Skip to content
Independent perspectives. Global stories.
BREAKING

ਪਸ਼ੂ ਮੇਲੇ ਪੰਜਾਬ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਵਿਚ ਸਹਾਇਕ : ਰਣੀਕੇ

Share this story

ਸ੍ਰੀ ਮੁਕਤਸਰ ਸਾਹਿਬ, 8 ਜਨਵਰੀ (ਸੋਨੂੰ ਖੇੜਾ)- ਪੰਜਾਬ ਵਿਚ ਪਸ਼ੂ ਪਾਲਣ ਦੇ ਕਿੱਤੇ ਨੂੰ ਹੋਰ ਹੁਲਾਰਾ ਦੇਣ ਦੇ ਮਕਸਦ ਨਾਲ 7ਵੀਂ ਕੌਮੀ ਪਸ਼ੂ ਧਨ ਚੈਂਪੀਅਨਸ਼ਿਪ ਦਾ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ (ਸਰਕਾਰੀ ਕਾਲਜ) ਵਿਖੇ ਆਗਾਜ਼ ਹੋ ਗਿਆ। ਪੰਜ ਦਿਨਾਂ ਤੱਕ ਚੱਲਣ ਵਾਲੇ ਇਸ ਮੇਲੇ ਵਿਚ ਪੰਜਾਬ ਤੋਂ ਇਲਾਵਾ ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਗੁਜਰਾਤ, ਜੰਮੂ-ਕਸ਼ਮੀਰ, ਅਸਾਮ, ਦਿੱਲੀ, ਮੱਧ ਪ੍ਰਦੇਸ਼, ਯੂ.ਪੀ. ਆਦਿ ਰਾਜਾਂ ਦੇ ਛੇ ਹਜ਼ਾਰ ਤੋਂ ਜ਼ਿਆਦਾ ਪਸ਼ੂ ਪਾਲਕ ਹਿੱਸਾ ਲੈ ਰਹੇ ਹਨ। ਜੇਤੂ ਪਸ਼ੂ ਪਾਲਕਾਂ ਨੂੰ 1.25 ਕਰੋੜ ਰੁਪਏ ਦੇ ਨਗਦ ਇਨਾਮ ਦਿੱਤੇ ਜਾਣੇ ਹਨ। ਇਸ ਮੌਕੇ ਬੋਲਦਿਆਂ ਪਸ਼ੂ ਪਾਲਣ ਮੰਤਰੀ ਸ੍ਰੀ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਸਹਾਇਕ ਧੰਦਿਆਂ ਵੱਲ ਪ੍ਰੇਰਿਤ ਕਰਨ ਦੇ ਮਕਸਦ ਨਾਲ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਵੱਲੋਂ ਸੱਤ ਸਾਲ ਪਹਿਲਾਂ ਪਸ਼ੂ ਮੇਲਿਆਂ ਦੀ ਸ਼ੁਰੂਆਤ ਕੀਤੀ ਗਈ ਸੀ ਜੋ ਕਿ

ਜ਼ਿਲ•ਾ ਪੱਧਰ ਤੋਂ ਸ਼ੁਰੂ ਹੋਏ ਸਨ ਤੇ ਹੁਣ ਇਹ ਮੇਲਾ ਕੌਮੀ ਪੱਧਰ ਤੱਕ ਪਹੁੰਚ ਚੁੱਕਾ ਹੈ। ਉਨ•ਾਂ ਕਿਹਾ ਕਿ ਪੰਜਾਬ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਵਿਚ ਅਜਿਹੇ ਪਸ਼ੂ ਮੇਲੇ ਬਹੁਤ ਜ਼ਿਆਦਾ ਸਹਾਇਕ ਹਨ। ਉਨ•ਾਂ ਦੱਸਿਆ ਕਿ ਇਨ•ਾਂ ਪੰਜ ਦਿਨਾਂ ਦੌਰਾਨ ਜਿੱਥੇ ਮੱਝਾਂ, ਗਾਵਾਂ ਅਤੇ ਬੱਕਰੀਆਂ ਦੇ ਦੁੱਧ ਚੁਆਈ ਦੇ ਮੁਕਾਬਲੇ ਹੋਣਗੇ ਉ¤ਥੇ ਹੀ ਵੱਖ-ਵੱਖ ਨਸਲਾਂ ਦੇ ਘੋੜਿਆਂ, ਮੱਝਾਂ, ਗਾਵਾਂ, ਭੇਡਾਂ, ਬੱਕਰੀਆਂ, ਕੁੱਤਿਆਂ, ਟਰਕੀ, ਮੁਰਗੀਆਂ ਆਦਿ ਦੇ ਨਸਲ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ। ਪੰਜ ਦਿਨਾਂ ਮੇਲੇ ਦੌਰਾਨ ਕੁੱਲ 64 ਤਰ•ਾਂ ਦੇ ਵੱਖ-ਵੱਖ ਮੁਕਾਬਲੇ ਹੋਣਗੇ। ਸ੍ਰੀ ਰਣੀਕੇ ਨੇ ਕਿਹਾ ਕਿ ਪਹਿਲੀ ਵਾਰ ਪੀਐਚਡੀ ਚੈਂਬਰ ਦੇ ਸਹਿਯੋਗ ਨਾਲ ਕੌਮਾਂਤਰੀ ਪੱਧਰ ਦੀਆਂ ਕੰਪਨੀਆਂ ਵੱਲੋਂ ਤਕਰੀਬਨ 150 ਸਟਾਲ ਤੇ ਨੁਮਾਇਸ਼ਾਂ ਵੀ ਲਗਾਈਆਂ ਗਈਆਂ ਹਨ ਜਿਸ ਰਾਹੀਂ ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਲਾਭਕਾਰੀ ਜਾਣਕਾਰੀਆਂ ਮਿਲਣਗੀਆਂ।

WRITTEN BY