ਬਰਨਾਲਾ, 19 ਜਨਵਰੀ (ਰਾਮ ਸਿੰਘ ਧਨੌਲਾ, ਕੁਲਦੀਪ ਸਿੰਘ, ਸੱਤਬਚਨ, ਵਿੰਦਰ ਖੁੱਡੀ ਕਲਾਂ)-ਅਮਰ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ 81ਵੀਂ ਬਰਸੀ ਮੌਕੇ ਮੈਂਬਰ ਰਾਜ ਸਭਾ ਅਤੇ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ (ਬ) ਨੇ ਅੱਜ ਪਿੰਡ ਠੀਕਰੀਵਾਲਾ ਵਿਖੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸ਼ਹੀਦ ਕਿਸੇ ਵੀ ਪਿੰਡ, ਸਮਾਜ, ਦੇਸ਼ ਅਤੇ ਕੌਮ ਦੇ ਸਾਂਝੇ ਅਤੇ ਸਰਮਾਇਆ ਹੁੰਦੇ ਹਨ, ਜਿਹੜੀਆ ਕੌਮਾ ਆਪਣੇ ਸ਼ਹੀਦਾ ਨੂੰ ਅਤੇ ਉਨ੍ਹਾਂ ਦੀ ਸਹਾਦਤ ਨੂੰ ਭੁੱਲ ਜਾਂਦੀਆਂ ਹਨ, ਉਹ ਕੌਮਾਂ ਖਤਮ ਹੋ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਸਾਡੇ ਦੇਸ਼ ਦੇ ਮਹਾਨ ਸ਼ਹੀਦਾ ਤੇ ਮਾਣ ਹੈ, ਜਿਨ੍ਹਾਂ ਦੀ ਸਹਾਦਤ ਸਦਕਾ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਇਸ ਮੌਕੇ ਸ. ਢੀਂਡਸਾ ਨੇ ਆਪਣੇ ਅਖਤਿਆਰੀ ਫੰਡ ਵਿੱਚੋ ਪਿੰਡ ਦੇ ਵਿਕਾਸ ਲਈ
5 ਲੱਖ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਰੁਪਿੰਦਰ ਸੰਧੂ ਨੇ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਮੌਕੇ ਸ. ਢੀਂਡਸਾ ਨੇ ਮੀਡੀਆ ਨਾਲ ਗੱਲਬਾਤ ਕਰਦਿਆ ਕਿਹਾ ਕਿ ਸ਼ਹਿਰ ਵਿੱਚ 4 ਏਕੜ ਵਿੱਚ ਪਾਰਕ ਦੀ ਉਸਾਰੀ ਅਤੇ ਬਾਕੀ 4 ਏਕੜ ਵਿੱਚ ਜ਼ਿਲ੍ਹਾ ਪਰੀਸ਼ਦ ਦੀ ਬਿਲਡਿੰਗ ਦੀ ਉਸਾਰੀ ਜ਼ਲਦ ਹੀ ਕੀਤੀ ਜਾਵੇਗੀ ਅਤੇ ਜ਼ਿਲ੍ਹਾ ਪਰੀਸ਼ਦ ਤੋਂ ਹੋਣ ਵਾਲੀ ਕਮਾਈ ਵੀ ਪਾਰਕ ਤੇ ਹੀ ਲਾਈ ਜਾਵੇਗੀ। ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਨਵੀਂ ਇਮਾਰਤ ਦੇ ਉਦਘਾਟਨ ਸਬੰਧੀ ਉਹਨਾਂ ਦੱਸਿਆ ਕਿ ਕੰਪਲੈਕਸ ਦਾ ਕੁੱਝ ’ਕ ਕੰਮ ਬਾਕੀ ਹੈ, ਉਹ ਕੰਮ ਹੋਣ ਉਪਰੰਤ ਜ਼ਲਦੀ ਹੀ ਕੰਪਲੈਕਸ ਦਾ ਉਦਘਾਟਨ ਕਰ ਦਿੱਤਾ ਜਾਵੇਗਾ। ਇਸ ਮੌਕੇ ਪਿੰਡ ਦੀ ਪੰਚਾਇਤ ਵੱਲੋਂ ਪਿੰਡ ਦੇ ਵਿਕਾਸ ਲਈ ਲੋੜੀਂਦੀਆਂ ਜਰੂਰਤਾ ਅਤੇ ਸੱਮਸਿਆਵਾਂ ਸਬੰਧੀ ਮੰਗ ਪੱਤਰ ਦਿੱਤਾ, ਜਿਸ ਨੂੰ ਸ. ਢੀਂਡਸਾ ਵੱਲੋਂ ਜਲਦ ਹੀ ਹੱਲ ਕਰਨ ਦਾ ਵਿਸਵਾਸ ਦਵਾਇਆ ਗਿਆ। ਇਸ ਦੌਰਾਨ ਪਿੰਡ ਦੀ ਪੰਚਾਇਤ ਅਤੇ ਪ੍ਰਬੰਧਕੀ ਕਮੇਟੀ ਵੱਲੋਂ ਪਹੁੰਚੀਆਂ ਸਖ਼ਸੀਅਤਾ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਦੌਰਾਨ ਸੰਤ ਬਲਬੀਰ ਸਿੰਘ ਘੁੰਨਸ ਮੁੱਖ ਸੰਸਦੀ ਸਕੱਤਰ, ਸ. ਦਰਬਾਰਾ ਸਿੰਘ ਗੁਰੂ ਹਲਕਾ ਇੰਚਾਰਜ ਭਦੋੜ, ਸ. ਗੋਬਿੰਦ ਸਿੰਘ ਕਾਂਝਲਾ ਸਾਬਕਾ ਕੈਬਨਿਟ ਮੰਤਰੀ, ਸ. ਰੁਪਿੰਦਰ ਸੰਧੂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਸ. ਅਜਮੇਰ ਸਿੰਘ ਲੱਖੋਵਾਲ ਚੇਅਰਮੈਨ ਪੰਜਾਬ ਮੰਡੀ ਬੋਰਡ, ਸ. ਹਰਜੀਤ ਸਿੰਘ ਗਰੇਵਾਲ ਚੇਅਰਮੈਨ ਖਾਦੀ ਬੋਰਡ, ਕੈਪਟਨ ਅਮਰਜੀਤ ਸਿੰਘ ਜੈਜੀ, ਸ. ਰਾਜਿੰਦਰ ਸਿੰਘ ਕਾਂਝਲਾ ਆਦਿ ਨੇ ਅਮਰ ਸ਼ਹੀਦ ਨੂੰ ਸੰਧਾਂਜਲੀ ਭੇਟ ਕੀਤੀ।ਇਸ ਮੌਕੇ ਹੋਰਨਾ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ. ਗੁਰਲਵਲੀਨ ਸਿੰਘ ਸਿੱਧੂ, ਉਪ ਮੰਡਲ ਮੈਜਿਸਟਰੇਟ ਬਰਨਾਲਾ ਕਮ ਵਧੀਕ ਡਿਪਟੀ ਕਮਿਸ਼ਨਰ ਜਰਨਲ ਸ੍ਰੀ ਅਮਨਦੀਪ ਬਾਂਸਲ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਪਰਵੀਨ ਕੁਮਾਰ, ਸ. ਪਰਮਜੀਤ ਸਿੰਘ ਖਾਲਸਾ ਜ਼ਿਲ੍ਹਾ ਪ੍ਰਧਾਨ ਦਿਹਾਤੀ, ਸ੍ਰੀ ਧੀਰਜ ਕੁਮਾਰ ਦੱਧਾਹੁਰ ਸਟੇਟ ਕੋਆਰਡੀਨੇਟਰ ਭਾਜਪਾ, ਸ. ਗੁਰਮੀਤ ਸਿੰਘ ਬਾਵਾ ਜ਼ਿਲ੍ਹਾ ਪ੍ਰਧਾਨ ਭਾਜਪਾ, ਸ. ਬਲਦੇਵ ਸਿੰਘ ਚੁੰਘਾ ਚੇਅਰਮੈਨ ਮਾਰਕਿਟ ਕਮੇਟੀ ਭਦੋੜ, ਸ. ਅਜੀਤ ਸਿੰਘ ਕੁਤਬਾ ਚੇਅਰਮੈਨ ਮਾਰਕਿਟ ਕਮੇਟੀ ਮਹਿਲਕਲਾਂ, ਸ. ਕੁਲਵੰਤ ਸਿੰਘ ਕੀਤੂ, ਸ੍ਰ ਮੰਗਲ ਦੇਵ ਸਰਮਾਂ ਜ਼ਿਲ੍ਹਾ ਜਰਨਲ ਸਕੱਤਰ ਭਾਜਪਾ, ਸ੍ਰੀ ਯਾਦਵਿੰਦਰ ਸੈਂਟੀ, ਸ੍ਰੀ ਸੰਦੀਪ ਜੈਠੀ ਭਾਜਪਾ, ਗੁਰਦਿਆਲ ਸਿੰਘ ਮਾਨ, ਵੱਡੀ ਗਿਣਤੀ ਵਿੱਚ ਅਕਾਲੀ ਭਾਜਪਾ ਆਗੂ, ਜ਼ਿਲ੍ਹਾ ਪਰੀਸ਼ਦ ਮੈਂਬਰ, ਸਰਪੰਚ ਅਤੇ ਪੰਚ ਹਾਜ਼ਰ ਸਨ।



