Skip to content
Independent perspectives. Global stories.
BREAKING

ਜ਼ਿਲ੍ਹੇ ਵਿੱਚ ਸਿਹਤ ਅਤੇ ਸਿੱਖਿਆ ਦੇ ਖੇਤਰ ਨੂੰ ਉੱਚਾ ਚੁੱਕਣਾ ਹੈ ਮੁੱਖ ਮੰਤਵ : ਭਗਵੰਤ ਮਾਨ

Share this story

Page-3_17 ਬਰਨਾਲਾ, 7 ਫਰਵਰੀ (ਰਾਮ ਸਿੰਘ ਧਨੌਲਾ/ਕੁਲਦੀਪ ਸਿੰਘ)- ਜ਼ਿਲ੍ਹਾ ਪੱਧਰੀ ਵਿਜੀਲੈਂਸ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਚੇਅਰਮੈਨ-ਕਮ-ਮੈਂਬਰ ਪਾਰਲੀਮੈਂਟ ਸੰਗਰੂਰ ਸ. ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਸਥਾਨਕ ਰੈਡ ਕਰਾਸ ਭਵਨ ਵਿਖੇ ਹੋਏ। ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਮੇਰਾ ਮੁੱਖ ਮੰਤਵ ਜ਼ਿਲ੍ਹੇ ਵਿੱਚ ਸਿਹਤ ਅਤੇ ਸਿੱਖਿਆ ਦੇ ਖੇਤਰ ਨੂੰ ਉੱਚਾ ਚੁੱਕਣਾ ਹੈ। ਉਹਨਾਂ ਅਧਿਕਾਰੀਆਂ ਨੂੰ ਕਿਹਾ ਕਿ ਅਸੀਂ ਸਾਰੇ ਆਮ ਲੋਕਾਂ ਦੀ ਭਲਾਈ ਦੇ ਕੰਮਾਂ ਨੂੰ ਕਰਨ ਅਤੇ ਵੱਖ-ਵੱਖ ਪੱਧਰ ਦੀਆਂ ਸਕੀਮਾਂ ਜਾਂ ਯੋਜਨਾਵਾਂ ਰਾਹੀਂ ਆਮ ਲੋਕਾਂ ਨੂੰ ਸੁਵਿਧਾਵਾਂ ਦੇਣ ਲਈ ਵਚਨਬੱਧ ਹਾਂ। ਉਹਨਾਂ ਜਰੂਰਤਮੰਦ ਲੋਕਾਂ ਦੇ ਕੰਮ ਪਹਿਲ ਦੇ ਆਧਾਰ ਤੇ ਕਰਨ ਅਤੇ ਜ਼ਿਲ੍ਹੇ ਵਿੱਚ ਅਧਿਕਾਰੀਆਂ ਨੂੰ ਵਧੀਆਂ ਕੰਮ ਕਰਨ ਲਈ ਪ੍ਰੇਰਿਆ। ਮੀਟਿੰਗ ਦੌਰਾਨ ਡਿਪਟੀ

ਕਮਿਸ਼ਨਰ ਸ. ਗੁਰਲਵਲੀਨ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਇੱਕ ਟੀਮ ਵਾਂਗ ਜ਼ਿਲ੍ਹੇ ਵਿੱਚ ਕੇਂਦਰ ਜਾਂ ਰਾਜ ਸਰਕਾਰ ਦੀਆਂ ਵੱਖ-ਵੱਖ ਸਕੀਮਾਂ/ ਯੋਜਨਾਵਾਂ ਜਾਂ ਵਿਕਾਸ ਦੇ ਕੰਮਾਂ ਨੂੰ ਬਾਖੁਬੀ ਢੰਗ ਨਾਲ ਨੇਪਰੇ ਚਾੜਣ ਲਈ ਹਰ ਸੰਭਵ ਯਤਨ ਕੀਤਾ ਜਾਂਦਾ ਹੈ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਪਰਵੀਨ ਕੁਮਾਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਗਨਰੇਗਾ ਸਕੀਮ ਤਹਿਤ ਸਾਲ 2013-14 ਤੇ 2014-15 ਦੋਰਾਨ ਜ਼ਿਲ੍ਹੇ ਵਿੱਚ ਕੇਂਦਰ ਸਰਕਾਰ ਤੋਂ ਈ ਐਫ ਐਮ ਐਸ ਰਾਹੀਂ ਪਾਇਪਲਾਇਨ ਵਿਕਾਸ ਦੇ ਕੰਮ ਲਈ 625.35 ਲੱਖ ਰੁਪਏ ਖਰਚ ਕੀਤੇ ਗਏ ਹਨ ਅਤੇ ਵਿਕਾਸ ਫੰਡ ਲਾਭਪਾਤਰੀਆਂ ਨੂੰ ਸਿੱਧੇ ਤੌਰ ਤੇ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਇੰਦਰਾ ਆਵਾਸ ਯੋਜ਼ਨਾ ਤਹਿਤ ਲਗਭਗ 62.15 ਲੱਖ ਰੁਪਏ ਦੀ ਰਕਮ ਜ਼ਿਲ੍ਹੇ ਅੰਦਰ 83 ਘਰਾਂ ਦੀ ਰਿਪੇਅਰ ਅਤੇ 71 ਨਵੇਂ ਘਰਾਂ ਦੀ ਉਸਾਰੀ ਕੀਤੀ ਜਾ ਚੁੱਕੀ ਹੈ ਅਤੇ 2.85 ਲੱਖ ਰੁਪਏ ਨਾਲ 7 ਘਰਾਂ ਦੀ ਰਿਪੇਅਰ ਉਸਾਰੀ ਦਾ ਕੰਮ ਚੱਲ ਰਿਹਾ ਹੈ।
ਮੈਂਬਰ ਪਾਰਲੀਮੈਂਟ ਸ. ਭਗਵੰਤ ਮਾਨ ਨੇ ਸਿਹਤ ਵਿਭਾਗ ਨੂੰ ਜ਼ਿਲ੍ਹੇ ਅੰਦਰ ਡਾਇਲਸੀਜ਼ ਮਸ਼ੀਨ ਲਗਾਉਣ ਸਬੰਧੀ ਐਸਟੀਮੈਟ ਬਣਾਕੇ ਭੇਜਣ ਲਈ ਕਿਹਾ ਤਾਂ ਜੋ ਜਲਦ ਤੋਂ ਜਲਦ ਇਹ ਮਸ਼ੀਨ ਸਿਵਲ ਹਸਪਤਾਲ ਵਿੱਚ ਲਗਾਈ ਜਾ ਸਕੇ। ਇਸ ਮੌਕੇ ਡਾ. ਵਿਜੈ ਕੁਮਾਰ ਨੇ ਜਨਨੀ ਸੁਰੱਖਸ਼ਾ ਯੋਜਨਾ, ਜਨਨੀ ਸਿਸ਼ੂ ਸੁਰੱਖਸ਼ਾ ਕਾਰਿਕਰਮ, ਚਾਈਲਡ ਹੈਲਥ ਸਕੀਮ, ਫੈਮਲੀ ਪਲਾਨਿੰਗ, ਪੀ ਐਨ ਡੀ ਟੀ, ਰਾਸ਼ਟਰੀਯ ਕਿਸ਼ੋਰ ਸੁਰੱਖਸ਼ਾ ਕਾਰਿਕਰਮ ਆਦਿ ਸਕੀਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਆਪਣੀ ਕਾਰਗੁਜਾਰੀ ਬਾਰੇ ਜਾਣਕਾਰੀ ਦਿੱਤੀ। ਸ. ਭਗਵੰਤ ਮਾਨ ਨੇ ਕਿਹਾ ਕਿ ਆਮ ਲੋਕਾਂ ਦੀ ਭਲਾਈ ਦੀਆਂ ਵੱਧ ਤੋਂ ਵੱਧ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਲੋਕ ਜਾਗਰੂਕ ਹੋ ਸਕਣ ਅਤੇ ਲਾਭਪਾਤਰੀਆਂ ਦੀ ਗਿਣਤੀ ਵਧਾਉਣ ਤੇ ਜ਼ੋਰ ਦਿੱਤਾ ਜਾਵੇ ਤਾਂ ਜੋ ਜ਼ਿਲ੍ਹੇ ਦਾ ਹਰ ਜ਼ਰੂਰਤ ਮੰਦ ਵਿਅਕਤੀ ਸਰਕਾਰ ਦੀਆਂ ਸਕੀਮਾਂ/ ਯੋਜਨਾਵਾਂ ਦਾ ਭਰਪੂਰ ਲਾਹਾ ਲੈ ਸਕੇ ਅਤੇ ਆਪਣਾ ਜੀਵਨ ਪੱਧਰ ਉੱਚਾ ਚੁੱਕ ਸਕੇ। ਇਸ ਮੌਕੇ ਹੋਰਨਾ ਤੋਂ ਇਲਾਵਾ ਐਸ ਡੀ ਐਮ ਬਰਨਾਲਾ ਸ. ਅਮਰਵੀਰ ਸਿੰਘ ਸਿੱਧੂ, ਜ਼ਿਲ੍ਹਾ ਮਾਲ ਅਫ਼ਸਰ ਸ. ਗਗਨਦੀਪ ਸਿੰਘ, ਡੀ ਐਸ ਪੀ ਸਿਟੀ ਪਲਵਿੰਦਰ ਸਿੰਘ ਚੀਮਾ, ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਹਰਕੰਵਲਜੀਤ ਕੌਰ, ਮੇਜਰ ਸਿੰਘ ਅਤੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾ ਦੇ ਅਧਿਕਾਰੀ ਹਾਜ਼ਰ ਸਨ।

WRITTEN BY