Skip to content
Independent perspectives. Global stories.
BREAKING

ਬੰਦੀ ਸਿੰਘਾਂ ਦੀ ਰਿਹਾਈ ਲਈ 82 ਸਾਲਾ ਬਾਪੂ ਸੂਰਤ ਸਿੰਘ ਖ਼ਾਲਸਾ ਦਾ ਮਰਨ ਵਰਤ 12ਵੇਂ ਦਿਨ ’ਚ

Share this story

Page-1_28 ਲੁਧਿਆਣਾ, 27 ਜਨਵਰੀ (ਪੀ. ਟੀ.)- ਸਿੱਖ ਨਜ਼ਰਬੰਦਾਂ ਦੀ ਰਿਹਾਈ ਲਈ ਮਰਨ ਵਰਤ ’ਤੇ ਬੈਠੇ 82 ਸਾਲਾ ਪੰਥਕ ਆਗੂ ਜਥੇਦਾਰ ਬਾਪੂ ਸੂਰਤ ਸਿੰਘ ਖਾਲਸਾ ਦਾ ਮਰਨ ਵਰਤ ਅੱਜ 12ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਇੱਥੋਂ ਨੇੜੇ ਪੈਂਦੇ ਪਿੰਡ ਹਸਨਪੁਰ ਵਿਖੇ ਆਪਣੇ ਘਰ ਮੋਰਚਾ ਲਾਈ ਬੈਠੇ ਬਾਪੂ ਖਾਲਸਾ ਦੀ ਸਿਹਤ ਕਾਫੀ ਕਮਜ਼ੋਰ ਹੋ ਚੁੱਕੀ ਹੈ। ਡਾਕਟਰਾਂ ਮੁਤਾਬਿਕ ਉਨ੍ਹਾਂ ਦੀ ਸਰੀਰਕ ਹੋਂਦ ਖਤਰੇ ਵਿੱਚ ਹੈ। ਇਸ ਦੌਰਾਨ ਬਾਪੂ ਖਾਲਸਾ ਨੂੰ ਮਿਲਣ ਵਾਲਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ ਅਤੇ ਉਨ੍ਹਾਂ ਦੇ ਸੰਘਰਸ਼ ਨੂੰ ਵੱਡੇ ਪੱਧਰ ’ਤੇ ਹਮਾਇਤ ਮਿਲਣ ਲੱਗੀ ਹੈ। ਸਮੂਹ ਪੰਥਕ ਜਥੇਬੰਦੀਆਂ ਨੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ 3 ਫਰਵਰੀ ਨੂੰ ਪਿੰਡ ਹਸਨਪੁਰ ਵਿਖੇ ਮੀਟਿੰਗ ਬੁਲਾਈ ਹੈ। ਉਧਰ ਯੂਨਾਈਟਿਡ ਅਕਾਲੀ ਦਲ ਨੇ ਬਾਪੂ ਖਾਲਸਾ ਵੱਲੋਂ ਅਰੰਭੇ

ਸੰਘਰਸ਼ ਦੀ ਜ਼ੋਰਦਾਰ ਹਮਾਇਤ ਕੀਤੀ ਹੈ। ਦਲ ਦੀ ਸਮੁੱਚੀ ਲੀਡਰਸ਼ਿੱਪ ਨੇ ਅੱਜ ਪਿੰਡ ਹਸਨਪੁਰ ਪਹੁੰਚ ਕੇ ਬਾਪੂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ। ਵਫਦ ਵਿੱਚ ਦਲ ਦੇ ਕਾਰਜਕਾਰੀ ਪ੍ਰਧਾਨ ਭਾਈ ਮੋਹਕਮ ਸਿੰਘ, ਸਕੱਤਰ ਜਨਰਲ ਭਾਈ ਗੁਰਦੀਪ ਸਿੰਘ ਬਠਿੰਡਾ, ਸੀਨੀਅਰ ਮੀਤ ਪ੍ਰਧਾਨ ਭਾਈ ਵਸਣ ਸਿੰਘ ਜਫਰਵਾਲ, ਸੀਨੀਅਰ ਆਗੂ ਭਾਈ ਬਲਵੰਤ ਸਿੰਘ ਗੋਪਾਲਾ, ਜਤਿੰਦਰ ਸਿੰਘ ਈਸੜੂ, ਜਸਵਿੰਦਰ ਸਿੰਘ ਮੰਡਿਆਨੀ, ਭਾਈ ਕੁਲਵੰਤ ਸਿੰਘ ਸ਼ਾਹਕੋਟ ਅਤੇ ਹੋਰ ਆਗੂ ਸ਼ਾਮਲ ਸਨ। ਭਾਈ ਗੁਰਦੀਪ ਸਿੰਘ ਬਠਿੰਡਾ ਨੇ ਦੱਸਿਆ ਕਿ ਪਾਰਟੀ ਨੇ ੱਅਗਲਾ ਪ੍ਰੋਗਰਾਮ ਉਲੀਕਣ ਲਈ 30 ਜਨਵਰੀ ਨੂੰ ਮੋਗਾ ਦੇ ਬਹੋਨਾ ਚੌਕ ਵਿਖੇ ਹਾਈਕਮਾਨ ਦੀ ਮੀਟਿੰਗ ਬੁਲਾਈ ਹੈ, ਜਿਸ ਵਿੱਚ ਇਸ ਮੁੱਦੇ ’ਤੇ ਚਰਚਾ ਕੀਤੀ ਜਾਵੇਗੀ। ਪਾਰਟੀ ਨੇ 3 ਫਰਵਰੀ ਦੀ ਬੈਠਕ ਵਿੱਚ ਵੀ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਇਸ ਮੌਕੇ ’ਤੇ ਉਨ੍ਹਾਂ ਮੰਗ ਕੀਤੀ ਕਿ ਸਾਰੇ ਸਿੱਖ ਨਜ਼ਰਬੰਦ ਰਿਹਾਅ ਕੀਤੇ ਜਾਣ ਕਿਉਂਕਿ ਉਹ ਕਾਨੂੰਨੀ ਨਹੀਂ ਸਗੋਂ ਰਾਜਸੀ ਬੰਦੀ ਹਨ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਸ. ਬਾਦਲ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿੱਚ ਦਖਲ ਦੇਣ ਅਤੇ ਸਾਰੇ ਬੰਦੀਆਂ ਨੂੰ ਰਿਹਾਅ ਕਰਾਉਣ। ਉਨ੍ਹਾਂ ਦਾ ਕਹਿਣਾ ਸੀ ਕਿ ਇਸ ਸਮੇਂ ਬਾਪੂ ਖਾਲਸਾ ਦੀ ਜਾਨ ਨੂੰ ਭਾਰੀ ਖਤਰਾ ਹੈ ਅਤੇ ਉਨ੍ਹਾਂ ਨੂੰ ਬਚਾਉਣ ਲਈ ਸਾਰੀਆਂ ਧਿਰਾਂ ਨੂੰ ਯਤਨ ਕਰਨੇ ਚਾਹੀਦੇ ਹਨ।
ਯੂਨਾਈਇਟਿਡ ਅਕਾਲੀ ਦਲ ਦਾ ਇਹ ਵੀ ਕਹਿਣਾ ਹੈ ਕਿ ਸਿੱਖ ਬੰਦੀਆਂ ਦੀ ਰਿਹਾਈ ਕੋਈ ਔਖਾ ਕਾਰਜ ਨਹੀਂ ਹੈ। ਪੰਜਾਬ ਸਰਕਾਰ ਜੇਕਰ ਚਾਹੇ ਤਾਂ ਕੇਂਦਰ ਨਾਲ ਗੱਲਬਾਤ ਕਰਕੇ ਸਾਰੇ ਸਿੱਖ ਨਜ਼ਰਬੰਦਾਂ ਨੂੰ ਤੁਰੰਤ ਰਿਹਾਅ ਕਰ ਸਕਦੀ ਹੈ। ਪਾਰਟੀ ਨੇ ਚਿਤਾਵਨੀ ਦਿੱਤੀ ਹੈ ਕਿ ਉਹ ਇਸ ਮਸਲੇ ਉ¤ਪਰ ਜ਼ੋਰਦਾਰ ਸੰਘਰਸ਼ ਵਿੱਢਣਗੇ। ਇਸ ਦੌਰਾਨ ਬਾਪੂ ਖਾਲਸਾ ਨੇ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਪਿੰਡ ਪੱਧਰ ’ਤੇ ਆਵਾਜ਼ ਉਠਾਉਣ ਤਾਂ ਜੋ ਸਰਕਾਰ ਨੂੰ ਮਜ਼ਬੂਰ ਹੋ ਕੇ ਸਾਰੇ ਬੰਦੀ ਰਿਹਾਅ ਕਰਨੇ ਪੈਣ।

WRITTEN BY