ਕਰਾਚੀ, 30 ਜਨਵਰੀ (ਪੀ. ਟੀ.)- ਪਾਕਿਸਤਾਨ ਦੇ ਸਿੰਧ ਸੂਬੇ ‘ਚ ਸ਼ਿਕਾਰਪੁਰ ਇਲਾਕੇ ‘ਚ ਇਕ ਸ਼ੀਆ ਮਸਜਿਦ ‘ਚ ਸ਼ਕਤੀਸ਼ਾਲੀ ਬੰਬ ਧਮਾਕਾ ਹੋਣ ਕਾਰਨ ਘੱਟ ਤੋਂ ਘੱਟ 25 ਲੋਕਾਂ ਦੀ ਮੌਤ ਹੋ ਗਈ ਹੈ ਅਤੇ 50 ਤੋਂ ਵੱਧ ਲੋਕ ਜ਼ਖਮੀ ਹੋ ਗਏ ਹਨ। ਇਹ ਲੋਕ ਸ਼ੁੱਕਰਵਾਰ ਦੀ ਨਮਾਜ਼ ਅਦਾ ਕਰਨ ਲਈ ਮਸਜਿਦ ‘ਚ ਮੌਜੂਦ ਸਨ। ਮੀਡੀਆ ਅਨੁਸਾਰ ਇਹ ਆਤਮਘਾਤੀ ਹਮਲਾ ਹੈ। ਮੌਤਾਂ ਦੀ ਗਿਣਤੀ ਵਧਣ ਦਾ ਖ਼ਦਸ਼ਾ ਜਾਹਰ ਕੀਤਾ ਜਾ ਰਿਹਾ ਹੈ ਕਿਉਂਕਿ ਕਈ ਜ਼ਖਮੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪੁਲਿਸ ਅਜੇ ਧਮਾਕੇ ਦੀ ਜਾਂਚ ਕਰ ਰਹੀ ਹੈ। ਗੌਰਤਲਬ ਹੈ ਕਿ ਸ਼ੀਆ ਮੁਸਲਮਾਨ ਪਾਕਿਸਤਾਨ ‘ਚ ਘੱਟ ਗਿਣਤੀ ਹੈ ਅਤੇ ਪਾਕਿਸਤਾਨ ‘ਚ ਇਸ ਸਮੂਹ ‘ਤੇ ਅਕਸਰ ਹਮਲੇ ਹੁੰਦੇ ਹਨ।


