ਜ¦ਧਰ, 14 ਫਰਵਰੀ (ਸੁਖਵਿੰਦਰ ਦਕੋਹਾ)- ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜ¦ਧਰ ਜ਼ਿਲ੍ਹੇ ਦੀਆਂ 6 ਨਗਰ ਕੌਂਸਲਾਂ ਅਤੇ 2 ਨਗਰ ਪੰਚਾਇਤਾਂ ਲਈ 25 ਫਰਵਰੀ ਨੂੰ ਕਰਵਾਈਆਂ ਜਾ ਰਹੀਆਂ ਚੋਣਾਂ ਲਈ ਕੁਲ 499 ਨਾਮਜ਼ਦਗੀਆਂ ਦਾਖ਼ਲ ਹੋਈਆਂ ਸਨ, ਜਿਨ੍ਹਾਂ ਦੀ ਅੱਜ ਪੜਤਾਲ ਦੌਰਾਨ ਕੇਵਲ 2 ਨਾਮਜ਼ਦਗਆਂ ਰੱਦ ਹੋਈਆਂ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਜ¦ਧਰ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਦੱਸਿਆ ਕਿ ਹੁਣ 497 ਉਮੀਦਵਾਰ ਮੈਦਾਨ ਵਿਚ ਰਹਿ ਗਏ ਹਨ। ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਕੇਵਲ ਲੋਹੀਆਂ ਦੀਆਂ 2 ਨਾਮਜ਼ਦਗੀਆਂ ਰੱਦ ਹੋਈਆਂ ਹਨ ਅਤੇ ਉਥੇ ਹੁਣ 54 ਵਿਚੋਂ 52 ਉਮੀਦਵਾਰ ਮੈਦਾਨ ਵਿਚ ਰਹਿ ਗਏ ਹਨ ਜਦਕਿ ਬਾਕੀ ਸਾਰੀਆਂ ਨਾਮਜ਼ਦਗੀਆਂ ਸਹੀ ਪਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਹੁਣ ਆਦਮਪੁਰ ਲਈ ਕੁਲ 51, ਅਲਾਵਲਪੁਰ ਲਈ 52, ਕਰਤਾਰਪੁਰ ਲਈ 49, ਫਿਲੌਰ ਲਈ 61, ਨੂਰਮਹਿਲ ਲਈ 67, ਨਕੋਦਰ ਲਈ 106, ਮਹਿਤਪੁਰ ਲਈ 59 ਉਮੀਦਵਾਰ ਮੈਦਾਨ ਵਿਚ ਹਨ। ਸ੍ਰੀ ਯਾਦਵ ਨੇ ਦੱਸਿਆ ਕਿ ਉਮੀਦਵਾਰਾਂ ਵੱਲੋਂ 16 ਫਰਵਰੀ ਤੱਕ ਆਪਣੇ ਕਾਗਜ਼ ਵਾਪਸ ਲਏ ਜਾ ਸਕਣਗੇ। ਉਨ੍ਹਾਂ ਦੱਸਿਆ ਕਿ 25 ਫਰਵਰੀ ਨੂੰ ਵੋਟਾਂ ਪੈਣ ਦਾ ਅਮਲ ਪੂਰਾ ਹੋਣ ਦੇ ਨਾਲ ਹੀ ਚੋਣ ਬੂਥਾਂ ’ਤੇ ਹੀ ਪੋ¦ਿਗ ਸਟਾਫ ਵੱਲੋਂ ਵੋਟਾਂ ਦੀ ਗਿਣਤੀ ਸ਼ੁਰੂ ਕਰ ਦਿੱਤੀ ਜਾਵੇਗੀ ਅਤੇ ਮੌਕੇ ’ਤੇ ਹੀ ਨਤੀਜਿਆਂ ਦਾ ਐਲਾਨ ਕਰ ਦਿੱਤਾ ਜਾਵੇਗਾ।



