Skip to content
Independent perspectives. Global stories.
BREAKING

ਦਿੱਲੀ ਚੋਣਾਂ ਲਈ ਚਾਰੇ ਅਕਾਲੀ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ

Share this story

ਭਾਰੀ ਗਿਣਤੀ ’ਚ ਸਮਰਥਕਾਂ ਨਾਲ ਰੋਡ ਸ਼ੋਅ ਵੀ ਕੀਤਾ
Page-1_06 ਜਲੰਧਰ/ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਲੀ ਵਿਧਾਨਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੇ ਨਾਲ ਚੋਣ ਗੱਠਜੋੜ ਦੇ ਆਧਾਰ ’ਤੇ 4 ਸੀਟਾਂ ਤੋਂ ਚੋਣ ਲੜ ਰਹੇ ਅਕਾਲੀ ਉਮੀਦਵਾਰਾਂ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਅਕਾਲੀ ਦਲ ਦੇ ਚੋਣ ਨਿਸ਼ਾਨ ‘ਤੱਕੜੀ’ ਉ¤ਤੇ ਚੋਣ ਲੜ ਰਹੇ ਰਾਜੌਰੀ ਗਾਰਡਨ ਸੀਟ ਤੋਂ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਅਤੇ ਭਾਜਪਾ ਦੇ ਚੋਣ ਨਿਸ਼ਾਨ ‘ਕਮਲ’ ਉ¤ਤੇ ਹਰੀ ਨਗਰ ਸੀਟ ਤੋਂ ਉਮੀਦਵਾਰ ਅਵਤਾਰ ਸਿੰਘ ਹਿੱਤ ਨੇ ਦਿੱਲੀ ਪ੍ਰਦੇਸ਼ ਦੀ ਸ਼੍ਰੋਮਣੀ ਅਕਾਲੀ ਦਲ ਦੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਚੋਣ ਇੰਚਾਰਜ ਬਲਵੰਤ ਸਿੰਘ ਰਾਮੂਵਾਲੀਆ ਦੀ ਮੌਜੂਦਗੀ ਵਿੱਚ ਰਾਮਪੁਰਾ ਦੇ ਜ਼ਿਲ੍ਹਾ ਅਧਿਕਾਰੀ ਦਫ਼ਤਰ ਵਿੱਚ ਅਤੇ ਕਾਲਕਾਜੀ ਹਲਕੇ ਤੋਂ

ਭਾਜਪਾ ਦੇ ਚੋਣ ਨਿਸ਼ਾਨ ’ਤੇ ਚੋਣ ਲੜ ਰਹੇ ਹਰਮੀਤ ਸਿੰਘ ਕਾਲਕਾ ਨੇ ਸਾਕੇਤ ਅਤੇ ਸ਼ਾਹਦਰਾ ਤੋਂ ਜਤਿੰਦਰ ਸਿੰਘ ਸ਼ੰਟੀ ਨੂੰ ਲਕਸ਼ਮੀ ਨਗਰ ਜ਼ਿਲ੍ਹਾ ਅਧਿਕਾਰੀ ਦਫ਼ਤਰ ਵਿੱਚ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਚਾਰੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਪਹਿਲਾਂ ਆਪੋ-ਆਪਣੇ ਹਲਕਿਆਂ ਵਿੱਚ ਭਾਰੀ ਗਿਣਤੀ ’ਚ ਸਮਰਥਕਾਂ ਦੇ ਨਾਲ ਰੋਡ ਸ਼ੋਅ ਵੀ ਕੀਤਾ। ਇਸ ਮੌਕੇ ਸ. ਮਨਜੀਤ ਸਿੰਘ ਜੀ.ਕੇ. ਨੇ ਪਾਰਟੀ ਦੇ ਚਾਰੇ ਉਮੀਦਵਾਰਾਂ ਦੀ ਜਿੱਤ ਦਾ ਦਾਅਵਾ ਕਰਦੇ ਹੋਏ ਦਿੱਲੀ ਵਿੱਚ ਕਿਰਨ ਬੇਦੀ ਦੀ ਅਗਵਾਈ ਵਿੱਚ ਅਕਾਲੀ-ਭਾਜਪਾ ਸਰਕਾਰ ਬਣਾਉਣ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਦਿੱਲੀ ਦੀ ਜਨਤਾ ਨੇ 7 ਫਰਵਰੀ ਨੂੰ ਇਸ ਗੱਲ ਦੀ ਚੋਣ ਕਰਨੀ ਹੈ ਕਿ ਉਨ੍ਹਾਂ ਨੂੰ ਕੰਮ ਕਰਨ ਵਾਲੀ ਸਰਕਾਰ ਚਾਹੀਦੀ ਹੈ ਜਾਂ ਗੱਲ-ਗੱਲ ’ਤੇ ਨੋਟੰਕੀ ਕਰਨ ਵਾਲੇ ਕਲਾਕਾਰ ਚਾਹੀਦੇ ਹਨ। ਇਸ ਮੌਕੇ ’ਤੇ ਤਿਲਕ ਨਗਰ ਤੋਂ ਭਾਜਪਾ ਦੇ ਉਮੀਦਵਾਰ ਰਾਜੀਵ ਬੱਬਰ, ਅਕਾਲੀ ਕੌਂਸਲਰ ਸਤਵਿੰਦਰ ਕੌਰ ਸਿਰਸਾ, ਯੂਥ ਅਕਾਲੀਦਲ ਦਿੱਲੀ ਪ੍ਰਦੇਸ਼ ਦੇ ਕਾਰਜਕਾਰੀ ਪ੍ਰਧਾਨ, ਮਨਜੀਤ ਸਿੰਘ ਔਲਖ, ਜਨਰਲ ਸਕੱਤਰ ਜਸਪ੍ਰੀਤ ਸਿੰਘ ਵਿੱਕੀ ਮਾਨ, ਭਾਜਪਾ ਆਗੂ ਸਤਨਰਾਇਣ ਡੰਗ, ਦਿੱਲੀ ਕਮੇਟੀ ਮੈਂਬਰ ਪਰਮਜੀਤ ਸਿੰਘ ਰਾਣਾ, ਚਮਨ ਸਿੰਘ, ਹਰਜਿੰਦਰ ਸਿੰਘ, ਜੀਤ ਸਿੰਘ, ਗੁਰਬਖਸ਼ ਸਿੰਘ ਮੋਂਟੂਸ਼ਾਹ, ਕੁਲਦੀਪ ਸਿੰਘ ਸਾਹਨੀ, ਅਕਾਲੀ ਆਗੂ ਜਗਦੀਪ ਸਿੰਘ ਕਾਹਲੋਂ ਅਤੇ ਹਰਜੀਤ ਸਿੰਘ ਬੇਦੀ ਸਮੇਤ ਸੈਂਕੜੇ ਸਮਰਥਕ ਮੌਜੂਦ ਸਨ।

WRITTEN BY