ਬਰਨਾਲਾ, 9 ਫਰਵਰੀ (ਰਾਮ ਸਿੰਘ ਧਨੌਲਾ)- ਪੰਜਾਬ ਡੈਫ ਐਂਡ ਡੰਬ ਸਪੋਰਟਸ ਐਸੋਸੀਏਸ਼ਨ ਪਟਿਆਲਾ ਵੱਲੋਂ ਕਰਵਾਏ ਗਏ ਤੀਸਰੇ ਪੰਜਾਬ ਸਟੇਟ ਡੈਫ ਕਬੱਡੀ ਟੂਰਨਾਮੈਂਟ ਦੌਰਾਨ ਜ਼ਿਲ੍ਹਾ ਬਰਨਾਲਾ ਦੇ ਸਕੂਲ ਫਾਰ ਡੈਂਫ ਪਵਨ ਸੇਵਾ ਸੰਮਤੀ ਬਰਨਾਲਾ ਦੇ ਖਿਡਾਰੀ ਆਂ ਨੇ ਕਬੱਡੀ ਦਾ ਮੈਚ ਜਿੱਤ ਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਦੀਪਤੀ ਸ਼ਰਮਾ ਨੇ ਦੱਸਿਆ ਕਿ ਚੰਡੀਗੜ੍ਹ ਦੇ ਪੋਸਟ ਗ੍ਰੈਜੂਏਟ ਸਰਕਾਰੀ ਕਾਲਜ ਵਿਖੇ ਕਰਵਾਏ ਗਏ ਇਸ ਕਬੱਡੀ ਟੂਰਨਾਮੈਂਟ ਦੌਰਾਨ ਸਕੂਲ ਫਾਰ ਡੈਂਫ ਪਵਨ ਸੇਵਾ ਸੰਮਤੀ ਬਰਨਾਲਾ ਦੇ ਖਿਡਾਰੀਆਂ ਸਤਵੰਤ ਸਿੰਘ, ਜਗਸੀਰ ਸਿੰਘ, ਗੁਰਪ੍ਰੀਤ ਸਿੰਘ, ਜਗਸੀਰ ਸਿੰਘ, ਕਰਮਜੀਤ ਸਿੰਘ, ਕਿਰਨਦੀਪ ਸਿੰਘ, ਗੁਰਬਿੰਦਰ ਸਿੰਘ ਤੇ ਗੁਰਜਿੰਦਰ ਸਿੰਘ ਨੇ ਕਬੱਡੀ ਮੈਚ ਦੌਰਾਨ ਆਪਣੀ ਵਧੀਆਂ ਕਾਰਗੁਜ਼ਾਰੀ ਨਾਲ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ
ਖਿਡਾਰੀਆਂ ਨੇ ਭਾਗ ਲਿਆ। ਕਬੱਡੀ ਟੂਰਨਾਮੈਂਟ ਦੌਰਾਨ ਵਧੀਆਂ ਕਾਰਗੁਜ਼ਾਰੀ ਦਿਖਾਉਣ ਵਾਲੇ ਇੰਨ੍ਹਾਂ ਖਿਡਾਰੀਆਂ ਦਾ ਸਕੂਲ ਪਹੁੰਚਣ ਤੇ ਸਕੂਲ ਦੇ ਪ੍ਰਬੰਧਕਾਂ ਅਤੇ ਸਟਾਫ਼ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਸਕੂਲ ਦੇ ਪ੍ਰਧਾਨ ਬਸੰਤ ਗੋਇਲ, ਬਬੀਤ ਸ਼ਰਮਾ, ਕ੍ਰਿਸ਼ਨਾ, ਕਮਲਜੀਤ ਕੌਰ, ਨੀਤੂ, ਹਰਮੀਨ, ਸੁਖਵਿੰਦਰ ਕੌਰ, ਕੰਚਨ ਦੁਆ, ਸ਼ਿਵਾਂਗੀ, ਸਟੇਟ ਅਵਾਰਡੀ ਮਾਸਟਰ ਦਾਸ ਅਤੇ ਬੱਚਿਆਂ ਦੇ ਮਾਪਿਆਂ ਨੇ ਵੀ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ।



