Skip to content
Independent perspectives. Global stories.
BREAKING

ਲੋਕਲ ਬਾਡੀਜ਼ ਚੋਣਾਂ ’ਚ ਸਾਰੇ ਚੋਣ ਬੂਥ ‘ਤੰਬਾਕੂਨੋਸ਼ੀ ਰਹਿਤ ਖੇਤਰ/ਨੋ ਸਮੋਕਿੰਗ ਜ਼ੋਨ’ ਐਲਾਨੇ

Share this story

ਸਾਰੇ ਜ਼ਿਲ੍ਹਿਆਂ ਨੂੰ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਜਲੰਧਰ/ਚੰਡੀਗੜ੍ਹ, 19 ਫਰਵਰੀ- ਪੰਜਾਬ ਸਰਕਾਰ ਵੱਲੋਂ ਅੱਜ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਲੋਕਲ ਬਾਡੀਜ਼ ਚੋਣਾਂ ਲਈ ਸਥਾਪਤ ਕੀਤੇ ਗਏ ਸਮੂਹ ਪੋ¦ਿਗ ਬੂਥਾਂ ਨੂੰ ‘ਨੋ ਸਮੋਕਿੰਗ ਜ਼ੋਨ’ ਘੋਸ਼ਿਤ ਕਰਨ ਅਤੇ ਲੋਕਾਂ ਨੂੰ ਇਸ ਸਬੰਧੀ ਚਿਤਾਵਨੀ/ਜਾਗਰੂਕ ਦੇਣ ਲਈ ਪ੍ਰਮੁੱਖ ਸਥਾਨਾਂ ’ਤੇ ਜਾਣਕਾਰੀ ਬੋਰਡ ਲਗਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਹ ਹੁਕਮ ਆਗਾਮੀ 22 ਤੋਂ 25 ਫਰਵਰੀ ਤੱਕ ਹੋਣ ਵਾਲੀਆਂ ਨਗਰ ਨਿਗਮ ਦੀਆਂ ਚੋਣਾਂ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਤੰਬਾਕੂ ਕੰਟਰੋਲ ਐਕਟ 2003 ਅਧੀਨ 20 ਜ਼ਿਲਿਆਂ ਅਤੇ ਸਾਰੇ ਜਨਤਕ ਸਥਾਨਾਂ ਨੂੰ ਨੂੰ ਪਹਿਲਾਂ ਹੀ ‘ਨੋ ਸਮੋਕਿੰਗ ਜ਼ੋਨ’ ਐਲਾਨਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਨੂੰ ਇਹ ਹਦਾਇਤ ਵੀ ਦਿੱਤੀ ਗਈ ਸੀ ਕਿ ਪੋ¦ਿਗ ਬੂਥ ਦੇ ਅੰਦਰ ਅਤੇ ਆਲੇ ਦੁਆਲੇ ਤੰਬਾਕੂਨੋਸ਼ੀ ਕਰਨ ਵਾਲੇ ਕਿਸੇ ਵੀ ਦੋਸ਼ੀ ਦਾ ਚਲਾਨ ਕੱਟਣ ਲਈ ਨੋਡਲ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਜਾਵੇ ਅਤੇ ਤੰਬਾਕੂਨੋਸ਼ੀ ਕਰਨ ਵਾਲੇ ਵਿਅਕਤੀ ਨੂੰ 200 ਰੁਪਏ ਜ਼ੁਰਮਾਨਾ ਲਗਾਇਆ ਜਾਵੇ। ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇਹ ਹਦਾਇਤ ਵੀ ਕੀਤੀ ਗਈ ਕਿ ਪੋ¦ਿੰਗ ਬੂਥਾਂ ’ਤੇ ਬੋਰਡ ਲਗਾ ਕੇ ਨੋਡਲ ਅਧਿਕਾਰੀ ਦਾ ਨਾਮ ਅਤੇ ਫੋਨ ਨੰਬਰ ਦਰਸਾਇਆ ਜਾਵੇ ਤਾਂ ਜੋ ਤੰਬਾਕੂਨੋਸ਼ੀ ਕਰਨ ਵਾਲਿਆਂ ਵਿਰੁੱਧ ਆਮ ਲੋਕਾਂ ਵੱਲੋਂ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਈਆਂ ਜਾ ਸਕਣ।

WRITTEN BY