Skip to content
Independent perspectives. Global stories.
BREAKING

ਮੁੱਖ ਮੰਤਰੀ ਅਤੇ ਉੱਪ ਮੁੱਖ ਮੰਤਰੀ ਵੱਲੋਂ ਮਹਾਸ਼ਿਵਰਾਤਰੀ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ

Share this story

ਚੰਡੀਗੜ੍ਹ, 16 ਫਰਵਰੀ (ਪੀ. ਟੀ.)- ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਮਹਾਸ਼ਿਵਰਾਤਰੀ ਦੀ ਪੂਰਬ ਸੰਧਿਆ ਮੌਕੇ ਪੰਜਾਬ ਵਾਸੀਆਂ ਨੂੰ ਹਿੰਦੂ ਧਰਮ ਦੇ ਇਸ ਪਵਿੱਤਰ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਹਨ। ਸ਼ਿਵਰਾਤਰੀ ਦੀ ਰਾਤ ਨੂੰ ਸ਼ਿਵ ਤੇ ਪਾਰਵਤੀ ਦੇ ਵਿਆਹ ਦੀ ਰਾਤ ਵਜੋਂ ਮਨਾਇਆ ਜਾਂਦਾ ਹੈ। ਅੱਜ ਇਥੇ ਜਾਰੀ ਆਪਣੇ ਵਧਾਈ ਸੰਦੇਸ਼ ’ਚ ਉਪ ਮੁੱਖ ਮੰਤਰੀ ਨੇ ਕਿਹਾ ਕਿ ਇਹ ਤਿਓਹਾਰ ਜਿੱਥੇ ਸਾਨੂੰ ਧਾਰਮਿਕ ਸੰਸਕਾਰਾਂ ਨਾਲ ਜੋੜਦਾ ਹੈ ਉਥੇ ਸਮਾਜ ’ਚ ਆਪਸੀ ਪ੍ਰੇਮ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਦਾ ਹੈ। ਉਨ੍ਹਾਂ ਕਿਹਾ ਕਿ ਦੁਨੀਆਂ ਦੇ ਸਾਰੇ ਧਰਮ ਸ਼ਾਂਤੀ ਅਤੇ ਭਾਈਚਾਰਕ ਸਾਂਝ ਦਾ ਰਾਸਤਾ ਦਿਖਾਉਂਦੇ ਹਨ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਸਹਾਇਤਾ ਕਰਨ ਦਾ ਸੱਦਾ ਦਿੰਦੇ ਹਨ।

WRITTEN BY