ਚੰਡੀਗੜ੍ਹ•, 29 ਜਨਵਰੀ (ਪੀ. ਟੀ.)- ਭਾਰਤ ਤੇ ਪਾਕਿਸਤਾਨ ਵਿੱਚ ਸੈਰ ਸਪਾਟਾ ਖੇਤਰ ਦੀ ਪ੍ਰਫੁੱਲਤਾ ਲਈ ਅਸੀਮ ਸੰਭਾਵਨਾਵਾਂ ਹਨ। ਦੋਵਾਂ ਮੁਲਕਾਂ ਦਾ ਇਤਿਹਾਸ, ਸੱਭਿਆਚਾਰ ਸਾਂਝਾ ਹੈ ਅਤੇ ਦੋਵੇਂ ਮੁਲਕਾਂ ਵਿੱਚ ਕਈ ਇਤਿਹਾਸਕ, ਧਾਰਮਿਕ ਪੁਰਾਤਨ ਇਮਾਰਤਾਂ ਹਨ ਜਿਸ ਨਾਲ ਦੋਵੇਂ ਮੁਲਕਾਂ ਦੇ ਵਸਨੀਕਾਂ ਵਿੱਚ ਆਪਸੀ ਸਾਂਝ ਕਾਇਮ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਸ. ਸੋਹਣ ਸਿੰਘ ਠੰਡਲ ਨੇ ਬੀਤੇ ਦਿਨੀਂ ਪਾਕਿਸਤਾਨ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਪ੍ਰਬੰਧਕੀ ਨਿਰਦੇਸ਼ਕ ਚੌਧਰੀ ਕਬੀਰ ਅਹਿਮਦ ਖਾਨ ਨਾਲ ਮੁਲਾਕਾਤ ਦੌਰਾਨ ਕੀਤਾ। ਸ. ਠੰਡਲ ਨੇ ਚੌਧਰੀ ਖਾਨ ਨੂੰ ਵਿਸ਼ਵਾਸ ਦਿਵਾਇਆ ਕਿ ਪਾਕਿਸਤਾਨ ਤੋਂ ਆਉਣ ਵਾਲੇ ਸੈਲਾਨੀਆਂ ਨੂੰ ਪੰਜਾਬ ਸਰਕਾਰ ਵੱਲੋਂ ਬਿਹਤਰ ਸਹੂਲਤਾਂ ਅਤੇ ਸਖਤ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ। ਉਨ•ਾਂ ਇਹ ਵੀ ਕਿਹਾ ਕਿ ਭਾਰਤ-ਪਾਕਿਸਤਾਨ ਵਿਚਾਲੇ ਚੱਲਦੀ ਦਿੱਲੀ-
ਲਾਹੌਰ ਬੱਸ ਦੇ ਯਾਤਰੂਆਂ ਨੂੰ ਵਧੀਆ ਸਹੂਲਤਾਂ ਦੇਣ ਲਈ ਕਰਤਾਰਪੁਰ ਅਤੇ ਸਰਹੰਦ ਦੇ ਹੋਟਲਾਂ ਜਿੱਥੇ ਇਹ ਬੱਸ ਰੁਕਦੀ ਹੈ, ਉਪਰ ਨਵੀਨੀਕਰਨ ਲਈ 1.50 ਕਰੋੜ ਰੁਪਏ ਖਰਚੇ ਜਾਣਗੇ। ਸ. ਠੰਡਲ ਨੇ ਕਿਹਾ ਕਿ ਇਸ ਮੁਲਾਕਾਤ ਦੌਰਾਨ ਆਉਣ ਵਾਲੇ ਸਮੇਂ ਵਿੱਚ ਦੋਵੇਂ ਮੁਲਕਾਂ ਵੱਲੋਂ ਇਕ-ਦੂਜੇ ਨੂੰ ਵਧੇਰੇ ਸਹਿਯੋਗ ਦੇਣ ਦਾ ਵਿਸ਼ਵਾਸ ਵੀ ਦਿਵਾਇਆ ਗਿਆ ਅਤੇ ਦੋਹਾਂ ਦੇਸ਼ਾਂ ਵਿਚਕਾਰ ਅਮਨ, ਸ਼ਾਂਤੀ, ਪਿਆਰ ਅਤੇ ਸਹਿਯੋਗ ਦੀ ਕਾਮਨਾ ਕੀਤੀ ਗਈ।



