ਚੰਡੀਗੜ੍ਹ, 8 ਜਨਵਰੀ (ਪੀ. ਟੀ.)- ਸ੍ਰੀ ਕਰਨਵੀਰ ਸਿੰਘ ਇਦੋਰਾ ਜਿੰਨਾਂ ਨੂੰ ਹਾਲ ਹੀ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸਨ ਦਾ ਮੈਬਰ ਨਿਯੁਕਤ ਕੀਤਾ ਗਿਆ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਅੱਜ ਆਪਣਾ ਆਹੁਦਾ ਸੰਭਾਲ ਲਿਆ ਹੈ। ਸ੍ਰੀ ਇਦੋਰਾ ਨੇ ਆਪਣਾ ਆਹੁਦਾ ਚੇਅਰਮੈਨ ਪੰਜਾਬ ਰਾਜ ਕਮਿਸਨ ਸ੍ਰੀ ਰਾਜੇਸ ਬਾਘਾ ਦੀ ਮੌਜੂਦਗੀ ਵਿੱਚ ਸੰਭਾਲਿਆ। ਆਹੁਦਾ ਸੰਭਾਲਣ ਉਪਰੰਤ ਸ੍ਰੀ ਇਦੋਰਾ ਨੇ ਕਿਹਾ ਕਿ ਉਹ ਰਾਜ ਵਿੱਚ ਪੰਜਾਬ ਸਰਕਾਰ ਵਲੋ‘ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਵਿੱਚ ਬਣਾਏ ਪ੍ਰੋਗਰਾਮ ਅਤੇ ਨੀਤੀਆਂ ਨੂੰ ਨੇਪਰੇ ਚਾੜਣਗੇ। ਉਹਨਾਂ ਕਿਹਾ ਕਿ ਉਹ ਦੇ ਸਿੱਖਿਆ ਖੇਤਰ ਵਿੱਚ ਪਹਿਲ ਦੇ ਆਧਾਰ ‘ਤੇ ਕੰਮ ਕਰਨਗ ਉਨਾਂ ਕਿਹਾ ਕਿ ਉਹ ਸਾਰੇ ਮੈਬਰਾਂ ਦੇ ਸਹਿਯੋਗ ਨਾਲ ਰਾਜ ਵਿੱਚ ਅਨੁਸੂਚਿਤ ਸਮੁਦਾਇ ਨਾਲ ਸਬੰਧਤ ਮੁੱਦਿਆਂ ਦਾ ਨਿਪਟਾਰਾ ਕਰਨਗੇ। ਇਸ ਮੌਕੇ ਡਿਪਟੀ ਡਾਇਰੈਕਟਰ ਸ੍ਰੀ ਰਾਜ ਬਹਾਦਰ ਸਿੰਘ ਅਤੇ ਸ੍ਰੀ ਇੰਦੌਰਾ ਦੇ ਹੋਰ ਰਿਸ਼ਤੇਦਾਰ ਅਤੇ ਸੱਜਣ ਮਿਤਰ ਮੌਜੂਦ ਸਨ।



