Skip to content
Independent perspectives. Global stories.
BREAKING

ਹਰਸਿਮਰਤ ਕੌਰ ਬਾਦਲ ਵੱਲੋਂ ਓਬਾਮਾ ਨੂੰ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਦਾ ਸੱਦਾ

Share this story

Page-1_09 ਬਠਿੰਡਾ, 28 ਜਨਵਰੀ (ਪੀ. ਟੀ.)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅਮਰਿਕਾ ਦੇ ਰਾਸ਼ਟਰਪਤੀ ਬਾਰਾਕ ਓਬਾਮਾ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾ ਲਈ ਆਉਣ ਦਾ ਸੱਦਾ ਦਿੱਤਾ ਹੈ। ਅਮਰਿਕੀ ਰਾਸ਼ਟਰਪਤੀ ਨੂੰ ਉਨ੍ਹਾਂ ਦੇ ਸਨਮਾਨ ਵਿਚ ਭਾਰਤ ਸਰਕਾਰ ਵੱਲੋਂ ਆਯੋਜਿਤ ਭੋਜ ਸਮੇਂ ਸ੍ਰੀਮਤੀ ਬਾਦਲ ਨੇ ਉਨ੍ਹਾਂ ਨੂੰ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਇਸ ਮਹਾਨ ਰੁਹਾਨੀ ਅਤੇ ਧਾਰਮਿਕ ਕੇਂਦਰ ਵਿਖੇ ਆ ਕੇ ਸਿੱਖ ਧਰਮ ਅਤੇ ਵਿਰਸੇ ਸਬੰਧੀ ਜਾਣਕਾਰੀ ਹਾਸਲ ਕਰਨ ਨੂੰ ਕਿਹਾ।   ਉਪ ਮੁੱਖ ਮੰਤਰੀ ਦੇ ਸਹਾਇਕ ਮੀਡੀਆ ਸਲਾਹਕਾਰ ਸ: ਹਰਜਿੰਦਰ ਸਿੱਧੂ ਨੇ ਇਹ ਜਾਣਕਾਰੀ ਅੱਜ ਇੱਥੇ ਦਿੰਦਿਆ ਦੱਸਿਆ ਕਿ ਕੇਂਦਰੀ ਮੰਤਰੀ ਨੇ ਅਮਰਿਕੀ

ਰਾਸ਼ਟਰਪਤੀ ਤੋਂ ਪੁੱਛਿਆ ਕਿ ਉਹ ਭਾਰਤ ਤੋਂ ਕਿਸੇ ਤਰਾਂ ਦੇ ਤਜਰਬੇ ਲੈ ਕੇ ਜਾ ਰਹੇ ਹਨ ਤਾਂ ਬਰਾਕ ਓਬਾਮਾ ਨੇ ਆਪਣੀ ਜੇਬ ਵਿਚੋਂ ਸ੍ਰੀ ਗਣੇਸ਼ ਜੀ ਦੀ ਮੂੁਰਤੀ ਕੱਢ ਕੇ ਵਿਖਾਉਂਦਿਆਂ ਕਿਹਾ ਕਿ ਉਹ ਹਮੇਸਾ ਇਹ ਆਪਣੇ ਨਾਲ ਰੱਖਦੇ ਹਨ। ਇਸ ਮੌਕੇ ਸ੍ਰੀਮਤੀ ਬਾਦਲ ਨੇ ਸ੍ਰੀਮਤੀ ਮਿਸ਼ੈਲ ਓਬਾਮਾ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਵੀ ਆਪਣੇ ਅਗਲੇ ਭਾਰਤ ਦੌਰੇ ਸਮੇਂ ਬੱਚਿਆਂ ਸਮੇਤ ਪੰਜਾਬ ਆਉਣ ਦਾ ਸੱਦਾ ਦਿੱਤਾ ।

WRITTEN BY