Skip to content
Independent perspectives. Global stories.
BREAKING

ਕੇਂਦਰ ਸਰਕਾਰ ਦੀ ਐਡਵਾਈਜ਼ਰੀ ਉ¤ਤੇ ਐਮ.ਐਸ.ਜੀ. ’ਤੇ ਲਾਈ ਰੋਕ : ਬਾਦਲ

Share this story

ਫਿਲਮ ਦੇ ਪ੍ਰਦਰਸ਼ਨ ਨਾਲ ਸੂਬੇ ਵਿਚ ਅਮਨ-ਕਾਨੂੰਨ ਦੇ ਹਾਲਾਤ ਵਿਗੜਨ ਦਾ ਸੀ ਖਦਸ਼ਾ

Page-1_03 ਜਲੰਧਰ/¦ਬੀ/ਸ੍ਰੀ ਮੁਕਤਸਰ ਸਾਹਿਬ, 19 ਜਨਵਰੀ- ਮੈਸੈਂਜਰ ਆਫ ਗਾਡ (ਐਮ.ਐਸ.ਜੀ.) ਫਿਲਮ ਦੇ ਰਲੀਜ਼ ਹੋਣ ਨਾਲ ਸੂਬੇ ਵਿਚ ਅਮਨ ਕਾਨੂੰਨ ਦੀ ਹਾਲਤ ਵਿਗੜਨ ਦਾ ਗੰਭੀਰ ਖਦਸ਼ਾ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਇਸ ਫਿਲਮ ’ਤੇ ਰੋਕ ਕੇਂਦਰ ਸਰਕਾਰ ਤੋਂ ਐਡਵਾਇਜ਼ਰੀ ਮਿਲਣ ’ਤੇ ਹੀ ਲਗਾਈ ਗਈ ਹੈ।¦ਬੀ ਵਿਧਾਨ ਸਭਾ ਹਲਕੇ ਵਿਚ ਸੰਗਤ ਦਰਸ਼ਨ ਸਮਾਗਮਾਂ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਸ. ਬਾਦਲ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਸੂਹੀਆ ਏਜੰਸੀਆਂ ਨੇ ਸਾਫ ਤੌਰ ’ਤੇ ਕਿਹਾ ਹੈ ਕਿ ਇਸ ਫਿਲਮ ਦੇ ਰਲੀਜ਼ ਹੋਣ ਨਾਲ ਰਾਜ ਵਿਚ ਅਮਨ ਕਾਨੂੰਨ ਦੀ ਸਥਿਤੀ ਵਿਗੜਨ ਦਾ ਵੱਡਾ ਡਰ ਹੈ। ਸੂਬੇ ਵਿਚ ਅਮਨ

ਸ਼ਾਂਤੀ ਅਤੇ ਆਪਸੀ ਸਦਭਾਵਨਾ ਬਣਾਈ ਰੱਖਣ ਦੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਵਿਚ ਅਮਨ ਸਾਂਤੀ ਬਣਾਈ ਰੱਖਣ ਲਈ ਦ੍ਰਿੜ ਸਕੰਲਪਿਤ ਹੈ। ਉਨ੍ਹਾਂ ਕਿਹਾ ਕਿ ਇਸ ਫਿਲਮ ਤੇ ਬੈਨ ਲਗਾਉਣ ਸਬੰਧੀ ਕੇਂਦਰ ਸਰਕਾਰ ਤੋਂ ਐਡਵਾਇਜਰੀ ਮਿਲਣ ਤੋਂ ਬਾਅਦ ਹੀ ਸੂਬਾ ਸਰਕਾਰ ਨੇ ਇਹ ਕਦਮ ਚੁੱਕਿਆ ਹੈ।ਇਕ ਹੋਰ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਸ: ਬਾਦਲ ਨੇ ਕਿਹਾ ਕਿ ਸੂਬੇ ਵਿਚ ਅਵਾਰਾ ਜਾਨਵਰਾਂ ਦੀ ਸਮੱਸਿਆ ਦੀ ਰੋਕਥਾਮ ਲਈ ਸਰਕਾਰ ਸਾਰੇ ਜ਼ਿਲ੍ਹਿਆਂ ਵਿਚ ਵੱਡੀਆਂ ਗਊਸ਼ਾਲਾਵਾਂ ਦਾ ਨਿਰਮਾਣ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਲਈ ਜਮੀਨ ਪਟੇ ਤੇ ਲੈ ਰਹੀ ਹੈ ਤਾਂ ਜੋ ਇੱਥੇ ਗਊਸ਼ਾਲਾਵਾਂ ਦਾ ਨਿਰਮਾਣ ਕੀਤਾ ਜਾ ਸਕੇ। ਇਨਫੋਰਸਮੈਂਟ ਡਾਇਰੈਕਟੋਰੇਟ ਦੇ ਅਧਿਕਾਰੀਆਂ ਦੀ ਬਦਲੀ ਸਬੰਧੀ ਵਿਰੋਧੀ ਧਿਰ ਤੇ ਦੋਸਾਂ ਨੂੰ ਸਿਰੇ ਤੋਂ ਨਕਾਰਦਿਆਂ, ਮੁੱਖ ਮੰਤਰੀ ਨੇ ਕਿਹਾ ਕਿ ਇਹ ਬਦਲੀ ਕੇਂਦਰ ਸਰਕਾਰ ਵੱਲੋਂ ਪ੍ਰਬੰਧਕੀ ਅਧਾਰ ਤੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਸਸਤੀ ਸੌਹਰਤ ਲਈ ਇਸ ਮਸਲੇ ਨੂੰ ਬੇਵਜਹਾ ਤੂਲ ਦੇ ਰਹੀ ਹੈ।
ਯੂਰੀਆ ਦੀ ਘਾਟ ਦੀਆਂ ਖ਼ਬਰਾਂ ਨੂੰ ਪੂਰੀ ਤਰਾਂ ਨਾਲ ਨਕਾਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਪਿਛਲੇ ਸਾਲ  ਅੱਜ ਦੇ ਦਿਨ ਤੱਕ ਮਿਲੀ ਯੂਰੀਆ ਤੋਂ ਵਧੇਰੇ ਯੂਰੀਆ ਇਸ ਸਾਲ ਮਿਲ ਚੁੱਕੀ ਹੈ। ਉਨ੍ਹਾਂ ਕਿਹਾ ਕਿ ਯੂਰੀਆ ਦੀ ਵੰਡ ਤੇ ਤਿੱਖੀ ਨਜ਼ਰ ਰੱਖਣ ਦੀਆਂ ਹਦਾਇਤਾਂ ਖੇਤੀਬਾੜੀ ਵਿਭਾਗ ਨੂੰ ਦਿੱਤੀਆਂ ਗਈਆਂ ਹਨ ਤਾਂ ਜੋ ਕਿਸਾਨਾਂ ਨੂੰ ਬਿਨ੍ਹਾਂ ਕਿਸੇ ਮੁਸਕਿਲ ਦੇ ਯੂਰੀਆ ਖਾਦ ਮਿਲ ਸਕੇ।
ਇਸ ਮੌਕੇ ਇਕ ਹੋਰ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਐਨ.ਆਰ.ਆਈ. ਸੰਗਤ ਦਰਸ਼ਨਾਂ ਦਾ ਆਯੋਜਨ ਪੰਜਾਬ ਤੋਂ ਬਾਹਰ ਰਹਿੰਦੇ ਪੰਜਾਬੀਆਂ ਦੀਆਂ ਮੁਸਕਿਲਾਂ ਦੇ ਹੱਲ ਕਰਨਾ ਸੀ ਨਾ ਕਿ ਕੋਈ ਭੀੜਾਂ ਇੱਕਠੀਆਂ ਕਰਨਾ। ਉਨ੍ਹਾਂ ਕਿਹਾ ਕਿ ਸਰਕਾਰ ਲਈ ਸੰਗਤ ਦਰਸ਼ਨ ਬੇਹੱਦ ਸਹਾਈ ਸਿੱਧ ਹੋ ਰਹੇ ਹਨ ਕਿਉਂਕਿ ਇਸ ਨਾਲ ਲੋਕ ਮਸਲਿਆਂ ਦਾ ਛੇਤੀ ਨਿਪਟਾਰਾ ਹੋ ਜਾਂਦਾ ਹੈ।
ਦਿੱਲੀ ਦੀਆਂ ਚੋਣਾਂ ਵਿਚ ਸੀਟਾਂ ਦੀ ਵੰਡ ਦੇ ਮੁੱਦੇ ਸਬੰਧੀ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਵਿਚ ਇਹ ਕੋਈ ਮੁੱਦਾ ਨਹੀਂ ਹੈ ਅਤੇ ਇਹ ਵੰਡ ਜਲਦ ਕਰ ਲਈ ਜਾਵੇਗੀ।
ਇਸ ਦੌਰਾਨ ਮੁੱਖ ਮੰਤਰੀ ਨੇ ਆਧਣੀਆਂ, ਸਹਿਣਾ ਖੇੜਾ, ਸਿੱਖਵਾਲਾ, ਫਤੂਹੀ ਵਾਲਾ, ਕੱਖਾਂ ਵਾਲੀ, ਪੰਜਾਵਾ, ਖੁੱਡੀਆਂ ਮਹਾਂ ਸਿੰਘ, ਖੁੱਡੀਆਂ ਗੁਲਾਬ ਸਿੰਘ, ¦ਬੀ ਨੰਬਰਦਾਰ ਪੱਤੀ ਅਤੇ ¦ਬੀ ਪਿੰਡਾਂ ਵਿਚ ਸੰਗਤ ਦਰਸ਼ਨ ਸਮਾਗਮਾਂ ਨੂੰ ਸੰਬੋਧਨ ਕੀਤਾ ਅਤੇ ਪੰਚਾਇਤਾਂ ਨਾਲ ਚਰਚਾ ਕਰਕੇ ਮੌਕੇ ਤੇ ਵਿਕਾਸ ਕਾਰਜਾਂ ਲਈ ਲੋੜੀਂਦੀ ਗ੍ਰਾਂਟ ਜਾਰੀ ਕਰਨ ਦੀਆਂ ਹਦਾਇਤਾਂ ਵਿਭਾਗਾਂ ਨੂੰ ਜਾਰੀ ਕੀਤੀਆਂ। ਇਸ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਸੂਬੇ ਵਿਚੋਂ ਸੇਮ ਦੇ ਖਾਤਮੇ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਇਸ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਗੰਭੀਰ ਉਪਰਾਲੇ ਕਰ ਰਹੀ ਹੈ। ਸ: ਬਾਦਲ ਨੇ ਲੋਕਾਂ ਨੂੰ ਸੂਬਾ ਸਰਕਾਰ ਦੇ ਇਸ ਕਾਰਜ ਵਿਚ ਪੂਰੀ ਮਦਦ ਦੇਣ ਦੀ ਵੀ ਅਪੀਲ ਕੀਤੀ। ਕੇਂਦਰ ਦੀਆਂ ਵੱਖ ਵੱਖ ਕਾਂਗਰਸ ਸਰਕਾਰ ਵੱਲੋਂ ਆਪਣਾਈ ਗਈ ਸ਼ਕਤੀਆਂ ਦੇ ਕੇਂਦਰੀਕਰਨ ਦੀਆਂ ਨੀਤੀਆਂ ਦੀ ਗੰਭੀਰ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਿਆਂ ਨੂੰ ਇਸ ਦੇ ਸ਼ਿੱਟੇ ਅੱਜ ਤੱਕ ਭੁਗਤਣੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਮੁਲਕ ਦੀ ਤਰੱਕੀ ਵਿਚ ਸੂਬੇ ਦੇ ਵੱਢਮੁੱਲੇ ਯੋਗਦਾਨ ਦੇ ਬਾਵਜੂਦ ਸਮੇਂ ਸਮੇਂ ਦੀਆਂ ਕੇਂਦਰ ਸਰਕਾਰ ਨੂੰ ਉਸ ਨੂੰ ਅਣਗੌਲਿਆਂ ਕੀਤਾ ਹੈ।
ਇਸ ਮੌਕੇ ਜੱਥੇਦਾਰ ਦਿਆਲ ਸਿੰਘ ਕੋਲਿਆਂ ਵਾਲੀ ਚੇਅਰਮੈਨ ਪੰਜਾਬ ਐਗਰੋ, ਚੇਅਰਮੈਨ ਸ: ਤਜਿੰਦਰ ਸਿੰਘ ਮਿੱਡੂਖੇੜਾ, ਉਪ ਮੁੱਖ ਮੰਤਰੀ ਦੇ ਓ.ਐਸ.ਡੀ. ਸ: ਸਤਿੰਦਰਜੀਤ ਸਿੰਘ ਮੰਟਾ ਅਤੇ ਸ: ਅਵਤਾਰ ਸਿੰਘ ਵਨਵਾਲਾ, ਚੇਅਰਮੈਨ ਸ: ਕੁਲਵਿੰਦਰ ਸਿੰਘ ਭਾਈਕਾਕੇਰਾ, ਬਿੱਕਰ ਸਿੰਘ ਚਨੂੰ ਮੈਂਬਰ ਐਸ.ਜੀ.ਪੀ.ਸੀ., ਵੀਰਪਾਲ ਕੌਰ ਤਰਮਾਲਾ, ਸ੍ਰੀ ਹਰਮੇਸ਼ ਖੁੱਡੀਆਂ, ਮਨਜੀਤ ਸਿੰਘ ਲਾਲਬਾਈ, ਸ: ਰਣਜੋਧ ਸਿੰਘ ਲੰਬੀ ਵੀ ਹਾਜਰ ਸਨ। ਇਸ ਤੋਂ ਬਿਨ੍ਹਾਂ ਇਸ ਮੌਕੇ ਮੁੱਖ ਮੰਤਰੀ ਨਾਲ ਉਨ੍ਹਾਂ ਦੇ ਵਿਸੇਸ਼ ਪ੍ਰਮੁੱਖ ਸਕੱਤਰ ਸ: ਕੇ.ਜੇ.ਐਸ. ਚੀਮਾ, ਡਿਪਟੀ ਕਮਿਸ਼ਨਰ ਸ: ਜਸਕਿਰਨ ਸਿੰਘ, ਏ.ਡੀ.ਸੀ. ਸ੍ਰੀ ਰਾਮਵੀਰ ਅਤੇ ਕੈਪਟਨ ਕਰਨੈਲ ਸਿੰਘ, ਡੀ.ਆਈ.ਜੀ. ਸ੍ਰੀ ਅਮਰ ਸਿੰਘ ਚਾਹਲ, ਐਸ.ਐਸ.ਪੀ. ਸ੍ਰੀ ਕੁਲਦੀਪ ਸਿੰਘ ਚਾਹਲ ਵੀ ਹਾਜ਼ਰ ਸਨ।

WRITTEN BY