ਸੰਗਰੂਰ, 13 ਫਰਵਰੀ (ਹਰਜੀਤ ਸਿੰਘ ਹਸਨਪੁਰੀ)- ਪਿਛਲੇ ਤਕਰੀਬਨ ਇੱਕ ਹਾਦਸੇ ਤੋਂ ਸਰਕਾਰੀ ਸਕੂਲਾਂ ਵਿੱਚ ਕੰਮ ਕਰ ਰਹੇ ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਨੇ ਪੰਜਾਬ ਸਰਕਾਰ ਦੀ ਵਾਅਦਾਖ਼ਿਲਾਫੀ ਵਿਰੁੱਧ ਜਿੱਥੇ ਨਗਰ ਕੌਸ਼ਲ ਚੋਣਾਂ ਦੌਰਾਨ ਅਕਾਲੀ ਭਾਜਪਾ ਉਮੀਦਵਾਰਾਂ ਦਾ ਵਿਰੋਧ ਕਰਨ ਦੀ ਰੂਪ ਰੇਖਾ ਤੈਅ ਕਰਨ ਦਾ ਮਨ ਬਣਾਇਆ ਹੈ, ਉ¤ਥੇ ਅਗਾਮੀ ਜਿਮਨੀ ਚੋਣ ਦੌਰਾਨ ਪੱਕਾ ਮੋਰਚਾ ਲਗਾਉਣ ਦੇ ਮਾਮਲੇ ’ਤੇ ਗੰਭੀਰ ਵਿਚਾਰ ਕਰਨ ਲਈ ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਨੇ 14 ਫਰਵਰੀ ਨੂੰ ਲੁਧਿਆਣਾ ਵਿੱਚ ਸੂਬਾ ਪੱਧਰੀ ਮੀਟਿੰਗ ਸੱਦ ਲਈ ਹੈ। ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਦੇ ਸੂਬਾਈ ਪ੍ਰਧਾਨ ਅਜਮੇਰ ਸਿੰਘ ਔਲਖ ਅਤੇ ਸੂਬਾਈ ਪ੍ਰਧਾਨ ਅਜਮੇਰ ਸਿੰਘ ਔਲਖ ਅਤੇ ਸੂਬਾਈ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਨੀਲੋਵਾਲ ਨੇ ਦੱਸਿਆ ਕਿ ਸਿੱ੍ਯਖਿਆ ਪ੍ਰੋਵਾਈਡਰ ਅਧਿਆਪਕ ਪਿਛਲੇ ਨੌਂ ਸਾਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਮਿਹਨਤ ਨਾਲ ਕੰਮ ਕਰ ਰਹੇ ਹਨ
ਪਰ ਤਤਕਾਲੀ ਸਿੱਖਿਆ ਮੰਤਰੀ ਸੇਵਾ ਸਿੰਘ ਸੇਖਵਾਂ ਵੱਲੋ 2011 ਵਿੱਚ ਅਧਿਆਪਕਾਂ ਨੂੰ ਰੈਗੂਲਰ ਕਰਨ ਸਮੇਤ ਮੰਨੀਆਂ ਸਮੂਹ ਮੰਗਾਂ ਪ੍ਰਤੀ ਸਰਕਾਰ ਨੇ ਪਿਛਲੇ ਢਾਈ ਸਾਲ ਤੋਂ ਚੁੱਪ ਅਖਤਿਆਰ ਕੀਤੀ ਹੋਈ ਹੈ। ਆਗੂਆਂ ਨੇ ਕਿਹਾ ਕਿ ਸੰਘਰਸ਼ ਕਰਦੇ ਅਧਿਆਪਕਾਂ ਨੂੰ ਹਰ ਵਾਰ ਮੀਟਿੰਗਾਂ ਦੇ ਕੇ ਸਰਕਾਰ ਮਹਿਜ਼ ਡੰਗ ਟਪਾਈ ਕਰ ਰਹੀ ਹੈ।



