵੋਕੇਟ ਗੁਰਤੇਜ਼ ਗਰੇਵਾਲ, ਜਗਵਿੰਦਰ ਕਾਲਾ, ਰਵੀ ਚਾਵਲਾ, ਨਰੰਤਕ ਬਾਲੀਆਂ, ਰਣਜੀਤ ਤੂਰ ਅਤੇ ਸੰਜੇ ਗਾਬਾ ਆਦਿ ਕਾਂਗਰਸੀ ਨੇਤਾ ਵੀ ਮੌਜੂਦ ਸਨ।



