ਜ¦ਧਰ, 30 ਜਨਵਰੀ (ਸੁਖਵਿੰਦਰ ਦਕੋਹਾ)- ਜ਼ਿਲ੍ਹਾ ਮੈਜਿਸਟਰੇਟ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੀਨੀਅਰ ਪੁਲਿਸ ਕਪਤਾਨ (ਦਿਹਾਤੀ) ਜ¦ਧਰ ਦੀ ਹਦੂਦ ਅੰਦਰ 2 ਅਤੇ 3 ਫਰਵਰੀ 2015 ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਨ ’ਤੇ ਕੱਢੀਆਂ ਜਾ ਰਹੀਆਂ ਸ਼ੋਭਾ ਯਾਤਰਾਵਾਂ ਅਤੇ ਧਾਰਮਿਕ ਸਮਾਗਮਾਂ ਨੂੰ ਧਿਆਨ ਵਿਚ ਰੱਖਦਿਆਂ ਮੀਟ ਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜਨਮ ਦਿਹਾੜਾ ਹਰ ਸਾਲ ਦੀ ਤਰ੍ਹਾਂ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿਚ 2 ਫਰਵਰੀ 2015 ਨੂੰ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਸ਼ੋਭਾ ਯਾਤਰਾ ਕੱਢੀਆਂ ਜਾਣੀਆਂ ਹਨ।



