Skip to content
Independent perspectives. Global stories.
BREAKING

ਪੰਜਾਬ ਵਿਰੋਧੀ ਤਾਕਤਾਂ ਕਰ ਰਹੀਆਂ ਹਨ ਪੰਜਾਬੀਆਂ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ : ਸੁਖਬੀਰ ਸਿੰਘ ਬਾਦਲ

Share this story

ਜ¦ਧਰ, 27 ਜਨਵਰੀ (ਮਨਦੀਪ ਸਿੰਘ, ਸੁਖਵਿੰਦਰ ਦਕੋਹਾ)- ਰਾਜਨੀਤਿਕ ਲਾਹਾ ਲੈਣ ਦੀ ਖਾਤਿਰ ਪੰਜਾਬ ਵਿਰੋਧੀ ਤਾਕਤਾਂ ਵੱਲੋਂ ਪੰਜਾਬੀਆਂ ਨੂੰ ਨਸ਼ੱਈਆਂ ਦੇ ਤੌਰ ’ਤੇ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਦੀ ਉਪ ਮੁ¤ਖ ਮੰਤਰੀ ਪੰਜਾਬ ਸ: ਸੁਖਬੀਰ ਸਿੰਘ ਬਾਦਲ ਨੇ ਸਖ਼ਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਪੰਜਾਬ ਨਸ਼ੇ ਦਾ ਗੜ੍ਹ ਨਹੀਂ ਹੈ ਬਲਕਿ ਇਹ ਨਸ਼ਿਆਂ ਖਿਲਾਫ਼ ਦੇਸ਼ ਦੀ ਜੰਗ ਲੜ ਰਿਹਾ ਹੈ। ਉਹ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 66ਵੇਂ ਗਣਤੰਤਰ ਦਿਵਸ ਮੌਕੇ ਕੌਮੀ ਤਿਰੰਗਾ ਲਹਿਰਾਉਣ ਤੋਂ ਬਾਅਦ ਭਾਰੀ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਪਰੇਡ ਕਮਾਂਡਰ ਡੀ. ਐਸ. ਪੀ ਸ੍ਰੀ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਟੁਕੜੀਆਂ ਵੱਲੋਂ ਕੀਤੇ ਗਏ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਸ: ਬਾਦਲ ਨੇ ਮੁਲਕ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ’ਚ ਪੰਜਾਬੀਆਂ ਵੱਲੋਂ ਪਾਏ ਗਏ ਵੱਡੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਸਾਰੇ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਕੁਝ ਤਾਕਤਾਂ ਨਸ਼ਿਆਂ ਦੇ ਮੁ¤ਦੇ ’ਤੇ ਕੋਝੇ ਹੱਥਕੰਡੇ ਅਪਣਾ ਕੇ ਗ਼ਲਤ ਪ੍ਰਚਾਰ ਕਰ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਇਹ ਤਾਕਤਾਂ ਬਹਾਦਰ ਪੰਜਾਬੀਆਂ ਦੇ ਅਕਸ ਨੂੰ ਵਿਗਾੜ ਰਹੀਆਂ ਹਨ ਜਦਕਿ ਅਸਲ ਤੱਥ ਇਹ ਹਨ ਕਿ ਪੰਜਾਬ ਬੜੀ ਗੰਭੀਰਤਾ ਨਾਲ ਨਸ਼ਿਆਂ ਖਿਲਾਫ਼ ਲੜਾਈ ਲੜ ਰਿਹਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਮੰਤਰੀ ਸ: ਸਰਵਨ ਸਿੰਘ ਫਿਲੌਰ ਅਤੇ ਸ੍ਰੀ ਮਨੋਰੰਜਨ ਕਾਲੀਆ, ਵਿਧਾਇਕ ਸ: ਪਰਗਟ ਸਿੰਘ, ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਆਰ ਐਸ ਅੱਤਰੀ, ਕਮਿਸ਼ਨਰ ਪੁਲਿਸ ਸ੍ਰੀ ਯੁਰਿੰਦਰ ਸਿੰਘ ਹੇਅਰ, ਡਿਪਟੀ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ, ਮੇਅਰ ਸ੍ਰੀ ਸੁਨੀਲ ਜੋਤੀ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ: ਗੁਰਚਰਨ ਸਿੰਘ ਚੰਨੀ, ਐਸ. ਐਸ ਬੋਰਡ ਦੇ ਮੈਂਬਰ ਸ੍ਰੀ ਦਰਸ਼ਨ ਲਾਲ ਜੇਠੂਮਾਜਰਾ ਤੇ ਸ: ਗੁਰਮੀਤ ਸਿੰਘ ਦਾਦੂਵਾਲ, ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਸ੍ਰੀ ਬਲਜੀਤ ਸਿੰਘ ਨੀਲਾਮਹਿਲ, ਸ਼੍ਰੋਮਣੀ ਕਮੇਟੀ ਮੈਂਬਰ ਸ: ਪਰਮਜੀਤ ਸਿੰਘ ਰਾਏਪੁਰ ਅਤੇ ਸ: ਰਣਜੀਤ ਸਿੰਘ ਕਾਹਲੋਂ ਤੋਂ ਇਲਾਵਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

WRITTEN BY