ਮੁਕੇਰੀਆਂ, 13 ਜਨਵਰੀ (ਹਰਦੀਪ ਸਿੰਘ ਧਨੌਆ)- ‘‘ਪੰਜਾਬ ੱਅਜਿਹਾ ਸੂਬਾ ਹੈ ਜਿੱਥੇ ਕੋਈ ਨਸ਼ਾ ਪੈਦਾ ਨਹੀਂ ਹੁੰਦਾ, ਪਰ ਦੁੱਖ ਦੀ ਗੱਲ ਇਹ ਹੈ ਕਿ ਦੇਸ਼ ਵਿੱਚ ਇਕਸਾਰ ਕਾਨੂੰਨ ਨਾ ਹੋਣ ਕਰਕੇ ਗੁਆਂਢੀ ਸੂਬਿਆਂ ਵਿੱਚ ਨਸ਼ੇ ਦੀ ਹੁੰਦੀ ਖੇਤੀ ਅਤੇ ਬਾਰਡਰ ’ਤੇ ਸੁਰੱਖਿਆ ਏਜੰਸੀਆਂ ਦੀ ਢਿੱਲ ਕਾਰਨ ਪੰਜਾਬ ਵਿੱਚ ਨਸ਼ਾ ਸਮੱਗਲਿੰਗ ਹੁੰਦਾ ਹੈ, ਪਰ ਪੰਜਾਬ ਪੁਲਿਸ ਨੇ ਉਸ ਸਮੱਗਲਿੰਗ ਨੂੰ ਠੱਲ੍ਹ ਪਾ ਕੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਤੇ ਸ਼੍ਰੋਮਣੀ ਅਕਾਲੀ ਦਾ ਮੁੱਖ ਮਕਸਦ ਵੀ ਪੰਜਾਬ ਅਤੇ ਦੇਸ਼ ਨੂੰ ਨਸ਼ਾ ਮੁਕਤ ਬਣਾਉਣਾ ਹੈ। ਜਿਸ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿੱਚ ਦਿੱਤੇ ਗਏ ਇਹ ਧਰਨੇ ਨਸ਼ਿਆਂ ਖਿਲਾਫ ਜੰਗ ਦਾ ਐਲਾਨ ਹੈ।’’ ਇਨ੍ਹਾਂ
ਵਿਚਾਰਾਂ ਦਾ ਪ੍ਰਗਟਾਵਾ ਚੇਅਰਮੈਨ ਸ. ਰਵਿੰਦਰ ਸਿੰਘ ਚੱਕ ਮੈਂਬਰ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ ਨੇ ਪੰਜਾਬ ਟਾਇਮਜ਼ ਦੇ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸਮਾਜ ਵਿੱਚੋਂ ਨਸ਼ਿਆਂ ਦੀ ਲਾਹਨਤ ਅਤੇ ਸਮਾਜਿਕ ਬੁਰਾਈਆਂ ਦਾ ਮੁਕੰਮਲ ਖਾਤਮਾ ਕਰਨ ਲਈ ਨੌਜਵਾਨ ਵਰਗ ਨੂੰ ਸਰਗਰਮ ਭੂਮਿਕਾ ਨਿਭਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਜ਼ਮੀਨੀ ਪੱਧਰ ਉ¤ਪਰ ਕੰਮ ਕਰਕੇ ਜਿੱਥੇ ਨੌਜਵਾਨ ਵਰਗ ਆਪਣੀ ਸਹੀ ਸਮਾਜਿਕ ਭੂਮਿਕਾ ਨਿਭਾਅ ਸਕਦਾ ਹੈ ਉ¤ਥੇ ਹੀ ਮੁਲਕ ਦੀ ਸੰਤੁਲਤ ਤਰੱਕੀ ਲਈ ਵੀ ਇਹ ਅਹਿਮ ਯੋਗਦਾਨ ਹੋਵੇਗਾ।



