ਸੰਗਰੂਰ, 10 ਫਰਵਰੀ (ਹਰਜੀਤ ਸਿੰਘ ਹਸਨਪੁਰੀ) ਪੰਜਾਬ ਅਤੇ ਯੂ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਵੱਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਵੱਖ ਵੱਖ ਵਿਭਾਗਾਂ ਦੇ ਸੈਂਕੜੇ ਮੁਲਾਜ਼ਮਾਂ ਨੇ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਅਕਾਲੀ ਭਾਜਪਾ ਸਰਕਾਰ ਵੱਲੋਂ ਮੁਲਾਜ਼ਮ ਮੰਗਾਂ ਬਾਰੇ ਸੰਘਰਸ਼ ਕਮੇਟੀ ਨਾਲ ਕੀਤੇ ਸਮਝੌਤੇ ਨੂੰ ਲਾਗੂ ਕਰਨ ਤੋਂ ਟਾਲਮਟੋਲ ਕਰਨ, ਲਗਾਤਾਰ ਮੁਲਾਜਮ ਵਿਰੋਧੀ ਫੈਸਲੇ ਕਰਨ ,ਲੱਕ ਤੋੜਵੀਂ ਮਹਿੰਗਾਈ, ਤੇਜੀ ਨਾਲ ਵੱਧ ਰਹੇ ਭ੍ਰਿਸ਼ਟਾਚਾਰ ਅਤੇ ਬੇਰੁਜ਼ਗਾਰੀ ਲੋਕ ਅਤੇ ਮੁਲਾਜ਼ਮ ਘੋਲਾਂ ਨੂੰ ਜਬਰ ਨਾਲ ਦਬਾਉਣ ਵਾਲੀ ਨੀਤੀ ਅਤੇ ਵਿਧਾਨ ਸਭਾ ਵੱਲੋਂ ਪਾਸ ਕੀਤੇ ਸਰਕਾਰੀ ਤੇ ਨਿੱਜੀ ਜਾਇਦਾਦ ਨੁਕਸਾਨ ਰੋਕੂ ਬਿਲ ਦੇ ਵਿਰੋਧ ਵਿੰਚ ਧਰਨਾ ਦਿੱਤਾ ਅਤੇ ਸ਼ਹਿਰ ਵਿੱਚ ਮੁਜਾਹਰਾ ਕਰਕੇ ਸਰਕਾਰ ਵਿਰੋਧੀ ਨਾਅਰੇ ਲਾਏ। ਜਿਲ਼੍ਹੇ ਦੇ ਵੱਖ ਵੱਖ ਹਿੱਸਿਆਂ ਤੋਂ ਪੁੱਜੇ ਸੈਂਕੜੇ ਮੁਲਾਜ਼ਮਾਂ ਦੇ ਇਸ ਧਰਨੇ ਤੇ ਰੋਸ ਮੁਜਾਹਰੇ ਦੀ ਅਗਵਾਈ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਕਨਵੀਨਰਾਂ ਸਰਵ ਸ਼੍ਰੀ ਸਵਰਨਜੀਤ ਸਿੰਘ ,ਜੀਤ ਸਿੰਘ ਬੰਗਾਂ, ਪ੍ਰਤਾਪ ਸਿੰਘ ਮਾਗਟ, ਬੰਤ ਸਿੰਘ ਅਤੇ ਚਮਕੌਰ ਸਿੰਘ ਖੇੜੀ ਨੇ ਕੀਤੀ।



