Skip to content
Independent perspectives. Global stories.
BREAKING

ਪਿਛਲੀਆਂ ਚੋਣਾਂ ਦੀਆਂ ਗਲਤੀਆਂ ਨਾ ਦੁਹਰਾਉਣ ਦਿੱਲੀ ਵਾਸੀ : ਸੁਸ਼ਮਾ

Share this story

ਨਵੀਂ ਦਿੱਲੀ, 25 ਜਨਵਰੀ (ਪੀ. ਟੀ.)- ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਨੇ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਭਾਜਪਾ ਲਈ ਪ੍ਰਚਾਰ ਕਰਦੇ ਹੋਏ ਦਿੱਲੀ ਦੇ ਲੋਕਾਂ ਨੂੰ ਪਿਛਲੀਆਂ ਚੋਣਾਂ ‘ਚ ਕੀਤੀਆਂ ਗਈਆਂ ਗਲਤੀਆਂ ਦੁਬਾਰਾ ਨਾ ਕਰਨ ਤੇ ਇਕ ਸਥਿਰ ਸਰਕਾਰ ਲਈ ਭਾਜਪਾ ਨੂੰ ਵੋਟ ਦੇਣ ਦੀ ਅਪੀਲ ਕੀਤੀ। ਸੁਸ਼ਮਾ ਨੇ ਇਥੇ ਤਿਮਾਰਪੁਰ ਦੇ ਕੋਲ ਮਲੱਕਾਗੰਜ ਇਲਾਕੇ ‘ਚ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਹ ਚੋਣਾਂ ਇਸ ਲਈ ਹੋ ਰਹੀਆਂ ਹਨ ਕਿ ਪਿਛਲੇ ਸਾਲ ਵੋਟਰਾਂ ਨੇ ਕੁਝ ਗਲਤੀਆਂ ਕੀਤੀਆਂ ਸਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਲੋਕਾਂ ਨੇ ਆਪਣੀ ਗਲਤੀ ਮਹਿਸੂਸ ਕੀਤੀ। ਭਾਜਪਾ ਵਲੋਂ ਮੁੱਖ ਮੰਤਰੀ ਅਹੁਦੇ ਦੀ ਉਮੀਦਵਾਰ ਕਿਰਨ ਬੇਦੀ ਦੀ ਤਰੀਫ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਅਕਸ ਇਕ ਮਜ਼ਬੂਤ ਪ੍ਰਸ਼ਾਸਕ ਦਾ ਰਿਹਾ ਹੈ ਅਤੇ ਉਹ ਮਜ਼ਬੂਤੀ ਨਾਲ ਮਹਿਲਾਵਾਂ ਦੀ ਸੁਰੱਖਿਆ ਦੇ ਮੁੱਦੇ ਨਾਲ ਨਜਿੱਠਣਗੇ ਜੋ ਰਾਸ਼ਟਰੀ ਰਾਜਧਾਨੀ ‘ਚ ਇਕ ਵੱਡਾ ਮੁੱਦਾ ਹੈ।

WRITTEN BY