ਨਵਾਂਸ਼ਹਿਰ, 22 ਜਨਵਰੀ-(ਵੀਜੇ ਜਯੋਤੀ)- 2011 ਬੈਚ ਦੀ ਆਈ.ਏ.ਐਸ. ਅਧਿਕਾਰੀ ਅਪਨੀਤ ਰਿਆਤ ਨੇ ਅੱਜ ਇੱਥੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਜੋਂ ਅਹੁਦਾ ਸੰਭਾਲ ਲਿਆ। ਉਹ ਇਸ ਤੋਂ ਪਹਿਲਾਂ ਜਗਰਾਉਂ ਵਿਖੇ ਐਸ.ਡੀ.ਐਮ. ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ। ਉਨ੍ਹਾਂ ਏ.ਡੀ.ਸੀ. ਵਜੋਂ ਚਾਰਜ ਲੈਣ ਉਪਰੰਤ ਆਖਿਆ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਜ਼ਿਲ੍ਹੇ ਵਿੱਚ ਸੇਵਾਂ ਨਿਭਾਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਹ ਡਿਪਟੀ ਕਮਿਸ਼ਨਰ ਸ੍ਰੀ ਰਵਿੰਦਰ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਲੋਕਾਂ ਦੀ ਬੇਹਤਰੀ ਲਈ ਕੰਮ ਕਰਨਗੇ।



