ਪਟਿਆਲਾ, 16 ਫਰਵਰੀ (ਪੀ. ਟੀ.)- ਸਰਬੱਤ ਦਾ ਭਲਾ ਚੈਰੀਟੇਬਲ ਟਰ¤ਸਟ ਦੇ ਮੈਨੇਜਿੰਗ ਟਰ¤ਸਟੀ ਡਾ. ਐਸ. ਪੀ. ਸਿੰਘ ਓਬਰਾਏ ਨੂੰ ਬੀਤੇ ਦਿਨ ਹਿਮ-ਉਤਕਰਸ਼ ਸਾਹਿਤ, ਸੰਸਕ੍ਰਿਤੀ ਅਤੇ ਜਨਕਲਿਆਣ ਪ੍ਰੀਸ਼ਦ ਵੱਲੋਂ ਰਾਸ਼ਟਰੀ ਏਕਤਾ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।ਇਸ ਸਮਾਰੋਹ ਦੀ ਪ੍ਰਧਾਨਗੀ ਹਿਮਾਚਲ ਪ੍ਰਦੇਸ਼ ਦੇ ਉਦਯੋਗ ਮੰਤਰੀ ਸ੍ਰੀ ਮੁਕੇਸ਼ ਅਗਨੀਹੋਤਰੀ ਨੇ ਕੀਤੀ।ਇਸ ਮੌਕੇ ਬੋਲਦੇ ਹੋਏ ਸ੍ਰੀ ਅਗਨੀਹੋਤਰੀ ਨੇ ਡਾ. ਓਬਰਾਏ ਵੱਲੋਂ ਮਾਨਵਤਾ ਦੀ ਸੇਵਾ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ।ਉਨ੍ਹਾਂ ਨੇ ਇਸ ਗ¤ਲ ਦੀ ਖੁਸ਼ੀ ਪ੍ਰਗਟ ਕੀਤੀ ਕਿ ਡਾ. ਓਬਰਾਏ ਵੱਲੋਂ ਪੰਜਾਬ, ਹਰਿਆਣਾ, ਦਿ¤ਲੀ ਅਤੇ ਜੰਮੂ ਕਸ਼ਮੀਰ ਤੋਂ ਬਾਅਦ ਹਿਮਾਚਲ ਪ੍ਰਦੇਸ਼ ਵਿਚ ਵੀ ਸਰਬੱਤ ਦਾ ਭਲਾ ਚੈਰੀਟੇਬਲ ਟਰ¤ਸਟ ਦੇ ਦਫਤਰ
ਖੋਲ੍ਹਣ ਦਾ ਫੈਸਲਾ ਕੀਤਾ ਹੈ।ਸ੍ਰੀ ਅਗਨੀਹੋਤਰੀ ਨੇ ਕਿਹਾ ਕਿ ਮਾਨਵਤਾ ਦੀ ਸੇਵਾ ਤਾਂ ਹਰ ਕੋਈ ਕਰਦਾ ਹੈ ਪਰ ਆਪਣੀ ਕਮਾਈ ਵਿਚੋਂ 90 ਫੀਸਦੀ ਮਾਨਵਤਾ ਦੀ ਸੇਵਾ ‘ਤੇ ਲਾਉਣ ਦਾ ਕੰਮ ਕੋਈ ਵਿਰਲਾ ਹੀ ਕਰਦਾ ਹੈ।ਇਸ ਮੌਕੇ ’ਤੇ ਹੋਰਨਾਂ ਤੋ ਇਲਾਵਾ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ, ਹਿੰਦੁਸਤਾਨ ਟਾਇਮਜ਼ ਦੇ ਜਲੰਧਰ ਸਥਿਤ ਬਿਊਰੋ ਚੀਫ ਰਵਿੰਦਰ ਵਾਸੂਦੇਵਾ ਦਾ ਸਨਮਾਨ ਵੀ ਕੀਤਾ ਗਿਆ।’



