Skip to content
Independent perspectives. Global stories.
BREAKING

ਪੈਟਰੋਲ 2.42 ਅਤੇ ਡੀਜ਼ਲ 2.25 ਪੈਸੇ ਪ੍ਰਤੀ ਲੀਟਰ ਸਸਤਾ

Share this story

Page-1_14 ਨਵੀਂ ਦਿੱਲੀ, 3 ਫਰਵਰੀ (ਪੀ. ਟੀ.)- ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਕਮੀ ਆਉਣ ਨਾਲ ਹੁਣ ਦੇਸ਼ ਵਾਸੀਆਂ ਨੂੰ ਵੀ ਇਸ ਦਾ ਲਾਭ ਮਿਲਣ ਲੱਗਾ ਹੈ। ਕੇਂਦਰ ਸਰਕਾਰ ਨੇ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਕਮੀ ਕਰਨ ਦਾ ਐਲਾਨ ਕੀਤਾ ਹੈ। ਪੈਟਰੋਲ ਦੀ ਕੀਮਤ ਵਿੱਚ 2.42 ਪੈਸੇ ਪ੍ਰਤੀ ਲੀਟਰ ਡੀਜ਼ਲ ਦੀ ਕੀਮਤ ਵਿੱਚ 2.25 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ। ਘਟਾਈਆਂ ਗਈਆਂ ਕੀਮਤਾਂ ਮੰਗਲਵਾਰ ਅੱਧੀ ਰਾਤ ਤੋਂ ਬਾਅਦ  ਲਾਗੂ ਹੋਣਗੀਆਂ।
ਜ਼ਿਕਰਯੋਗ ਹੈ ਕਿ ਅਗਸਤ 2014 ਤੋਂ ਬਾਅਦ ਹੁਣ ਤੱਕ ਦੇਸ਼ ਵਿੱਚ ਪੈਟਰੋਲ ਦੀ ਕੀਮਤ ਵਿੱਚ 10 ਵਾਰ ਅਤੇ ਅਕਤੂਬਰ 2014 ਦੇ ਬਾਅਦ ਡੀਜ਼ਲ ਦੀ ਕੀਮਤ ਵਿੱਚ 6 ਵਾਰ ਕਟੌਤੀ ਕੀਤੀ ਜਾ ਚੁੱਕੀ ਹੈ।

WRITTEN BY