Skip to content
Independent perspectives. Global stories.
BREAKING

ਜ਼ਿਲ੍ਹਾ ਜਲੰਧਰ ਦੀਆਂ 8 ਨਗਰ ਕੌਂਸਲਾਂ ਦੀ ਚੋਣ 25 ਫਰਵਰੀ ਨੂੰ

Share this story

Page-1_23 ਜ¦ਧਰ, 9 ਫਰਵਰੀ (ਸੁਖਵਿੰਦਰ ਦਕੋਹਾ)- ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਪੰਜਾਬ ਵਿਚ ਕਰਵਾਈਆਂ ਜਾ ਰਹੀਆਂ ਨਗਰ ਕੌਂਸਲ ਚੋਣਾਂ ਦੇ ਦੌਰਾਨ ਜ¦ਧਰ ਜ਼ਿਲ੍ਹੇ ਦੀਆਂ 11 ਨਗਰ ਕੌਂਸਲਾਂ ਵਿਚੋਂ 8 ਨਗਰ ਕੌਂਸਲਾਂ ਦੀ ਚੋਣ 25 ਫਰਵਰੀ ਨੂੰ ਕਰਵਾਈ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਜ¦ਧਰ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਲੋਹੀਆਂ ਖਾਸ, ਨੂਰਮਹਿਲ, ਆਦਮਪੁਰ, ਕਰਤਾਰਪੁਰ, ਅਲਾਵਲਪੁਰ, ਫਿਲੌਰ, ਨਕੋਦਰ ਅਤੇ ਮਹਿਤਪੁਰ ਕਸਬਿਆਂ ਦੀਆਂ ਨਗਰ ਕੌਂਸਲ ਚੋਣਾਂ ਕਰਵਾਈਆਂ ਜਾਣਗੀਆਂ ਜਦਕਿ ਜ਼ਿਲ੍ਹੇ ਦੇ ਤਿੰਨ ਕਸਬਿਆਂ ਭੋਗਪੁਰ, ਗੁਰਾਇਆ ਅਤੇ ਸ਼ਾਹਕੋਟ ਦੀਆਂ ਨਗਰ ਪੰਚਾਇਤਾਂ ਦੀ ਚੋਣ ਮਿਆਦ ਪੂਰੀ ਨਾ ਹੋਣ ਕਰਕੇ ਅਜੇ ਆਪਣਾ ਕੰਮ ਕਰਨਗੀਆਂ।

ਉਨ੍ਹਾਂ ਦੱਸਿਆ ਕਿ ਲੋਹੀਆਂ ਖਾਸ ਦੇ 13, ਨੂਰਮਹਿਲ ਦੇ 13, ਆਦਮਪੁਰ ਦੇ 13, ਕਰਤਾਰਪੁਰ ਦੇ 15, ਅਲਾਵਲਪੁਰ ਦੇ 11, ਫਿਲੌਰ ਦੇ 15, ਨਕੋਦਰ ਦੇ 17 ਅਤੇ ਮਹਿਤਪੁਰ ਦੇ 13 ਵਾਰਡਾਂ ਲਈ 110 ਕੌਂਸਲਰਾਂ ਦੀ ਚੋਣ ਕੀਤੀ ਜਾਵੇਗੀ। ਇਨ੍ਹਾਂ ਵਿਚੋਂ 45 ਸੀਟਾਂ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਅਤੇ 8 ਸੀਟਾਂ ਪਛੜੀਆਂ ਸ਼੍ਰੇਣੀਆਂ ਦੇ ਉਮੀਦਵਾਰਾਂ ਲਈ ਰਾਖਵੀਆਂ ਕੀਤੀਆਂ ਗਈਆਂ ਹਨ ਜਦਕਿ 57 ਸੀਟਾਂ ’ਤੇ ਜਨਰਲ ਉਮੀਦਵਾਰ ਚੁਣੇ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਵਿਚ 33 ਫੀਸਦੀ ਸੀਟਾਂ ਔਰਤਾਂ ਲਈ ਰਾਖਵੀਆਂ ਰੱਖੀਆਂ ਗਈਆਂ ਹਨ ਅਤੇ ਇਨ੍ਹਾਂ ਵਿਚੋਂ ਅੱਗੋਂ ਅਨੁਸੂਚਿਤ ਜਾਤੀ ਔਰਤਾਂ ਨੂੰ ਵੀ ਰਾਖਵਾਂਕਰਨ ਦਿੱਤਾ ਗਿਆ ਹੈ। ਸ੍ਰੀ ਯਾਦਵ ਨੇ ਦੱਸਿਆ ਕਿ ਨਗਰ ਕੌਂਸਲ ਦੀਆਂ ਚੋਣਾਂ ਵਾਸਤੇ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ 10 ਫਰਵਰੀ ਨੂੰ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਦਾਖ਼ਲ ਹੋਣੇ ਸ਼ੁਰੂ ਹੋ ਜਾਣਗੇ ਅਤੇ ਇਹ 13 ਫਰਵਰੀ ਤੱਕ ਦਾਖ਼ਲ ਕਰਵਾਏ ਜਾ ਸਕਣਗੇ। ਉਨ੍ਹਾਂ ਕਿਹਾ ਕਿ ਨਾਮਜ਼ਦਗੀਆਂ ਸਵੇਰੇ 11 ਵਜੇ ਤੋਂ ਸ਼ਾਮ 3 ਵਜੇ ਤੱਕ ਦਾਖ਼ਲ ਕੀਤੀਆਂ ਜਾਣਗੀਆਂ। 14 ਫਰਵਰੀ ਨੂੰ ਕਾਗਜ਼ਾਂ ਦੀ ਪੜਤਾਲ ਹੋਵੇਗੀ ਅਤੇ ਉਮੀਦਵਾਰਾਂ ਵੱਲੋਂ 16 ਫਰਵਰੀ ਤੱਕ ਆਪਣੇ ਕਾਗਜ਼ ਵਾਪਸ ਲਏ ਜਾ ਸਕਣਗੇ। 25 ਫਰਵਰੀ ਨੂੰ ਵੋਟਾਂ ਪੈਣ ਦਾ ਅਮਲ ਪੂਰਾ ਹੋਣ ਦੇ ਨਾਲ ਹੀ ਚੋਣ ਬੂਥਾਂ ’ਤੇ ਹੀ ਪੋ¦ਿਗ ਸਟਾਫ ਵੱਲੋਂ ਵੋਟਾਂ ਦੀ ਗਿਣਤੀ ਸ਼ੁਰੂ ਕਰ ਦਿੱਤੀ ਜਾਵੇਗੀ ਅਤੇ ਮੌਕੇ ’ਤੇ ਹੀ ਨਤੀਜਿਆਂ ਦਾ ਐਲਾਨ ਕਰ ਦਿੱਤਾ ਜਾਵੇਗਾ।

WRITTEN BY