Skip to content
Independent perspectives. Global stories.
BREAKING

‘ਬੇਟੀ ਬਚਾਓ, ਬੇਟੀ ਪੜ੍ਹਾਓ’ ਤਹਿਤ ਕੱਢੀ ਚੇਤਨਾ ਰੈਲੀ

Share this story

ਪੰਜੇ ਕੇ ਉਤਾੜ, 18 ਜਨਵਰੀ (ਜਗਦੀਸ਼ ਸਿੰਘ ਰਾਏ)- ਬੀ.ਪੀ.ਈ.ਓ ਗੁਰੂਹਰਸਹਾਏ-1 ਮੈਡਮ ਨਿਰਮਲ ਕਾਂਤਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਕੇਸਰ ਸਿੰਘ ਵਾਲੀ ਦੇ ਬੱਚਿਆਂ ਵਲੋਂ ਸਕੂਲ ਸਟਾਫ਼, ਮੈਨੇਜਮੈਂਟ ਕਮੇਟੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਚੇਤਨਾ ਰੈਲੀ ਕੱਢੀ ਗਈ। ਇਸ ਚੇਤਨਾ ਰੈਲੀ ਨੂੰ ਐਸ.ਐਮ.ਸੀ ਚੇਅਰਮੈਨ ਸੁਰਜੀਤ ਸਿੰਘ ਅਤੇ ਸਕੂਲ ਇੰਚਾਰਜ਼ ਸੁਖਚੈਨ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਰੈਲੀ ਦੌਰਾਨ ਪਿੰਡ ਦੇ ਸਰਪੰਚ ਹਰਬੰਸ ਸਿੰਘ, ਸਾਬਕਾ ਚੇਅਰਮੈਨ, ਜਸਵਿੰਦਰ ਸਿੰਘ, ਮੈਂਬਰ ਜਗਦੀਸ਼ ਸਿੰਘ, ਕਿਰਨਜੀਤ ਕੌਰ, ਮੈਡਮ ਪੂਜਾ, ਮੈਡਮ ਨਵ-ਕਿਰਨ, ਮੈਡਮ ਪੂਰਨਿਮਾ ਆਦਿ ਨੇ ਪੂਰਾ ਸਹਿਯੋਗ ਦਿੱਤਾ। ਰੈਲੀ ਦੌਰਾਨ ਅਧਿਆਪਕ ਗੌਰਵ ਮੋਂਗਾ ਨੇ ਪਿੰਡ ਵਾਸੀਆਂ ਨੂੰ ਇਸ ਰੈਲੀ ਦੇ ਮਕਸਦ ਬਾਰੇ ਦੱਸਿਆ ਅਤੇ ਕਿਹਾ ਕਿ ਅੱਜ ਦੇ ਯੁੱਗ ਵਿਚ ਲੜਕੀਆਂ ਕਿਸੇ ਵੀ ਖੇਤਰ ਵਿਚ ਲੜਕਿਆਂ ਨਾਲੋਂ ਘੱਟ ਨਹੀਂ ਹਨ। ਸੋ ਲੜਕੀਆਂ ਨੂੰ ਇਸ ਸਮਾਜ ਵਿਚ ਪੂਰਾ ਮਾਨ-ਸਨਮਾਨ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਉਹ ਵੀ ਆਪਣੇ ਪਰਿਵਾਰ ਅਤੇ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾ ਸਕਣ। ਅੰਤ ਵਿਚ ਰੈਲੀ ’ਚ ਮੋਜੂਦ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਅਧਿਆਪਕ ਵਿਜੇ ਬੱਬਰ ਨੇ ਭਰੂਣ ਹੱਤਿਆ ਅਤੇ ਲੜਕੀਆਂ ਦੀ ਸਿੱਖਿਆ ਬਾਰੇ ਵਿਸਥਾਰ ਨਾਲ ਦੱਸਿਆ।

WRITTEN BY