ਜ¦ਧਰ, 11 ਫਰਵਰੀ (ਸੁਖਵਿੰਦਰ ਦਕੋਹਾ)- ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜ¦ਧਰ ਜ਼ਿਲ੍ਹੇ ਦੀਆਂ 6 ਨਗਰ ਕੌਂਸਲਾਂ ਅਤੇ 2 ਨਗਰ ਪੰਚਾਇਤਾਂ ਦੀਆਂ 25 ਫਰਵਰੀ ਨੂੰ ਕਰਵਾਈਆਂ ਜਾ ਰਹੀਆਂ ਆਮ ਚੋਣਾਂ ਲਈ 185 ਪੋ¦ਿਗ ਪਾਰਟੀਆਂ ਦੀ ਤਾਇਨਾਤੀ ਕੀਤੀ ਜਾਵੇਗੀ ਅਤੇ ਚੋਣ ਅਮਲੇ ਦੀਆਂ ਰਿਹਰਸਲਾਂ 15 ਅਤੇ 21 ਫਰਵਰੀ ਨੂੰ ਕਰਵਾਈਆਂ ਜਾਣਗੀਆਂ। ਇਹ ਜਾਣਕਾਰੀ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਜ¦ਧਰ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਐਨ ਆਈ ਸੀ ਦਫ਼ਤਰ ਵਿਖੇ ਇਨ੍ਹਾਂ ਚੋਣਾਂ ਸਬੰਧੀ ਰੈਂਡੇਮਾਈਜ਼ੇਸ਼ਨ ਦਾ ਜਾਇਜ਼ਾ ਲੈਣ ਮੌਕੇ ਦਿੱਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਇਨ੍ਹਾਂ ਚੋਣਾਂ ’ਚ ਔਰਤ ਕਰਮਚਾਰੀਆਂ ਨੂੰ ਪੋ¦ਿਗ ਡਿਊਟੀ ਤੋਂ ਛੋਟ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਆਦਮਪੁਰ, ਅਲਾਵਲਪੁਰ, ਕਰਤਾਰਪੁਰ, ਨਕੋਦਰ, ਫਿਲੌਰ ਤੇ ਨੂਰਮਹਿਲ ਨਗਰ ਕੌਂਸਲਾਂ ਅਤੇ ਲੋਹੀਆਂ ਖਾਸ ਅਤੇ ਮਹਿਤਪੁਰ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ 121 ਬੂਥ ਬਣਾਏ ਗਏ ਹਨ।
ਉਨ੍ਹਾਂ ਦੱਸਿਆ ਕਿ ਚੋਣਾਂ ਲਈ ਇਲੈਕਟ੍ਰਾਨਿਕ ਮਸ਼ੀਨਾਂ ਦੀ ਪਹਿਲੀ ਚੈਕਿੰਗ ਹੋ ਚੁੱਕੀ ਹੈ ਜਦਕਿ ਦੂਸਰੀ ਚੈਕਿੰਗ ਸਬੰਧਤ ਰਿਟਰਨਿੰਗ ਅਫ਼ਸਰ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 24 ਫਰਵਰੀ 2015 ਨੂੰ ਸਵੇਰੇ 9 ਵਜੇ ਪੋ¦ਿਗ ਪਾਰਟੀਆਂ ਨੂੰ ਚੋਣ ਸਮੱਗਰੀ ਦੀ ਵੰਡ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਆਦਮਪੁਰ ਦੀਆਂ ਚੋਣਾਂ ਲਈ 13, ਅਲਾਵਲਪੁਰ ਲਈ 11, ਕਰਤਾਰਪੁਰ ਲਈ 16, ਨਕੋਦਰ ਲਈ 27, ਫਿਲੌਰ ਲਈ 15 ਅਤੇ ਨੂਰਮਹਿਲ ਲਈ 13 ਬੂਥ ਬਣਾਏ ਗਏ ਹਨ ਜਦਕਿ ਨਗਰ ਪੰਚਾਇਤ ਮਹਿਤਪੁਰ ਅਤੇ ਲੋਹੀਆਂ ਖਾਸ ਲਈ ਵੀ 13-13 ਬੂਥ ਬਣਾਏ ਗਏ ਹਨ।



