ਚੰਡੀਗੜ੍ਹ, 8 ਫਰਵਰੀ, (ਪੀ. ਟੀ.)- ਸ਼੍ਰੋਮਣੀ ਅਕਾਲੀ ਦਲ ਆਉਂਦੀਆਂ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਆਪਣੇ ਪਾਰਟੀ ਚੋਣ ਨਿਸ਼ਾਨ ’ਤੇ ਲੜੇਗਾ। ਇਹ ਖੁਲਾਸਾ ਕਰਦਿਆਂ ਇਥੇ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸਕੱਤਰ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੇ ਉਮੀਦਵਾਰ ਆਉਂਦੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਵਿਚ ਪਾਰਟੀ ਦੇ ਚੋਣ ਨਿਸ਼ਾਨ ‘ਤਕੜੀ’ ’ਤੇ ਇਹ ਚੋਣਾਂ ਲੜਨਗੇ। ਉਹਨਾਂ ਦੱਸਿਆ ਕਿ ਪਾਰਟੀ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸਾਰੇ ਜ਼ਿਲ੍ਹਾ ਆਬਜ਼ਰਵਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਯਕੀਨੀ ਬਣਾਉਣ ਕਿ ਚੋਣ ਲੜਨ ਵਾਲੇ ਸਾਰੇ ਪਾਰਟੀ ਉਮੀਦਵਾਰ ਆਪਣੀ ਪਾਰਟੀ ਦੇ ਚੋਣ ਨਿਸ਼ਾਨ ’ਤੇ ਚੋਣਾਂ ਲੜਨ। ਉਹਨਾਂ ਕਿਹਾ ਕਿ ਚੋਣ ਨਿਸ਼ਾਨ ਲਈ ਅਥਾਰਟੀ ਲੈਟਰ ਪਾਰਟੀ ਦੇ ਮੁੱਖ ਦਫਤਰ ਵਿਚ ਤਿਆਰ ਕੀਤੇ ਗਏ ਹਨ ਅਤੇ ਇਹ ਬਿਨਾਂ ਦੇਰੀ ਦੇ ਪਾਰਟੀ ਆਬਜ਼ਰਵਰਾਂ ਨੂੰ ਸੌਂਪ ਦਿੱਤੇ ਜਾਣਗੇ। ਇਸ ਸਬੰਧੀ ਭਾਜਪਾ ਨੇ ਹਾਲੇ ਕੋਈ ਐਲਾਨ ਨਹੀਂ ਕੀਤਾ।



