ਝਬਾਲ, 9 ਫਰਵਰੀ (ਗੁਰਮੀਤ ਸਿੰਘ)- ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਰਹਿਨੁਮਾਈ ਹੇਠ ਚੱਲ ਰਹੀ ਸਥਾਨਿਕ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈਕੰ.ਪਬਲਿਕ ਸਕੂਲ ਝਬਾਲ ਦੇ ਵਿਦਿਆਰਥੀ ’ਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜਿਲ੍ਹਾ ਤਰਨ ਤਾਰਨ ਵੱਲੋਂ ਸੋਮਵਾਰ ਨੂੰ ਕਰਵਾਈ ਗਈ ਨੈਤਿਕ ਸਿੱਖਿਆ ਦੀ ਪ੍ਰਤਿਯੋਗਤਾ ਵਿੱਚ ਸਕੂਲ ਦੇ 398 ਵਿਦਿਆਰਥੀਆਂ ਨੇ ਭਾਗ ਲਿਆ ਜਿਨ੍ਹਾਂ ਵਿਚੋਂ 337 ਵਿਦਿਆਰਥੀਆ ਨੇ ਅਵੱਲ ਆਉਦਿਆਂ ਏ,ਬੀ ਅਤੇ ਬੀ ਪਲੱਸ ਗਰੇਡ ਹਾਸਲ ਕੀਤੇ । ਜਿਨ੍ਹਾਂ ਵਿਚੋਂ 7 ਵਿਦਿਆਰਥੀਆਂ ਨੇ ਵਿਸ਼ੇਸ਼ ਸਨਮਾਨ ਹਾਸਲ ਕਰਕੇ ਆਪਣੇ ਸਕੂਲ ਅਤੇ ਮਾਤਾ ਪਿਤਾ ਦਾ ਮਾਣ ਵਧਾਇਆ। ਇਸ ਮੌਕੇ ਜਾਣਕਾਰੀ ਦੇਦਿਆਂ ਸਕੂਲ ਪ੍ਰਿਸੀਪਲ ਮੈਡਮ ਉਰਮਿੰਦਰ ਕੌਰ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਸੁਮਨਦੀਪ ਕੌਰ ਜਮਾਤ ਅੱਠਵੀਂ ਨੇ ਨੌਂ ਹਜ਼ਾਰ ਵਿਦਿਆਰਥੀਆਂ ਵਿਚੋਂ ਕਰਵਾਈ ਗਈ ਇਸ ਪ੍ਰਤੀਯੋਗਤਾ ਵਿਚੋਂ ਜਿਲ੍ਹਾ ਪੱਧਰ ਤੇ ਦੂਸਰਾ
ਸਥਾਨ ਪ੍ਰਾਪਤ ਕੀਤਾ ਹੈ। ਬੱਚਿਆਂ ਨੂੰ ਸੰਬੋਧਨ ਕਰਦੇ ਹੋੲ ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਪ੍ਰਬੰਧਕ ਹਰਜਿੰਦਰ ਸਿੰਘ ਮਾਣਕਪੁਰੀਆ ਨੇ ੇ ਕਿਹਾ ਕਿ ਅੱਜ ਦੇ ਆਧੁਨਿਕ ਸਮੇਂ ਵਿੱਚ ਵਿਦਿਆਰਥੀਆਂ ਨੂੰ ਵਿਦਿਆ ਦੇ ਨਾਲ-ਨਾਲ ਨੈਤਿਕ ਕਦਰਾਂ ਕੀਮਤਾਂ ਪ੍ਰਤੀ ਵੀ ਸਿਖਿਅਕ ਹੋਣਾਂ ਚਾਹੀਦਾ ਹੈ,ਕਿਉਂਕਿ ਸਾਡੀ ਜਿੰਦਗੀ ਦਾ ਬਹੁਤਾ ਤਾਣਾ-ਬਾਣਾ ਇਨ੍ਹਾਂ ਨਾਲ ਹੀ ਬੁਣਿਆ ਹੁੰਦਾ ਹੈ। ਉਹਨਾਂ ਨੇ ਕਿਹਾ ਕਿ ਮੈਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਇਸ ਸਕੂਲ ਦੇ ਸਭ ਤੋਂ ਵੱਧ ਬੱਚਿਆਂ ਨੇ ਇਸ ਪ੍ਰਤੀਯੋਗਤਾ ਵਿੱਚ ਹਿੱਸਾ ਲਿਆ ਅਤੇ ਸਨਮਾਨ ਪ੍ਰਾਪਤ ਕੀਤੇ ਹਨ। ਇਸ ਮੌਕੇ ਸਟੱਡੀ ਸਰਕਲ ਦੇ ਕਰਮਜੀਤ ਸਿੰਘ ਗੱਗੋਬੂਆ, ਡਾ. ਬਲਬੀਰ ਸਿੰਘ ਦੋਦੇ, ਅਮਰਜੀਤ ਸਿੰਘ ਸੁਰਸਿੰਘ, ਜਗਮੋਹਨ ਸਿੰਘ, ਸੁਖਚੈਨ ਸਿੰਘ, ਰਾਜ ਗੁਰਦੇਵ ਸਿੰਘ, ਸ਼ਿੰਦਰਪਾਲ ਸਿੰਘ, ਕਰਨਜੀਤ ਸਿੰਘ ਆਦਿ ਨੇ ਸਕੂਲ ਪ੍ਰਿਸੀਪਲ ਮੈਡਮ ਉਰਮਿੰਦਰ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਭਾਰੀ ਰੁਝੇਵਿਆਂ ਦੌਰਾਂਨ ਵੀ ਬੱਚਿਆਂ ਦੇ ਉਜਵਲ ਭਵਿੱਖ ਲਈ ਸਮਾਂ ਦਿੱਤਾ ਗਿਆ ਹੈ। ਪ੍ਰਬੰਧਕਾਂ ਵੱਲੋਂ ਇਸ ਸਮੇਂ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਭੇਂਟ ਕੀਤੇ। ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ਮੈਡਮ ਉਰਮਿੰਦਰ ਕੌਰ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਕੀਤੇ ਇਸ ਉਪਰਾਲੇ ਦੀ ਤਹਿ ਦਿਲੋਂ ਪ੍ਰਸ਼ੰਸਾ ਕਰਦੇ ਹਨ ਕਿਉਂਕਿ ਸਮੇਂ ਦੀ ਮੁੱਖ ਲੋੜ ਹੈ ਕਿ ਇਸ ਤਰ੍ਹਾਂ ਦੇ ਯਤਨ ਕਰਕੇ ਨੌਜਵਾਨ ਪੀੜ੍ਹੀ ਨੂੰ ਹੋਂਦ ਨਾਲ ਜੁੜੇ ਰਹਿਣ ਲਈ ਪ੍ਰੇਰਤ ਕੀਤਾ ਜਾ ਸਕੇ। ਇਸੇ ਮੌਕੇ ਤੇ ਸਕੂਲ ਦਾ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।



