Skip to content
Independent perspectives. Global stories.
BREAKING

ਮਿਉਂਸਪਲ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੀ ਰਾਜ ਪੱਧਰੀ ਤਾਲਮੇਲ ਕਮੇਟੀ ਦੀ ਮੀਟਿੰਗ

Share this story

ਡਾ. ਚੀਮਾ ਤੇ ਤੀਕਸ਼ਣ ਸੂਦ ਵੱਲੋਂ ਪਾਰਟੀ ਵਰਕਰਾਂ ਨੂੰ ਗਠਜੋੜ ਦੇ ਉਮੀਦਵਾਰਾਂ ਨੂੰ ਜਿਤਾਉਣ ਦਾ ਸੱਦਾ
Page-3_06 ਜਲੰਧਰ/ਚੰਡੀਗੜ੍ਹ, 14 ਫਰਵਰੀ- ਮਿਉਂਸਪਲ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਵੱਲੋਂ ਗਠਜੋੜ ਦੇ ਸਾਂਝੇ ਉਮੀਦਵਾਰਾਂ ਨੂੰ ਜਿਤਾਉਣ ਅਤੇ ਹੇਠਲੇ ਪੱਧਰ ’ਤੇ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਵਿੱਚ ਬਿਹਤਰ ਤਾਲਮੇਲ ਸਥਾਪਤ ਕਰਨ ਲਈ ਅੱਜ ਇਥੇ ਦੋਵਾਂ ਪਾਰਟੀਆਂ ਦੀ ਰਾਜ ਪੱਧਰੀ ਤਾਲਮੇਲ ਕਮੇਟੀ ਦੀ ਮੀਟਿੰਗ ਹੋਈ। ਦੋ ਮੈਂਬਰੀ ਕਮੇਟੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਅਤੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਮੁੱਖ ਮੰਤਰੀ, ਪੰਜਾਬ ਦੇ ਰਾਜਸੀ ਸਲਾਹਕਾਰ ਸ੍ਰੀ ਤੀਕਸ਼ਣ ਸੂਦ ਸ਼ਾਮਲ ਹੋਏ। ਦੋਵਾਂ ਆਗੂਆਂ ਨੇ ਇਸ ਗੱਲ ’ਤੇ ਤਸੱਲੀ ਵੀ ਜ਼ਾਹਰ ਕੀਤੀ ਕਿ ਦੋਵੇਂ ਪਾਰਟੀਆਂ ਦੇ ਆਗੂ ਅਤੇ ਵਰਕਰ ਗਠਜੋੜ ਨੂੰ ਮੁਕੰਮਲ ਤੌਰ ’ਤੇ ਨਿਭਾਉਣਗੇ।

ਮੀਟਿੰਗ ਉਪਰੰਤ ਪ੍ਰੈੱਸ ਦੇ ਨਾਂ ਸਾਂਝਾ ਬਿਆਨ ਜਾਰੀ ਕਰਦਿਆਂ ਡਾ. ਚੀਮਾ ਤੇ ਸ੍ਰੀ ਸੂਦ ਨੇ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਵਿਚਾਰ ਅਧੀਨ ਲਿਆਂਦੇ ਗਏ ਸਾਰੇ ਮਸਲੇ ਹੱਲ ਕਰ ਲਏ ਹਨ ਅਤੇ ਦੋਵੇਂ ਪਾਰਟੀਆਂ ਦੇ ਵਰਕਰ ਗਠਜੋੜ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਪੂਰੀ ਜੀਅ ਜਾਨ ਨਾਲ ਮਿਹਨਤ ਕਰਨਗੇ। ਦੋਵਾਂ ਆਗੂਆਂ ਨੇ ਕਿਹਾ ਕਿ ਸਥਾਨਕ ਪੱਧਰ ’ਤੇ ਹੁਣ ਕਿਸੇ ਵੀ ਪਾਰਟੀ ਵਰਕਰ ਅਤੇ ਅਹੁਦੇਦਾਰ ਵਿੱਚ ਕੋਈ ਵਖਰੇਵਾਂ ਹਨ ਅਤੇ ਮਿਉਂਸਪਲ ਚੋਣਾਂ ਰਲ ਕੇ ਲੜੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੋ ਨਗਰ ਕੌਂਸਲਾਂ ਤਰਤ ਤਾਰਨ ਅਤੇ ਬਟਾਲਾ ਦੀਆਂ ਚੋਣਾਂ ਲਈ ਉਮੀਦਵਾਰ ਖੜ੍ਹੇ ਕਰਨ ਦਾ ਫੈਸਲਾ ਸਥਾਨਕ ਆਗੂਆਂ ’ਤੇ ਛੱਡ ਦਿੱਤਾ ਹੈ ਅਤੇ ਬਾਕੀ 8 ਨਗਰ ਨਿਗਮਾਂ ਅਤੇ 120 ਨਗਰ ਕੌਂਸਲਾਂ ਤੇ ਪੰਚਾਇਤਾਂ ਦੀ ਚੋਣ ਲਈ ਅਕਾਲੀ-ਭਾਜਪਾ ਗਠਜੋੜ ਵੱਲੋਂ ਸਾਂਝੇ ਉਮੀਦਵਾਰ ਚੋਣ ਲੜ ਰਹੇ ਹਨ। ਡਾ.ਚੀਮਾ ਤੇ ਸ੍ਰੀ ਸੂਦ ਨੇ ਕਿਹਾ ਕਿ ਦੋਵਾਂ ਪਾਰਟੀਆਂ ਵੱਲੋਂ ਹੇਠਲੇ ਪੱਧਰ ’ਤੇ ਇਹ ਸਖਤ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਕਿ ਕੋਈ ਵੀ ਪਾਰਟੀ ਵਰਕਰ ਜਾਂ ਉਮੀਦਵਾਰ ਗਠਜੋੜ ਦੇ ਸਾਂਝੇ ਉਮੀਦਵਾਰ ਖਿਲਾਫ ਨਾ ਤਾਂ ਚੋਣ ਲੜੇ ਅਤੇ ਨਾ ਹੀ ਪ੍ਰਚਾਰ ਕਰੇ।
ਉਨ੍ਹਾਂ ਕਿਹਾ ਕਿ 120 ਨਗਰ ਕੌਂਸਲ ਤੇ ਪੰਚਾਇਤਾਂ ਚੋਣਾਂ ਲਈ ਜੇਕਰ ਕੋਈ ਪਾਰਟੀ ਉਮੀਦਵਾਰ ਗਠਜੋੜ ਦੇ ਉਮੀਦਵਾਰ ਖਿਲਾਫ ਖੜ੍ਹਾ ਹੈ ਤਾਂ ਉਹ 16 ਫਰਵਰੀ ਤੱਕ ਨਾਮਜ਼ਦਗੀ ਵਾਪਸ ਲੈ ਲਵੇ। ਦੋਵੇਂ ਆਗੂਆਂ ਨੇ ਕਿਹਾ ਕਿ ਜੇਕਰ ਕੋਈ ਪਾਰਟੀ ਵਰਕਰ ਜਾਂ ਅਹੁਦੇਦਾਰ ਗਠਜੋੜ ਦੇ ਉਮੀਦਵਾਰ ਖਿਲਾਫ ਚੋਣ ਲੜੇਗਾ ਜਾਂ ਪ੍ਰਚਾਰ ਕਰੇਗਾ ਤਾਂ ਦੋਵੇਂ ਪਾਰਟੀਆਂ ਉਸ ਖਿਲਾਫ ਸਖਤ ਕਾਰਵਾਈ ਕਰਨਗੀਆਂ।

WRITTEN BY