Skip to content
Independent perspectives. Global stories.
BREAKING

ਪੈਟਰੋਲੀਅਮ ਮੰਤਰਾਲੇ ਦੇ ਦਸਤਾਵੇਜ਼ ਲੀਕ ਕਰਨ ਦੇ ਦੋਸ਼ ’ਚ 5 ਗ੍ਰਿਫ਼ਤਾਰ

Share this story

Page-1_25 ਨਵੀਂ ਦਿੱਲੀ, 19 ਫਰਵਰੀ (ਪੀ.ਟੀ.)- ਦਿੱਲੀ ਪੁਲਿਸ ਨੇ ਗੁਪਤ ਸਰਕਾਰੀ ਦਸਤਾਵੇਜ਼ ਕਥਿਤ ਰੂਪ ਤੋਂ ਲੀਕ ਕੀਤੇ ਜਾਣ ਦੇ ਮਾਮਲੇ ‘ਚ ਪੈਟਰੋਲੀਅਮ ਮੰਤਰਾਲੇ ਦੇ ਦੋ ਅਧਿਕਾਰੀਆਂ ਤੇ 3 ਹੋਰ ਨੂੰ ਹਿਰਾਸਤ ‘ਚ ਲਿਆ। ਗ੍ਰਿਫ਼ਤਾਰ ਕੀਤੇ ਗਏ ਇਨ੍ਹਾਂ ਪੰਜਾਂ ਲੋਕਾਂ ‘ਤੇ ਦੋਸ਼ ਹੈ ਕਿ ਇਨ੍ਹਾਂ ਨੇ ਇੱਕ ਕਾਰੋਬਾਰੀ ਘਰਾਣੇ ਨੂੰ ਫ਼ਾਇਦਾ ਪਹੁੰਚਾਉਣ ਲਈ ਪੈਟਰੋਲੀਅਮ ਮੰਤਰਾਲੇ ਦੇ ਦਸਤਾਵੇਜ਼ਾਂ ਨੂੰ ਲੀਕ ਕੀਤਾ। ਇਹ ਗ੍ਰਿਫ਼ਤਾਰੀ ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਕੀਤੀ ਹੈ। ਗ੍ਰਿਫ਼ਤਾਰ ਲੋਕਾਂ ‘ਚ ਇੱਕ ਵਿਅਕਤੀ ਪੱਤਰਕਾਰ ਦੱਸਿਆ ਜਾ ਰਿਹਾ ਹੈ। ਇਸ ਮਾਮਲੇ ‘ਚ ਦੋ ਸਰਕਾਰੀ ਅਧਿਕਾਰੀਆਂ ਦੀ ਵੀ ਗ੍ਰਿਫ਼ਤਾਰੀ ਹੋਈ ਹੈ। ਗ੍ਰਿਫ਼ਤਾਰ ਲੋਕਾਂ ‘ਚ ਮੰਤਰਾਲੇ ਇੱਕ ਕਲਰਕ ਵੀ ਸ਼ਾਮਿਲ ਹੈ।

WRITTEN BY