ਮੋਗਾ 9 ਜਨਵਰੀ (ਰੋਹਿਤ ਸ਼ਰਮਾ)- ਜ਼ਿਲ੍ਹਾ ਯੋਜਨਾ ਬੋਰਡ ਮੋਗਾ ਦੇ ਨਵ-ਨਿਯੁਕਤ ਚੇਅਰਮੈਨ ਸ. ਤੀਰਥ ਸਿੰਘ ਮਾਹਲਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਸਥਿਤ ਦਫ਼ਤਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ। ਸ. ਮਾਹਲਾ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਨ ਸਮੇਂ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅਤੇ ਉ¤ਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਨੇ ਉਨ੍ਹਾਂ ‘ਤੇ ਵਿਸ਼ਵਾਸ਼ ਕਰਦਿਆਂ ਦੋਬਾਰਾ ਜਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਅਤੇ ਲਗਨ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹੇ ਅੰਦਰ ਚੱਲ ਰਹੇ ਅਤੇ ਨਵੇਂ ਸ਼ੁਰੂ ਹੋਣ ਜਾ ਰਹੇ ਵਿਕਾਸ ਕਾਰਜਾਂ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ’ਚ ਪੂਰਾ ਯਤਨ ਸਹਿਯੋਗ ਦੇਣਗੇ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਜ਼ਿਲ੍ਹੇ ਦੇ ਵਿਕਾਸ ਲਈ ਦਿਨ-ਰਾਤ ਮਿਹਨਤ ਕਰਨਗੇ ਅਤੇ ਕੋਈ ਕਸਰ ਬਾਕੀ ਨਹੀਂ ਛੱਡਣਗੇ।



