Skip to content
Independent perspectives. Global stories.
BREAKING

ਖਾਲਸਾ ਸਕੂਲ ਵਿਖੇ ਟ੍ਰੈਫਿਕ ਜਾਗਰੂਕਤਾ ਸੈਮੀਨਾਰ, ਐਸ ਐ¤ਚ ਓ ਨੇ ਦਿੱਤੀ ਟ੍ਰੈਫਿਕ ਨਿਯਮਾਂ ਸੰਬੰਧੀ ਜਾਣਕਾਰੀ

Share this story

ਸ਼੍ਰੀ ਅਨੰਦਪੁਰ ਸਾਹਿਬ, 12 ਜਨਵਰੀ (ਦਵਿੰਦਰਪਾਲ ਸਿੰਘ/ਅੰਕੁਸ਼)- ਅੱਜ ਇੱਥੋਂ ਦੇ ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਟ੍ਰੈਫਿਕ ਪੁਲਿਸ ਸ਼੍ਰੀ ਅਨੰਦਪੁਰ ਸਾਹਿਬ ਵਲੋਂ ਸੜਕ ਸੁਰੱਖਿਆ ਸਪਤਾਹ ਮਨਾਉਂਦੇ ਹੋਏ  ਟ੍ਰੈਫਿਕ ਜਾਗਰੂਕਤਾ ਸੈਮੀਨਾਰ ਦਾ ਆਜੋਯਨ ਕੀਤਾ ਗਿਆ।ਇਸ ਮੋਕੇ ਕਰਵਾਏ ਗਏ ਸੈਮੀਨਾਰ ਮੋਕੇ ਐਸ.ਐਚ.ਓ ਕੇਸਰ ਸਿੰਘ ਨੇ ਮੁੱਖ ਤੋਰ ਤੇ ਸ਼ਮੂਲੀਅਤ ਕੀਤੀ ।ਇਸ ਮੋਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਐਸ.ਐਚ.ਓ ਕੇਸਰ ਸਿੰਘ ਅਤੇ ਟ੍ਰੈਫਿਕ ਇੰਚਾਰਜ ਸੁੱਖਜਿੰਦਰ ਸਿੰਘ ਨੇ ਟ੍ਰੈਫਿਕ ਨਿਯਮਾਂ ਬਾਰੇ ਵਿਦਿਆਰਥੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਉਨਾਂ ਸੰਬੋਧਨ ਕਰਦਿਆਂ ਆਖਿਆ ਕਿ ਸੜਕ ਤੇ ਵਾਹਨ ਚਲਾਉਂਦੇ ਹੋਏ ਟ੍ਰੈਫਿਕ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ , ਦੋ ਪਹੀਆ ਵਾਹਨ ਚਾਲਕ ਹੈਲਮੇਟ ਲਾਜਮੀ ਤੋਰ ਤੇ ਪਹਿਨਣ ਅਤੇ ਚੋਪਹੀਆ ਗੱਡੀਆਂ ਚਲਾਉਂਦੇ ਸਮੇਂ ਸੀਟ ਬੈਲਟ ਦੀ ਵਰਤੌਂ ਕਰਨ।ਉਨਾਂ ਹੋਰ ਆਖਿਆ ਕਿ ਵਾਹਨ

ਚਲਾਉਂਦੇ ਸਮੇਂ ਟ੍ਰੈਫਿਕ ਸਿਗਨਲਾਂ ਨੂੰ ਧਿਆਨ ਵਿੱਚ ਰੱਖਿਆ ਜਾਵੇ ਅਤੇ ਵਾਹਨਾਂ ਨੂੰ ਨਿਸਚਿਤ ਸਪੀਡ ਤੱਕ ਹੀ ਚਲਾਇਆ ਜਾਵੇ।ਉਨਾਂ ਆਖਿਆ ਕਿ ਇਨਾਂ ਨਿੱਕੀਆਂ-ਨਿੱਕੀਆਂ ਗੱਲਾਂ ਨੂੰ ਧਿਆਨ ਵਿੱਚ ਰੱਖ ਕੇ ਹਾਦਸਿਆਂ ਨੂੰ ਠੱਲ ਪਾਈ ਜਾ ਸਕਦੀ ਹੈ।ਉਨਾਂ ਵਿਦਿਆਰਥੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਵਾਹਨ ਚਲਾਉਂਦੇ ਸਮੇਂ ਦਸਤਾਵੇਜ ਆਪਣੇ ਵਾਹਨਾਂ ਵਿੱਚ ਰੱਖਣ ਤਾਂ ਜੋ ਕਿਸੇ ਵੀ ਕਿਸਮ ਦੀ ਖੱਜਲ ਖੁਆਰੀ ਤੋਂ ਬਚਿਆ ਜਾ ਸਕੇ।ਉਨਾਂ ਵਿਦਿਆਰਥੀਆਂ ਨੂੰ ਇਹ ਵੀ ਕਿਹਾ ਕਿ  ਅਠਾਰਾਂ ਸਾਲ ਤੋਂ ਘੱਟ ਉਮਰ ਦੇ ਵਿਦਿਆਰਥੀ ਵਾਹਨ ਚਲਾਉਣ ਤੋਂ ਗੁਰੇਜ ਕਰਨ।
ਇਸ ਮੋਕੇ ਸਕੂਲ ਦੇ ਪ੍ਰਿੰਸੀਪਲ ਹਰਮਨਪ੍ਰੀਤ ਸਿੰਘ ਨੇ ਵਿਦਿਅਰਥੀਆਂ ਨੂੰ ਟ੍ਰੈਫਿਕ ਨਿਯਮਾਂ ਤੋਂ ਜਾਣੂ ਕਰਵਾਉਣ ਲਈ ਐਸ.ਐਚ.ਓ ਕੇਸਰ ਸਿੰਘ ਅਤੇ ਟ੍ਰੈਫਿਕ ਇੰਚਾਰਜ ਸੁੱਖਜਿੰਦਰ ਸਿੰਘ ਦਾ ਧੰਨਵਾਦ ਵੀ ਕੀਤਾ।ਇਸ ਮੋਕੇ ਐਸ.ਐਚ.ਓ ਕੇਸਰ ਸਿੰਘ , ਸੁੱਖਜਿੰਦਰ ਸਿੰਘ , ਪ੍ਰਿੰਸੀਪਲ ਹਰਮਨਪ੍ਰੀਤ ਸਿੰਘ , ਤਰਲੋਚਨ ਸਿੰਘ ਡੀ.ਪੀ.ਈ , ਸੰਦੀਪ ਕੁਮਾਰ , ਬਲਜੀਤ ਸਿੰਘ , ਨਰਿੰਦਰਪਾਲ ਸਿੰਘ , ਸਿਕੰਦਰ ਸਿੰਘ ਆਦਿ ਤੋਂ ਇਲਾਵਾ ਸਕੁਲ ਦਾ ਸਟਾਫ ਅਤੇ ਵਿਦਿਆਰਥੀ ਹਾਜਰ ਸਨ।

WRITTEN BY