Skip to content
Independent perspectives. Global stories.
BREAKING

ਦਿੱਲੀ ਚੋਣਾਂ ਲਈ ਸੁਖਬੀਰ ਬਾਦਲ ਨੇ ਸੰਭਾਲਿਆ ਮੋਰਚਾ

Share this story

ਚੋਣਾਂ ਵਿੱਚ ਨਸ਼ਿਆਂ ਦਾ ਕੋਈ ਮੁੱਦਾ ਨਹੀਂ- ਮੁੱਖ ਮੰਤਰੀ ਬਾਦਲ
Page-1_10 ਮਲੋਟ, 20 ਜਨਵਰੀ (ਲੱਖਾ ਸ਼ਰਮਾ)- ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਪੰਜਾਬੀਆਂ ਨੂੰ ਬਦਨਾਮ ਕਰਨ ਅਤੇ ਸੂਬੇ ਦੇ ਅਕਸ ਨੂੰ ਢਾਹ ਲਾਉਣ ਲਈ ਨਸ਼ਿਆਂ ਦਾ ਮਾਮਲਾ ਉਛਾਲਿਆ ਜਾ ਰਿਹਾ ਹੈ ਜਦਕਿ ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਨਸ਼ਿਆਂ ਦਾ ਕੋਈ ਮੁੱਦਾ ਹੀ ਨਹੀਂ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਸੂਬਾ ਸਰਕਾਰ ਵੱਲੋਂ ਸਰਹੱਦ ਪਾਰ ਤੋਂ ਨਸ਼ਿਆਂ ਦੀ ਸਪਲਾਈ ਰੋਕਣ ਅਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਲਾਮਿਸਾਲ ਕਦਮ ਚੁੱਕੇ ਗਏ ਹਨ। ਉਨ੍ਹਾਂ ਆਖਿਆ ਕਿ ਨਸ਼ਿਆਂ ਦੀ ਸਮੱਸਿਆ ਦਾ ਮਾਮਲਾ ਨਾ ਤਾਂ ਪੰਜਾਬ ਵਿੱਚ ਅਤੇ ਨਾ ਹੀ ਦਿੱਲੀ ਵਿੱਚ ਹੈ ਪਰ ਵਿਰੋਧੀ ਪਾਰਟੀਆਂ

ਵੱਲੋਂ ਗਹਿਰੀ ਸਾਜ਼ਿਸ਼ ਤਹਿਤ ਮਿਹਨਤਕਸ਼ ਪੰਜਾਬੀਆਂ ਦੇ ਅਕਸ ਨੂੰ ਢਾਹ ਲਾਉਣ ਦੀਆਂ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਲੀ ਚੋਣਾਂ ਲੜਨ ਦੀ ਰਣਨੀਤੀ ਬਾਰੇ ਪੁੱਛੇ ਜਾਣ ’ਤੇ ਮੁੱਖ ਮੰਤਰੀ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਇਹ ਚੋਣਾਂ ਲੜਨ ਬਾਰੇ ਯੋਜਨਾ ਉਲੀਕਣ ਲਈ ਦਿੱਲੀ ਵਿੱਚ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਆਪਣੇ ਆਗੂਆਂ ਵੱਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਇਹ ਚੋਣਾਂ ਲੜੀਆਂ ਜਾਣਗੀਆਂ। ਸ. ਬਾਦਲ ਨੇ ਅੱਗੇ ਆਖਿਆ ਕਿ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਲੜਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਪਾਰਟੀ ਵੱਲੋਂ ਤੈਅ ਪ੍ਰੋਗਰਾਮ ਮੁਤਾਬਕ ਉਹ ਚੋਣ ਪ੍ਰਚਾਰ ਕਰਨਗੇ। ਉਨ੍ਹਾਂ ਕਿਹਾ ਕਿ ਦਿੱਲੀ ’ਚ ਵਿਧਾਨਸਭਾ ਚੋਣਾਂ ਦੀ ਕਮਾਨ ਉ¤ਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਸੰਭਾਲਣਗੇ।

WRITTEN BY