Skip to content
Independent perspectives. Global stories.
BREAKING

ਮੁੱਖ ਮੰਤਰੀ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਪਿੰਡਾਂ ਤੇ ਜ਼ਿਲ੍ਹਿਆਂ ਨੂੰ ਵਿਸ਼ੇਸ਼ ਮਾਲੀ ਸਹਾਇਤਾ ਦੇਣ ਦਾ ਐਲਾਨ

Share this story

ਹਰੇਕ ਪਿੰਡ ਨੂੰ ਇਕ ਲੱਖ ਅਤੇ ਜ਼ਿਲ੍ਹੇ ਨੂੰ ਇਕ ਕਰੋੜ ਰੁਪਏ ਦਿੱਤੇ ਜਾਇਆ ਕਰਨਗੇ
Page-1_06 ਜਲੰਧਰ/ਚੰਡੀਗੜ੍ਹ, 8 ਜਨਵਰੀ- ਝੋਨੇ ਦੀ ਪਰਾਲੀ ਨੂੰ ਲਾਈ ਜਾਂਦੀ ਅੱਗ ਦੀ ਸਮੱਸਿਆ ਤੋਂ ਪੰਜਾਬ ਨੂੰ ਮੁਕਤ ਕਰਾਉਣ ਦੇ ਉਪਰਾਲੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਇੱਥੇ ਐਲਾਨ ਕੀਤਾ ਕਿ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਪਿੰਡ ਨੂੰ ਇਕ ਲੱਖ ਅਤੇ ਅਜਿਹੇ ਜ਼ਿਲ੍ਹੇ ਨੂੰ ਇਕ ਕਰੋੜ ਰੁਪਏ ਦੀ ਵਿਸ਼ੇਸ਼ ਗਰਾਂਟ ਦਿੱਤੀ ਜਾਇਆ ਕਰੇਗੀ। ਕੇਂਦਰ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਮੌਸਮੀ ਤਬਦੀਲੀ ਮੰਤਰਾਲੇ ਅਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸੂਬੇ ਦੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਕਰਵਾਈ ਗਈ ਉ¤ਤਰੀ ਸੂਬਿਆਂ ਦੇ ਸਬੰਧਤ ਮਹਿਕਮਿਆਂ ਦੀ ਇਸ ਸਮੱਸਿਆ ’ਤੇ ਜ਼ੋਨਲ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਫੈਸਲਾ ਝੋਨੇ ਦੀ ਪਰਾਲੀ ਨੂੰ ਲਾਈ ਜਾਣ ਵਾਲੀ ਅੱਗ ਦੇ ਅਮਲ ਨੂੰ ਰੋਕਣ ਲਈ ਕੀਤਾ ਗਿਆ ਹੈ ਕਿਉਂਕਿ ਅੱਗ ਲਾਉਣ ਦਾ ਇਹ ਰੁਝਾਨ ਜਿੱਥੇ ਮਨੁੱਖੀ ਸਿਹਤ ਲਈ ਹਾਨੀਕਾਰਕ ਹੈ, ਉ¤ਥੇ ਇਸ ਨਾਲ ਜ਼ਮੀਨ

ਦੀ ਉਪਜਾਊ ਸ਼ਕਤੀ ਨੂੰ ਵੀ ਖੋਰਾ ਲੱਗਦਾ ਹੈ। ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਤਰ੍ਹਾਂ ਅਹਿਸਾਸ ਹੈ ਕਿ ਕਿਸਾਨਾਂ ’ਤੇ ਸਿਰਫ਼ ਸਖ਼ਤੀ ਕਰਨ ਨਾਲ ਇਸ ਮਸਲੇ ਦਾ ਹੱਲ ਨਹੀਂ ਹੋਣਾ ਅਤੇ ਇਸ ਖਤਰਨਾਕ ਰੁਝਾਨ ਦੇ ਖਾਤਮੇ ਲਈ ਕਿਸਾਨਾਂ ਨੂੰ ਇਸ ਹਾਨੀਕਾਰਕ ਵਰਤਾਰੇ ਨੂੰ ਛੱਡਣ ਲਈ ਪ੍ਰੇਰਨ  ਦੀ ਲੋੜ ਹੈ।
ਮੁੱਖ ਮੰਤਰੀ ਨੇ ਸੱਦਾ ਦਿੱਤਾ ਕਿ ਕੇਂਦਰ ਸਰਕਾਰ, ਸੂਬਾ ਸਰਕਾਰਾਂ, ਖੇਤੀ ਵਿਗਿਆਨੀ, ਵਾਤਾਵਰਣ ਮਾਹਿਰ ਅਤੇ ਕਿਸਾਨ ਇਸ ਬਹੁਤ ਹੀ ਖਤਰਨਾਕ ਰੁਝਾਨ ਦੇ ਖਾਤਮੇ ਲਈ ਇਕਜੁਟ ਹੋ ਕੇ ਹੰਭਲਾ ਮਾਰਨ ਕਿਉਂਕਿ ਪਰਾਲੀ ਨੂੰ ਲਾਈ ਜਾਣ ਵਾਲੀ ਅੱਗ ਨਾਲ ਮਨੁੱਖੀ ਸਿਹਤ ਨੂੰ ਤਾਂ ਨੁਕਸਾਨ ਹੋਣ ਦੇ ਨਾਲ-ਨਾਲ ਵਾਤਾਵਰਣ ਸੰਤੁਲਨ ਵੀ ਵਿਗੜਦਾ ਹੈ। ਇਸੇ ਦੌਰਾਨ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਥੋੜ੍ਹੇ ਜਿਹੇ ਆਰਥਿਕ ਫਾਇਦੇ ਲਈ ਇਕ ਤੋਂ ਬਾਅਦ ਇਕ ਫਸਲ ਲੈਣ ਦੀ ਅੰਨੀ ਦੌੜ ਵਿੱਚ ਨਾ ਪੈਣ ਸਗੋਂ ਉਨ੍ਹਾਂ ਨੂੰ ਇਸ ਗੱਲ ਦਾ ਅਹਿਸਾਸ ਹੋਣਾ ਚਾਹੀਦਾ ਹੈ ਕਿ ਇਸ ਰੁਝਾਨ ਨਾਲ ਮਨੁੱਖੀ ਹੋਂਦ ਹੀ ਖਤਰੇ ਵਿੱਚ ਪੈਂਦੀ ਜਾ ਰਹੀ ਹੈ। ਸ. ਬਾਦਲ ਨੇ ਅੱਗੇ ਆਖਿਆ ਕਿ ਕਿਸਾਨਾਂ ਵੱਲੋਂ ਇਕ ਸਾਲ ਵਿੱਚ ਦੋ-ਤਿੰਨ ਫਸਲਾਂ ਲੈਣ ਦੇ ਰੁਝਾਨ ਨੂੰ ਦੇਖਦਿਆਂ ਉਨ੍ਹਾਂ ਨੂੰ ਪਰਾਲੀ ਦੀ ਅਹਿਮੀਅਤ, ਨਵੀਨਤਮ ਖੇਤੀ ਮਸ਼ੀਨਰੀ ਤੇ ਸੰਦਾਂ ਸਬੰਧੀ ਜਾਣਕਾਰੀ ਤੇ ਸਿਖਲਾਈ ਦੇਣ ਦੀ ਲੋੜ ਹੈ ਤਾਂ ਕਿ ਉਹ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵਧਾ ਸਕਣ ਅਤੇ ਮਿੱਤਰ ਕੀੜਿਆਂ ਦਾ ਖਾਤਮਾ ਕਰਨ ਤੋਂ ਬਚ ਸਕਣ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਉਹ ਖੇਤੀ ਪ੍ਰਧਾਨ ਸੂਬਿਆਂ ਵਿੱਚ ਬੜੀ ਗੰਭੀਰ ਹੋ ਰਹੀ ਇਸ ਸਮੱਸਿਆ ਨੂੰ ਹੱਲ ਕਰਨ ਲਈ ਕਿਸਾਨਾਂ ਨੂੰ ਸਬੰਧਤ ਖੇਤੀ ਮਸ਼ੀਨਰੀ ਖਰੀਦਣ ਵਾਸਤੇ ਦਿਲ ਖੋਲ੍ਹ ਕੇ ਵਿੱਤੀ ਸਹਾਇਤਾ ਦੇਵੇ। ਝੋਨੇ ਦੀ ਪਰਾਲੀ ਨੂੰ ਸਾੜਣ ਦੇ ਬੁਰੇ ਪ੍ਰਭਾਵਾਂ ਬਾਰੇ ਕਿਸਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਸ. ਬਾਦਲ ਨੇ ਬੜੇ ਵਿਸ਼ਵਾਸ ਨਾਲ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਇਸ ਮਸਲੇ ਦੇ ਹੱਲ ਲਈ ਪੂਰੇ ਮੁਲਕ ਦਾ ਮਾਰਗ ਦਰਸ਼ਨ ਕਰੇਗਾ ਕਿਉਂਕਿ ਅਸੀਂ ਪਹਿਲਾਂ ਹੀ ਇਸ ਬਹੁਤ ਹੀ ਗੰਭੀਰ ਹੋ ਰਹੇ ਮਸਲੇ ਨੂੰ ਹੱਲ ਕਰਨ ਲਈ ਕਾਫੀ ਕੁਝ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਜਿਵੇਂ ਹਰਾ ਇਨਕਲਾਬ ਲਿਆ ਕੇ ਦੇਸ਼ ਨੂੰ ਅੰਨ ਖੇਤਰ ਵਿੱਚ ਆਤਮ-ਨਿਰਭਰ ਬਣਾਇਆ ਹੈ, ਉਸੇ ਤਰ੍ਹਾਂ ਹੀ ਮੁਲਕ ਨੂੰ ਇਸ ਸਮੱਸਿਆ ਤੋਂ ਨਿਜਾਤ ਦਿਵਾਏਗਾ।
        ਇਸ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਮੌਸਮੀ ਤਬਦੀਲੀ ਮੰਤਰਾਲੇ ਦੇ ਸਕੱਤਰ ਸ੍ਰੀ ਅਸ਼ੋਕ ਲਵਾਸਾ ਨੇ ਪੰਜਾਬ ਸਰਕਾਰ ਵੱਲੋਂ ਖੇਤੀ ਰਹਿੰਦ-ਖੂੰਹਦ ਨੂੰ ਲਾਈ ਜਾਣ ਵਾਲੀ ਅੱਗ ਦੀ ਸਮੱਸਿਆ ’ਤੇ ਕਾਬੂ ਪਾਉਣ ਲਈ ਚੁੱਕੇ ਗਏ ਕਦਮਾਂ ਦੀ ਸਰਾਹਨਾ ਕਰਦਿਆਂ ਆਖਿਆ ਕਿ ਇਸ ਗੰਭੀਰ ਸਮੱਸਿਆ ਸਾਨੂੰ ਇਕਜੁਟ ਹੋ ਕੇ ਅਜੇ ਹੋਰ ਬਹੁਤ ਕੁਝ ਕੀਤਾ ਜਾਣਾ ਪਵੇਗਾ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਨੂੰ ‘ਪਰਾਲੀ ਸਾੜਣ ਦੀ ਸਮੱਸਿਆ ਤੋਂ ਮੁਕਤ ਸੂਬਾ’ ਬਣਾਉਣ ਲਈ ਹਰ ਤਰ੍ਹਾਂ ਦੀ ਸਹਾਇਤਾ ਤੇ ਸਹਿਯੋਗ ਦਿੱਤਾ ਜਾਵੇਗਾ। ਪੰਜਾਬ ਦੇ ਮੁੱਖ ਸਕੱਤਰ ਸ੍ਰੀ ਸਰਵੇਸ਼ ਕੌਸ਼ਲ ਨੇ ਇਸ ਮੌਕੇ ਆਪਣੇ ਵਿਚਾਰ ਰੱਖਦਿਆਂ ਆਖਿਆ ਕਿ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੀ ਸੁਯੋਗ ਅਗਵਾਈ ਵਿੱਚ ਸੂਬੇ ਨੇ ਖੇਤੀ ਰਹਿੰਦ-ਖੂੰਹਦ ਨੂੰ ਸਾੜਣ ਦੀ ਸਮੱਸਿਆ ਦੇ ਹੱਲ ਲਈ ਕਈ ਅਹਿਮ ਕਦਮ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਝੋਨੇ ਦੀ ਪਰਾਲੀ ਤੋਂ ਬਿਜਲੀ ਪੈਦਾ ਕਰਨ, ਇਸ ਨੂੰ ਇੱਟਾਂ ਦੇ ਭੱਠਿਆਂ ਵਿੱਚ ਬਾਲਣ ਵਜੋਂ ਵਰਤਣ ਅਤੇ ਕਾਗਜ਼ ਬਣਾਉਣ ਲਈ ਪਹਿਲਾਂ ਹੀ ਵਰਤਿਆ ਜਾਣਾ ਸ਼ੁਰੂ ਕੀਤਾ ਜਾ ਚੁੱਕਾ ਹੈ। ਸ੍ਰੀ ਕੌਸ਼ਲ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਪਰਾਲੀ ਤੋਂ ਈਥਾਨੌਲ ਬਣਾਉਣ ਲਈ ਲਾਏ ਜਾਣ ਵਾਲੇ 17 ਕਰੋੜ ਦੀ ਲਾਗਤ ਵਾਲੇ ਪ੍ਰਾਜੈਕਟ ਲਈ ਕੇਂਦਰ ਸਰਕਾਰ ਦੇ ਬਾਇਓਟੈਕਨਾਲੋਜੀ ਮੰਤਰਾਲੇ ਵੱਲੋਂ ਛੇ ਕਰੋੜ ਰੁਪਏ ਪ੍ਰਵਾਨ ਕੀਤੇ ਜਾ ਚੁੱਕੇ ਹਨ। ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਮੌਸਮੀ ਤਬਦੀਲੀ ਮੰਤਰਾਲੇ ਦੇ ਵਧੀਕ ਸਕੱਤਰ ਅਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਸ੍ਰੀ ਸੁਸ਼ੀਲ ਕੁਮਾਰ ਨੇ ਇਸ ਵਰਕਸ਼ਾਪ ਦੇ ਸਵਾਗਤੀ ਭਾਸ਼ਣ ਦਿੰਦਿਆ ਕਿਹਾ ਕਿ ਇਹ ਕਾਨਫਰੰਸ ਪਰਾਲੀ ਸਾੜਣ ਦੀ ਇਸ ਲੋਕ ਹਿੱਤਾਂ ਨਾਲ ਜੁੜੀ ਸਮੱਸਿਆ ਦੇ ਹੱਲ ਲਈ ਨਾਮਵਰ ਵਾਤਾਵਰਣ ਮਾਹਿਰਾਂ ਅਤੇ ਹੋਰ ਸਬੰਧਤ ਮਹਿਕਮਿਆਂ ਦੇ ਅਧਿਕਾਰੀਆਂ ਨੂੰ ਸਿਰ ਜੋੜ ਕੇ ਵਿਚਾਰ-ਵਟਾਂਦਰਾ ਕਰਨ ਲਈ ਮੌਕਾ ਪ੍ਰਦਾਨ ਕਰੇਗੀ।
ਇਸ ਦੌਰਾਨ ਵਧੀਕ ਮੁੱਖ ਸਕੱਤਰ (ਵਿਕਾਸ) ਸ੍ਰੀ ਸੁਰੇਸ਼ ਕੁਮਾਰ, ਸਕੱਤਰ ਵਿਗਿਆਨ ਤਕਨਾਲੋਜੀ ਅਤੇ ਵਾਤਾਵਰਣ ਸ੍ਰੀ ਕੇ. ਏ. ਪੀ.  ਸਿਨਹਾ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਭੂਮੀ ਵਿਗਿਆਨ ਦੇ ਮੁਖੀ ਡਾ. ਐਚ.ਐਸ. ਥਿੰਦ, ਸਕੱਤਰ ਪੰਜਾਬ ਰਾਜ ਕਿਸਾਨ ਕਮਿਸ਼ਨ ਡਾ. ਬਲਵਿੰਦਰ ਸਿੰਘ ਸਿੱਧੂ ਅਤੇ ਅਗਾਂਹਵਧੂ ਕਿਸਾਨ ਸ੍ਰੀ ਵਿਕਰਮ ਅਹੂਜਾ ਨੇ ਵੀ ਤਕਨੀਕੀ ਸੈਸ਼ਨਾਂ ਦੌਰਾਨ ਪਰਾਲੀ ਨੂੰ ਅੱਗ ਲਾਉਣ ਦੇ ਵੱਖ-ਵੱਖ ਪੱਖਾਂ ਬਾਰੇ ਆਪਣੇ ਵਿਚਾਰ ਰੱਖਦਿਆਂ ਇਸ ਸੰਦਰਭ ਵਿੱਚ ਇਕ ਠੋਸ ਨੀਤੀ ਬਣਾਉਣ ’ਤੇ ਸਹਿਮਤੀ ਜ਼ਾਹਰ ਕੀਤੀ। ਇਸ ਮੌਕੇ ਮੁੱਖ ਸੰਸਦੀ ਸਕੱਤਰ ਸ੍ਰੀ ਜੀ.ਐਸ. ਬੱਬੇਹਾਲੀ, ਸਕੱਤਰ ਪੇਂਡੂ ਵਿਕਾਸ ਸ੍ਰੀ ਏ. ਵੇਨੂੰਪ੍ਰਸਾਦ, ਸਕੱਤਰ ਊਰਜਾ ਸ੍ਰੀ ਅਨੁਰਿਧ ਤਿਵਾੜੀ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਸ੍ਰੀ ਮਨਪ੍ਰੀਤ ਸਿੰਘ ਛਤਵਾਲ ਹਾਜ਼ਰ ਸਨ।

WRITTEN BY