Skip to content
Independent perspectives. Global stories.
BREAKING

ਸਵਾਈਨ ਫਲੂ ਦੇ ਸ਼ੱਕ ਵਿੱਚ ਨੌਜਵਾਨ ਦੀ ਮੌਤ, ਪਰਿਵਾਰਕ ਮੈਂਬਰਾਂ ਸਵਾਈਨ ਫਲੂ ਨਾ ਹੋਣ ਦੀ ਕੀਤੀ ਪੁਸ਼ਟੀ

Share this story

ਝਬਾਲ, 3 ਫਰਵਰੀ (ਗੁਰਮੀਤ ਸਿੰਘ ਝਬਾਲ)-ਅੱਜ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਐਮਾਂ ਖੁਰਦ ਦੇ ਰਹਿਣ ਵਾਲੇ ਜੈਲਵਜੀਤ ਸਿੰਘ ਪੁੱਤਰ ਸ. ਰਛਪਾਲ ਸਿੰਘ ਦੀ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਸਵਾਈਨ ਫਲੂ ਦੇ ਸ਼ੱਕ ਵਿੱਚ ਮੌਤ ਹੋ ਗਈ, ਜਿਸ ਕਾਰਨ ਪਰਿਵਾਰ ਵਾਲਿਆ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ, ਉਸ ਦੇ ਪਰਿਵਾਰਕ ਮੈਂਬਰਾਂ ਕਿਹਾ ਕਿ ਕੁਝ ਦਿਨ ਪਹਿਲਾਂ ਜੈਲਵਜੀਤ ਸਿੰਘ ਦਾ ਐਕਸੀਡੈਂਟ ਹੋਇਆ ਸੀ ਜਿਸ ਕਾਰਨ ਛਾਤੀ ਵਿੱਚ ਇੰਨਫੈਕਸ਼ਨ ਹੋ ਗਈ ਸੀ ਅਤੇ ਦਰਦਵੀ ਹੁੰਦੀ ਸੀ ਅਤੇ ਬੀਤੇ ਕੁਝ ਦਿਨ ਉਸ ਦੀ ਛਾਤੀ ਵਿੱਚ ਦਰਦ ਜ਼ਿਆਦਾ ਹੋਣ ਕਰਕੇ ਉਸ ਨੂੰ ਅੰਮ੍ਰਿਤਸਰ ਦੇ ਇਕ ਨਿਜੀ ਹਸਪਤਾਲ ਵਿੱਚ ਦਾਖਿਲ ਕਰਵਾਇਆ ਜਿੱਥੇ ਉਸ ਹਸਪਤਾਲ ਦੇ ਡਾਕਟਰਾਂ ਨੇ ਸਵਾਈਨ ਫਲੂ ਦੇ ਸ਼ੱਕ ਵਿੱਚ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਹਸਪਤਾਲ ਵਿੱਚ ਰੈਫਰ ਕਰ ਦਿੱਤਾ, ਪਰ ਗੁਰੂ ਰਾਮਦਾਸ ਹਸਪਤਾਲ ਦੇ ਡਾਕਟਰਾਂ

ਉਸ ਨੂੰ ਦਾਖਿਲ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਅਸੀਂ ਉਸ ਨੂੰ ਅੰਮ੍ਰਿਤਸਰ ਦੇ ਹੀ ਇਕ ਹੋਰ ਨਿੱਜੀ ਹਸਪਤਾਲ ਵਿਖੇ ਦਾਖਿਲ ਕਰਵਾਉਣ ਚਾਇਆ। ਪਰ ਉਸ ਹਸਪਤਾਲ ਦੇ ਡਾਕਟਰਾਂ ਨੇ ਵੀ ਉਸ ਨੂੰ ਦਾਖਿਲ ਕਰਨ ਤੋਂ ਇਨਕਾਰ ਕਰ ਦਿੱਤਾ ਤੇ ਅਖੀਰ ਅਸੀਂ ਉਸ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਲੈ ਕੇ ਗਏ ਤਾਂ ਉਥੇ ਬਣੇ ਵੱਖਰੇ ਵਾਰਡ ਵਿੱਚ ਦਾਖਲ ਕੀਤਾ ਗਿਆ। ਇਥੇ ਉਨ੍ਹਾਂ ਦੱਸਿਆ ਕਿ ਪੀ ਜੀ ਆਈ ਤੋਂ ਆਈ ਰਿਪੋਰਟ ਵਿੱਚ ਸਵਾਈਨ ਫਲੂ ਨੇਗੇਟਿਵ ਪਾਇਆ ਗਿਆ ਸੀ ਅਤੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਵੀ ਟੈਸਟ ਲਈ ਰਿਪੋਰਟ ਭੇਜੀ ਜਿਸ ਦੇ ਆਉਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ। ਇਸ ਮੌਕੇ ਪਰਿਵਾਰਕ ਮੈਂਬਰਾਂ ਜਿਨ੍ਹਾਂ ਵਿੱਚ ਮ੍ਰਿਤਕ ਦੀ ਮਾਤਾ ਕੁਲਦੀਪ ਕੌਰ, ਪਤਨੀ ਮਨਦੀਪ ਕੌਰ, ਭਰਾ ਜਰਮਨਜੀਤ ਸਿੰਘ, ਜੀਜਾ ਚਰਨਜੀਤ ਸਿੰਘ ਤੇ ਪਿੰਡ ਦੇ ਸਰਪੰਚ ਹਰਭਾਲ ਸਿੰਘ ਨੇ ਦੱਸਿਆ ਕਿ ਸਵਾਈਨ ਫਲੂ ਦੇ ਚੱਕਰ ਤੇ ਪਿੰਚ ਦੇ ਸਰਪੰਚ ਹਰਭਾਲ ਸਿੰਘ ਨੇ ਦੱਸਿਆ ਕਿ ਸਵਾਈਨ ਫਲੂ ਦੇ ਚੱਕਰੰ ਵਿੱਚ ਹੀ ਜੈਲਵਜੀਤ ਸਿੰਘ ਦੀ ਮੌਤ ਹੋਈ ਹੈ ਜਦ ਕਿ ਉਸ ਦੀ ਛਾਤੀ ਵਿੱਚ ਇਨਫੈਕਸ਼ਨ ਜ਼ਿਆਦਾ ਵਧ ਚੁੱਕੀ ਸੀ ਜੇਕਰ ਇਸ ਦਾ ਸਮੇਂ ਸਿਰ ਸਹੀ ਇਲਾਜ ਹੋ ਜਾਂਦਾ ਤਾਂ ਉਸ ਦੀ ਮੌਤ ਨਹੀਂ ਸੀ ਹੋਈ। ਉਨ੍ਹਾਂ ਮੰਗ ਕੀਤੀ ਕਿ ਜਿਹੜੀ ਰਿਪੋਰਟ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਕਰਵਾਈ ਗਈ ਹੈ ਉਹ ਰਿਪੋਰਟ ਸਾਨੂੰ ਦਿੱਤੀ ਜਾਵੇ ਤਾਂ ਜੋ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ। ਮ੍ਰਿਤਕ ਆਪਣੇ ਪਿੱਛੇ ਇਕ ਬੇਟਾ ਗੁਰਸ਼ਾਨ ਸਿੰਘ (4) ਦਾ ਛੱਡ ਗਿਆ। ਇਸ ਮੌਕੇ ਉਥੇ ਹਾਜ਼ਿਰ ਕੁਲਦੀਪ ਕੌਰ, ਅਮਨਦੀਪ ਕੌਰ, ਜਰਮਨਜੀਤ ਸਿੰਘ, ਚਰਨਜੀਤ ਸਿੰਘ, ਸਰਪੰਚ ਹਰਜੀਤ ਸਿੰਘ, ਸਰਪੰਚ ਹਰਭਾਲ ਸਿੰਘ, ਸੂਬੇਦਾਰ ਬਲਕਾਰ ਸਿੰਘ, ਤਲਵਿੰਦਰ ਸਿੰਘ, ਗੁਰਸਾਹਿਬ ਸਿੰਘ, ਬਲਦੇਵ ਸਿੰਘ, ਰਮਨਦੀਪ ਸਿੰਘ, ਸ. ਗੁਰਬੀਰ ਸਿੰਘ, ਸ. ਰਣਬੀਰ ਸਿੰਘ ਤੇ ਸਮੂਹ ਐਮਾਂ ਕਲਾਂ ਅਤੇ ਐਮਾਂ ਖੁਰਦ ਦੇ ਲੋਕ ਅੰਤਿਮ ਸਸਕਾਰ ਮੌਕੇ ਹਾਜ਼ਿਰ ਸਨ।

WRITTEN BY