ਚੰਡੀਗੜ੍ਹ, 15 ਫਰਵਰੀ (ਪੀ. ਟੀ.)- ਹਾੜੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਸਿੰਚਾਈ ਵਿਭਾਗ ਪੰਜਾਬ ਦੇ ਇਕ ਬੁਲਾਰੇ ਨੇ ਅੱਜ ਇਥੇ ਦੱਸਿਆ ਕਿ 18-02-2015 ਤੋ‘ 25-02-2015 ਤੱਕ ਰੋਪੜ ਹੈਡ ਵਰਕਸ ਤੋ‘ ਨਿਕਲਣ ਵਾਲੀਆਂ ਨਹਿਰਾਂ (ਸਰਹਿੰਦ ਕੈਨਾਲ ਸਿਸਟਮ) ਅਤੇ ਬਰਾਂਚਾਂ ਜਿਵੇ ਕਿ ਬਠਿੰਡਾ ਬਰਾਂਚ, ਬਿਸਤ ਦੁਆਬ, ਸਿਧਵਾਂ ਬਰਾਂਚ, ਪਟਿਆਲਾ ਫੀਡਰ ਅਤੇ ਅਬੋਹਰ ਬਰਾਂਚ ਨ੍ਵੰ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ ‘ਤੇ ਚਲਣਗੀਆਂ। ਬੁਲਾਰੇ ਨੇ ਨਹਿਰੀ ਵਾਰੀ ਬੰਦੀ ਪ੍ਰੋਗਰਾਮ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਖੜਾ ਮੇਨ ਲਾਈਨ ਵਿਚੋ‘ ਨਿਕਲਦੀਆਂ ਸਿੱਧੀਆਂ ਨਹਿਰਾਂ ਜੋ ਕਿ ਗਰੁੱਪ ‘ਏ‘ ਵਿੱਚ ਹਨ ਨੂੰ ਪਹਿਲੀ ਤਰਜੀਹ ਦੇ ਅਧਾਰ ‘ਤੇ ਪੂਰਾ ਪਾਣੀ ਮਿਲੇਗਾ। ਘੱਗਰ ਲਿੰਕ ਅਤੇ ਪਟਿਆਲਾ ਮਾਈਨਰ ਜੋ ਕਿ ਗਰੁੱਪ ‘ਬੀ‘ ਵਿੱਚ ਹਨ, ਨੰ ਦੂਜੀ ਤਰਜੀਹ ਦੇ ਆਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਗਾ
। ਸਿੰਚਾਈ ਵਿਭਾਗ ਦੇ ਬੁਲਾਰੇ ਨੇ ਇਹ ਵੀ ਦੱਸਿਆ ਕਿ ਸਰਹਿੰਦ ਫੀਡਰ ਵਿਚੋਂ‘ ਨਿਕਲਦੀਆਂ ਨਹਿਰਾਂ ਅਤੇ ਇਸ ਦੇ ਰਜਬਾਹੇ ਜਿਹੜੇ ਕਿ ਗਰੁੱਪ ‘ਏ’ ਵਿਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ ਜਦ ਕਿ ਸਰਹੰਦ ਫੀਡਰ ਵਿਚੋ‘ ਨਿਕਲਦੀ ਅਬੋਹਰ ਬਰਾਂਚ ਅਤੇ ਇਸ ਦੇ ਸਾਰੇ ਰਜਬਾਹਿਆਂ ਜਿਹੜੇ ਕਿ ਗਰੁੱਪ ‘ਬੀ‘ ਵਿਚ ਹਨ ਦੂਜੀ ਤਰਜੀਹ ਦੇ ਆਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਗਾ। ਸਿੰਚਾਈ ਵਿਭਾਗ ਦੇ ਬੁਲਾਰੇ ਨੇ ਅੱਗੇ ਹੋਰ ਦੱਸਿਆ ਕਿ ਅੱਪਰਬਾਰੀ ਦੁਆਬ ਕੈਨਾਲ ਵਿਚੋ‘ ਨਿਕਲਦੀਆਂ ਨਹਿਰਾਂ ਸਭਰਾਉ ਬਰਾਂਚ, ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦ ਕਿ ਕਸੂਰ ਬਰਾਂਚ ਲੋਅਰ, ਮੇਨ ਬਰਾਂਚ ਲੋਅਰ ਲਹੌਰ ਬਰਾਂਚ, ਅਤੇ ਇਸ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।



