Skip to content
Independent perspectives. Global stories.
BREAKING

ਅਕਾਲੀ-ਭਾਜਪਾ ਗਠਜੋੜ ਸਥਾਨਕ ਚੋਣਾਂ ਵਿਚ ਹੂੰਝਾਫੇਰ ਜਿੱਤ ਪ੍ਰਾਪਤ ਕਰੇਗਾ : ਸੁਖਬੀਰ ਬਾਦਲ

Share this story

ਕੁਰਾਲੀ, 30 ਜਨਵਰੀ- ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਸੂਬੇ ਵਿਚ ਆ ਰਹੀਆਂ ਸਥਾਨਕ ਚੋਣ੍ਯਾਂ ਵਿਚ ਅਕਾਲੀ ਦਲ-ਭਾਜਪਾ ਗਠਜੋੜ ਹੂੰਝਾਫੇਰ ਜਿੱਤ ਪ੍ਰਾਪਤ ਕਰੇਗਾ ਕਿਉਂਕਿ ਸਾਡਾ ਮਕਸਦ ਸਿਰਫ ਤੇ ਸਿਰਫ ਪੰਜਾਬ ਦਾ ਵਿਕਾਸ ਹੈ। ਉਨ੍ਹਾਂ ਨਾਲ ਹੀ ਐਲਾਨ ਕੀਤਾ ਕਿ ਪੰਜਾਬ ਦੇ ਸਾਰੇ ਵੱਡੇ ਸ਼ਹਿਰਾਂ ਨੂੰ 4-6 ਮਾਰਗੀ ਸੜਕਾਂ ਨਾਲ ਜੋੜਨ ਦਾ ਕੰਮ ਇਸ ਸਾਲ ਦਸੰਬਰ ਮਹੀਨੇ ਦੌਰਾਨ ਸ਼ੁਰੂ ਹੋ ਜਾਵੇਗਾ। ਅੱਜ ਇੱਥੇ 75 ਕਰੋੜ ਦੀ ਲਾਗਤ ਨਾਲ 4 ਮਾਰਗੀ ਬਣਾਈ ਗਈ ਕੁਰਾਲੀ-ਸਿਸਵਾਂ ਸੜਕ ਦੇ ਉਦਘਾਟਨ  ਮੌਕੇ ਸ. ਬਾਦਲ ਨੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਸਿਆਸੀ ਨਹੀਂ ਕੁਦਰਤੀ ਹੈ ਅਤੇ ਦੋਹਾਂ ਪਾਰਟੀਆਂ ਵਲੋਂ ਮਿਲਕੇ ਚੋਣਾਂ ਵਿਚ ਵੱਡੀ ਜਿੱਤ ਪ੍ਰਾਪਤ ਕੀਤੀ ਜਾਵੇਗੀ। ਚੋਣਾਂ ਦੇ ਐਲਾਨ ਬਾਰੇ ਸ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਜਾਦ ਤੇ ਨਿਰਪੱਖ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ ਹਨ ਤੇ ਚੋਣਾਂ ਦਾ

ਐਲਾਨ ਕਰਨ ਦਾ ਕੰਮ ਸੂਬਾਈ ਚੋਣ ਕਮਿਸ਼ਨ ਨੇ ਕਰਨਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪੰਜਾਬ ਦੇ ਸਿਆਸੀ ਸੀਨ ਤੋਂ ਖਤਮ ਹੋ ਚੁੱਕੀ ਹੈ ਕਿਉਂਕਿ ਉਸਦੀ ਪੰਜਾਬ ਵਿਰੋਧੀ ਸੋਚ ਕਾਰਨ ਲੋਕ੍ਯਾਂ ਨੇ ਉਨ੍ਹਾਂ ਨੂੰ ਹਰ ਚੋਣ ਵਿਚ ਬੁਰੀ ਤਰ੍ਹਾਂ ਨਕਾਰਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਆਗੂਆਂ ਦੀ ਪੰਜਾਬ ਦੇ ਵਿਕਾਸ ਤੇ ਭਲਾਈ ਲਈ ਨਾ ਤਾਂ ਕੋਈ ਨੀਤ ਹੈ ਤੇ ਨਾ ਹੀ ਨੀਅਤ ਕਿਉਂਕਿ ਉਨ੍ਹਾਂ ਦਾ ਮਕਸਦ ਕੇਵਲ ਤੇ ਕੇਵਲ ਪੰਜਾਬ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨਗੀ ਪ੍ਰਾਪਤ ਕਰਨਾ ਹੀ ਹੈ ਜਿਸ ਲਈ ਪੰਜਾਬ ਕਾਂਗਰਸ ਵਿਚ ਖਾਨਾਜੰਗੀ ਚੱਲ ਰਹੀ ਹੈ। ਸ. ਬਾਦਲ ਨੇ ਕਿਹਾ ਕਿ ਪੰਜਾਬ ਚਾਰੇ ਪਾਸੇ ਤੋਂ ਜ਼ਮੀਨ ਨਾਲ ਘਿਰਿਆ ਹੋਣ  ਕਰਕੇ ਮਜ਼ਬੂਤ ਬੁਨਿਆਦੀ ਢਾਂਚਾ ਉਸਦੀ ਸਭ ਤੋਂ ਵੱਡੀ ਲੋੜ ਹੈ ਜਿਸ ਨਾਲ ਨਿਵੇਸ਼ਕਾਂ ਨੂੰ ਖਿੱਚਿਆ ਜਾ ਸਕੇਗਾ।

WRITTEN BY