ਨਵੀਂ ਦਿੱਲੀ, 24 ਜਨਵਰੀ (ਪੀ. ਟੀ.)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਬਾਲੜੀਆਂ ਦੇ ਪ੍ਰਤੀ ਭੇਦਭਾਵ ਖਤਮ ਕਰਨ ਅਤੇ ਉਨ੍ਹਾਂ ਦੇ ਅੱਗੇ ਵਧਣ ਲਈ ਇਕੋ ਜਿਹੇ ਅਵਸਰ ਪੈਦਾ ਕਰਨ ਦੀ ਅਪੀਲ ਕੀਤੀ। ਮੋਦੀ ਨੇ ਟਵੀਟ ਕੀਤਾ ਕਿ ਰਾਸ਼ਟਰੀ ਬਾਲੜੀ ਦਿਵਸ ‘ਤੇ ਉਹ ਬਾਲੜੀਆਂ ਦੀ ਮਹੱਤਵਪੂਰਨ ਉਪਲਬਧੀਆਂ ਨੂੰ ਸਲਾਮ ਕਰਦੇ ਹਨ। ਦੇਸ਼ ਦੇ ਨਿਰਮਾਣ ‘ਚ ਉਨ੍ਹਾਂ ਦਾ ਭੂਮਿਕਾ ਬੇਹੱਦ ਸਰਬੋਤਮ ਹੈ। ਉਨ੍ਹਾਂ ਨੇ ਲਿਖਿਆ ਕਿ ਸਾਨੂੰ ਬਾਲੜੀਆਂ ਦੇ ਖਿਲਾਫ ਭੇਦਭਾਵ ਨੂੰ ਖਤਮ ਕਰਨ ਦਾ ਸੰਕਲਪ ਲੈਣਾ ਅਤੇ ਆਪਣੀਆਂ ਬੇਟੀਆਂ ਨੂੰ ਅੱਗੇ ਵਧਣ ਲਈ ਇਕੋ ਜਿਹੇ ਮੌਕੇ ਦੇਣੇ ਚਾਹੀਦੇ ਹਨ। ਇਸ ਤੋਂ ਪਹਿਲਾ ਪ੍ਰਧਾਨ ਮੰਤਰੀ ਮੋਦੀ ਨੇ ਬੇਟੀ ਬਚਾਓ, ਬੇਟੀ ਪੜਾਓ ਯੋਜਨਾ ਪੇਸ਼ ਕਰ ਚੁੱਕੇ ਹਨ।
ਸਾਰੇ ਜਨ ਧਨ ਖਾਤਿਆਂ ਨੂੰ ਆਧਾਰ ਨਾਲ ਜੋੜਨ ਬੈਂਕ
ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਸਾਰੇ ਜਨ ਧਨ ਬੈਂਕ ਖਾਤਿਆਂ ਨੂੰ ਆਧਾਰ ਨਾਲ ਜੋੜਿਆ ਜਾਣਾ ਚਾਹੀਦਾ। ਉਨ੍ਹਾਂ ਬੈਂਕਾਂ ਨੂੰ ਇਸ ਪ੍ਰਕਿਰਿਆ ‘ਚ ਤੇਜ਼ੀ ਲਿਆਉਣ ਅਤੇ ਵਿੱਤੀ ਸਾਖਰਤਾ ਵਧਾਉਣ ਦੇ ਯਤਨਾਂ ‘ਚ ਤੇਜ਼ੀ ਲਿਆਉਣ ਨੂੰ ਕਿਹਾ। ਪ੍ਰਧਾਨ ਮੰਤਰੀ ਨੇ ਸਾਰੇ ਬੈਂਕਰਾਂ ਨੂੰ ਈ-ਮੇਲ ਭੇਜ ਕੇ ਜਨ ਧਨ ਯੋਜਨਾ ਨੂੰ ਅਮਲ ‘ਚ ਲਿਆਉਣ ਲਈ ਉਨ੍ਹਾਂ ਦੇ ਮਹੱਤਵਪੂਰਨ ਕਾਰਜ ਦੀ ਪ੍ਰਸੰਸਾ ਕੀਤੀ ਹੈ ਅਤੇ ਕਿਹਾ ਹੈ ਕਿ ਦੇਸ਼ ਦੇ ਕੁੱਲ ਪਰਿਵਾਰਾਂ ਨੂੰ 99.74 ਫੀਸਦੀ ਯੋਜਨਾ ਦੇ ਦਾਇਰੇ ‘ਚ ਲਿਆਂਦਾ ਗਿਆ ਹੈ, ਜੋ ਟੀਚੇ ਤੋਂ ਵੱਧ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਇਸ ਗੱਲ ਨੂੰ ਪੱਕਾ ਕਰੇਗੀ ਕਿ ਹੋਰ ਵੀ ਕਈ ਯੋਜਨਾਵਾਂ ‘ਚ ਲਾਭ ਹਾਸਲ ਕਰ ਸਕਣ।



