Skip to content
Independent perspectives. Global stories.
BREAKING

ਮੁੱਖ ਮੰਤਰੀ ਵੱਲੋਂ ਸ਼ਹਿਰਾਂ ਦੇ ਸਮੁੱਚੇ ਵਿਕਾਸ ਲਈ ਕੇਂਦਰ ਪਾਸੋਂ 5187.75 ਕਰੋੜ ਦੀ ਮੰਗ

Share this story

ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਵੈਂਕੱਈਆ ਨਾਇਡੂ ਨਾਲ ਮੀਟਿੰਗ

Page-1_03 ਜਲੰਧਰ/ਨਵੀਂ ਦਿੱਲੀ, 12 ਫਰਵਰੀ-ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਸੂਬੇ ਦੇ ਸਾਰੇ 165 ਸ਼ਹਿਰਾਂ ਤੇ ਕਸਬਿਆਂ ਨੂੰ ਸੜਕਾਂ ਅਤੇ ਸਟਰੀਟ ਲਾਈਟਾਂ ਦਾ ਨੈਟਵਰਕ ਮੁਹੱਈਆ ਕਰਵਾਉਣ ਤੋਂ ਇਲਾਵਾ ਜਲ ਸਪਲਾਈ ਤੇ ਸੀਵਰੇਜ ਦੀਆਂ 100 ਫੀਸਦੀ ਸੁਵਿਧਾਵਾਂ ਯਕੀਨੀ ਬਣਾਉਣ ਲਈ ਤੁਰੰਤ 5187.75 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਲਈ ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਨੂੰ ਅਪੀਲ ਕੀਤੀ ਹੈ। ਮੁੱਖ ਮੰਤਰੀ ਅੱਜ ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਵੈਂਕੱਈਆ ਨਾਇਡੂ ਨੂੰ ਉਨ੍ਹਾਂ ਦੀ ਰਿਹਾਇਸ਼ ’ਤੇ ਮਿਲੇ ਅਤੇ ਉਨ੍ਹਾਂ ਨੇ ਸੜਕਾਂ ਦੇ ਆਧੁਨਿਕੀਕਰਨ ਅਤੇ ਇਨ੍ਹਾਂ ਦਾ ਪੱਧਰ ਉੱਚਾ ਚੁੱਕਣ ਅਤੇ ਸਟਰੀਟ ਲਾਈਟਾਂ ਤੋਂ ਇਲਾਵਾ 30 ਕਸਬਿਆਂ ਲਈ ਜਲ ਸਪਲਾਈ ਦੀ ਸਹੂਲਤ, 79 ਕਸਬਿਆਂ ਲਈ ਸੀਵਰੇਜ ਅਤੇ 86

ਕਸਬਿਆਂ ਵਿੱਚ ਸੀਵੇਜ ਟਰੀਟਮੈਂਟ ਪਲਾਂਟ ਦੀ ਸਹੂਲਤ ਸਥਾਪਤ ਕਰਨ ਵਾਸਤੇ ਇਸ ਰਾਸ਼ੀ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ 94 ਕਸਬਿਆਂ ਵਿੱਚ ਜਲ ਸਪਲਾਈ, 45 ਕਸਬਿਆਂ ਵਿੱਚ ਸੀਵਰੇਜ ਅਤੇ 38 ਕਸਬਿਆਂ ਵਿੱਚ ਸੀਵੇਜ ਟਰੀਟਮੈਂਟ ਪਲਾਂਟ ਦੀ ਸਹੂਲਤ ਦਾ ਟੀਚਾ ਪ੍ਰਾਪਤ ਹਾਸਲ ਕਰ ਲਵੇਗੀ। ਇਕ ਹੋਰ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਨੇ 12 ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਮੁਹਾਲੀ, ਨਿਊ ਚੰਡੀਗੜ੍ਹ, ਜ਼ੀਰਕਪੁਰ, ਡੇਰਾ ਬਸੀ, ਖਰੜ, ਤਰਨ ਤਾਰਨ, ਸ੍ਰੀ ਮੁਕਤਸਰ ਸਾਹਿਬ, ਜਲੰਧਰ, ਬਠਿੰਡਾ ਅਤੇ ਪਟਿਆਲਾ ਨੂੰ ਸਮਾਰਟ ਸਿਟੀ ਸਕੀਮ ਹੇਠ ਲਿਆਉਣ ਲਈ ਸ੍ਰੀ ਨਾਇਡੂ ਨੂੰ ਆਖਿਆ। ਉਨ੍ਹਾਂ ਕਿਹਾ ਕਿ ਲੁਧਿਆਣਾ ਤੇ ਅੰਮ੍ਰਿਤਸਰ ਦੀ 10-10 ਲੱਖ ਤੋਂ ਵੱਧ ਆਬਾਦੀ ਹੈ, ਇਸ ਕਰਕੇ ਇਨ੍ਹਾਂ ਸ਼ਹਿਰਾਂ ਨੂੰ ਵੀ ਇਸ ਸਕੀਮ ਵਿੱਚ ਸ਼ਾਮਲ ਕੀਤਾ ਜਾਵੇ। ਇਸੇ ਤਰ੍ਹਾਂ ਸ. ਬਾਦਲ ਨੇ ਦੋ ਪ੍ਰਮੁੱਖ ਧਾਰਮਿਕ ਕਸਬਿਆਂ ਤਰਨ ਤਾਰਨ ਤੇ ਸ੍ਰੀ ਮੁਕਤਸਰ ਸਾਹਿਬ ਨੂੰ ਇਸ ਸਕੀਮ ਦਾ ਹਿੱਸਾ ਬਣਾਉਣ ਲਈ ਕਿਹਾ।
ਅੰਮ੍ਰਿਤਸਰ ਨੂੰ ਹੈਰੀਟੇਜ ਸਿਟੀ ਡਿਵੈਲਪਮੈਂਟ ਐਂਡ ਆਗਮਨਟੇਸ਼ਨ ਯੋਜਨਾ ਹੇਠ ਲਿਆਉਣ ਲਈ ਸ੍ਰੀ ਨਾਇਡੂ ਦਾ ਧੰਨਵਾਦ ਕਰਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇਸ ਸਕੀਮ ਦਾ ਨੀਂਹ ਪੱਥਰ ਅੰਮ੍ਰਿਤਸਰ ਵਿਖੇ ਰੱਖਣ ਦੀ ਅਪੀਲ ਕੀਤੀ।  ਉਨ੍ਹਾਂ ਨੇ ਕੇਂਦਰੀ ਮੰਤਰੀ ਦਾ ਇਸ ਪ੍ਰਾਜੈਕਟ ਲਈ 69.31 ਕਰੋੜ ਰੁਪਏ ਪ੍ਰਵਾਨ ਕਰਨ ਲਈ ਵੀ ਧੰਨਵਾਦ ਕੀਤਾ। ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੇ ਪ੍ਰਮੁੱਖ ਸਕੱਤਰ ਸ੍ਰੀ ਐਸ.ਕੇ. ਸੰਧੂ, ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੇ.ਜੇ.ਐਸ. ਚੀਮਾ ਅਤੇ ਸਕੱਤਰ ਸਥਾਨਕ ਸਰਕਾਰ ਸ੍ਰੀ ਅਸ਼ੋਕ ਕੁਮਾਰ ਗੁਪਤਾ ਹਾਜ਼ਰ ਸਨ।

WRITTEN BY