ਚੰਡੀਗੜ੍ਹ, 23 ਜਨਵਰੀ (ਨਾਗਪਾਲ) – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਖ਼ੂਨਦਾਨ ਦਾ ਕੋਈ ਵਿਕਲਪ ਨਹੀਂ ਹੈ ਅਤੇ ਖ਼ੂਨਦਾਨ ਸੇਵਾ ਦਾ ਕੰਮ ਹੈ। ਉਹ ਅੱਜ ਇੱਥੇ ਪੀ.ਜੀ.ਆਈ., ਚੰਡੀਗੜ੍ਹ ਵਿਚ ਸੁਰੱਖਿਆ ਵਿਭਾਗ ਵੱਲੋਂ ਆਯੋਜਿਤ 12ਵੇਂ ਖ਼ੂਨਦਾਨ ਕੈਂਪ ਦੇ ਉਦਘਾਟਨ ਮੌਕੇ ’ਤੇ ਖ਼ੂਨਦਾਨੀਆਂ ਨੂੰ ਪ੍ਰਮਾਣ-ਪੱਤਰ ਵੰਡ ਕਰਨ ਤੋਂ ਬਾਅਦ ਪ੍ਰੋਗ੍ਰਾਮ ਵਿਚ ਹਾਜ਼ਿਰ ਲੋਕਾਂ ਨੂੰ ਸੰਬੋਧਤ ਕਰ ਰਹੇ ਸਨ। ਮੁੱਖ ਮੰਤਰੀ ਨੇ ਖ਼ੂਨਦਾਨੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਖ਼ੂਨਦਾਨ ਪੁੰਨ ਦਾ ਕੰਮ ਹੈ। ਇਹ ਦਾਨ ਸਰੀਰ ਤੋਂ ਬਣਦਾ ਹੈ। ਉਨ੍ਹਾਂ ਕਿਹਾ ਕਿ ਖ਼ੂਨਦਾਨ ਨਾਲ ਲੋਂੜਮੰਦ ਨੂੰ ਸਿਹਤ ਲਾਭ ਮਿਲਦਾ ਹੈ। ਇਸ ਮੌਕੇ ’ਤੇ ਮੁੱਖ ਮੰਤਰੀ ਨੂੰ ਯਾਦਗ਼ਾਰੀ ਚਿੰਨ੍ਹ ਦੇ ਕੇ ਉਨ੍ਹਾਂ ਦਾ ਸੁਆਗਤ ਕੀਤਾ। ਪ੍ਰੋਗ੍ਰਾਮ ਵਿਚ ਪੀ.ਜੀ.ਆਈ. ਚੰਡੀਗੜ੍ਹ ਦੇ ਡਾਇਰੈਕਟਰ ਡਾ.ਯੋਗੇਸ਼ ਕੁਮਾਰ ਚਾਵਲਾ, ਡਿਪਟੀ ਡਾਇਰੈਕਟ (ਪ੍ਰਸ਼ਾਸਨ) ਕੇਤਨ ਰਾਓ, ਮੈਡੀਕਲ ਸੁਪਰਡੈਂਟ ਏ.ਕੇ.ਗੁਪਤਾ, ਮੁੱਖ ਸੁਰੱਖਿਆ ਅਧਿਕਾਰੀ ਪੀ.ਸੀ.ਸ਼ਰਮਾ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਿਰ ਸਨ।



